Tuesday, April 14, 2026
Google search engine
HomeDeshਖਾਲਸਾ ਸਾਜਨਾ ਦਿਵਸ ਤੇ ਗੁਰਦੁਆਰਿਆਂ ‘ਚ ਭਗਤੀ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ...

ਖਾਲਸਾ ਸਾਜਨਾ ਦਿਵਸ ਤੇ ਗੁਰਦੁਆਰਿਆਂ ‘ਚ ਭਗਤੀ ਦਾ ਮਾਹੌਲ, ਸ੍ਰੀ ਦਰਬਾਰ ਸਾਹਿਬ ਦੇ ਸੰਗਤਾਂ ਨੇ ਕੀਤੇ ਦਰਸ਼ਨ

ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਗੁਰਦੁਆਰਿਆਂ ‘ਚ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ।

ਇਸ ਪਵਿੱਤਰ ਦਿਨ ਤੇ ਭਗਤਾਂ ‘ਚ ਖੁਸ਼ੀ ਅਤੇ ਭਗਤੀ ਦਾ ਖਾਸ ਮਾਹੌਲ ਬਣਿਆ ਹੋਇਆ ਸੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵੀ ਸ਼ਰਧਾ ਦਾ ਇਕੱਠ ਬਣਿਆ ਹੋਇਆ ਹੈ। ਸਵੇਰ ਤੋਂ ਹੀ ਸੰਗਤਾਂ ਇਹ ਦਿਹਾੜਾ ਮਨਾਉਣ ਲਈ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਖਾਲਸਾ ਸਾਜਨਾ ਦਿਵਸ ਤੇ ਵੈਸਾਖੀ ਦੇ ਮੌਕੇ ‘ਤੇ ਸ੍ਰੀ ਦਰਬਾਰ ਸਾਹਿਬ ਨੂੰ ਵਿਸ਼ੇਸ਼ ਤੌਰ ‘ਤੇ ਸਜ਼ਾਇਆ ਗਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਉਲੀਕੇ ਗਏ ਹਨ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਨਦਾਰ ਦੀਪਮਾਲਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਆਕਾਸ਼ ਚ ਆਤਿਸ਼ਬਾਜ਼ੀ ਕੀਤੀ ਜਾਵੇਗੀ।
ਦੂਜੇ ਪਾਸੇ, ਦਰਸ਼ਨ ਕਰਨ ਆਈਆਂ ਸੰਗਤਾਂ ਨੇ ਆਪਣੇ ਅਨੁਭਵ ਸਾਂਝੇ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਉਹ ਇਸ ਪਵਿੱਤਰ ਦਿਨ ਤੇ ਦਰਸ਼ਨ ਕਰਨ ਤੇ ਗੁਰੂ ਮਹਾਰਾਜ ਦੀਆਂ ਅਸੀਸਾਂ ਪ੍ਰਾਪਤ ਕਰਨ। ਇੱਕ ਭਗਤ ਨੇ ਦੱਸਿਆ ਕਿ ਗੁਰੂ ਦੀ ਕਿਰਪਾ ਨਾਲ ਉਹ ਤੰਦਰੁਸਤ ਹੋ ਕੇ ਇੱਥੇ ਤੱਕ ਪਹੁੰਚੇ ਹਨ ਤੇ ਇਸ ਲਈ ਉਹ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦੇ ਹਨ।
ਸੰਗਤਾਂ ਨੇ ਇਸ ਮੌਕੇ ਤੇ ਸਿੱਖ ਕੌਮ ਦੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਹਾਦਤਾਂ ਸਾਡੀ ਪਛਾਣ ਹਨ ਤੇ ਸਾਨੂੰ ਉਨ੍ਹਾਂ ਦੇ ਰਸਤੇ ਤੇ ਚੱਲਣਾ ਚਾਹੀਦਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬੱਚਿਆਂ ਨੂੰ ਵੀ ਸਿੱਖੀ ਨਾਲ ਜੋੜਨਾ ਬਹੁਤ ਜ਼ਰੂਰੀ ਹੈ ਤੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਗੁਰਦੁਆਰਿਆਂ ਲੈ ਕੇ ਆਉਣ ਤੇ ਉਨ੍ਹਾਂ ਨੂੰ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ।
ਇਸ ਦੌਰਾਨ ਨੌਜਵਾਨ ਪੀੜੀ ਨੂੰ ਖਾਸ ਸੰਦੇਸ਼ ਦਿੰਦਿਆਂ ਕਿਹਾ ਗਿਆ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ। ਸੰਗਤਾਂ ਨੇ ਚਿੰਤਾ ਜਤਾਈ ਕਿ ਅੱਜਕੱਲ੍ਹ ਨੌਜਵਾਨ ਇਤਿਹਾਸ ਨੂੰ ਭੁੱਲਦੇ ਜਾ ਰਹੇ ਹਨ, ਜਿਸ ਕਰਕੇ ਲੋੜ ਹੈ ਕਿ ਉਨ੍ਹਾਂ ਨੂੰ ਖਾਲਸਾ ਪੰਥ ਦੀ ਮਹਾਨਤਾ ਬਾਰੇ ਜਾਣੂ ਕਰਵਾਇਆ ਜਾਵੇ।
ਇਸ ਮੌਕੇ ਤੇ ਸੰਗਤਾਂ ਵੱਲੋਂ ਸਭ ਨੂੰ ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ ਤੇ ਵਾਹਿਗੁਰੂ ਦੇ ਨਾਮ ਨਾਲ ਜੁੜਨ ਦੀ ਅਪੀਲ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਅੱਜ ਗੁਰੂ ਘਰ ‘ਚ ਮੱਥਾ ਟੇਕਣ ਦੇ ਲਈ ਪਹੁੰਚੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments