ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਉਨ੍ਹਾਂ ਦੀ ਪੈਦਲ ਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਵੱਲੋਂ ਭੇਜੇ ਗਏ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਵਿਕਾਸਪੁਰੀ ਪੈਦਲ ਯਾਤਰਾ ਦੌਰਾਨ ਭਾਜਪਾ ਨਾਲ ਜੁੜੇ ਲੋਕਾਂ ਨੇ ਅਰਵਿੰਦ ਕੇਜਰੀਵਾਲ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਕੋਈ ਖਤਰਾ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਭਾਜਪਾ ਦੀ ਹੋਵੇਗੀ।