punjabbuzz1, Author at Punjab Buzz

ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼
Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਫੂਕਣ ਦੇ ਖ਼ਤਰੇ ਨਾਲ ਨਜਿੱਠਣ ਦੀ ਵਚਨਬੱਧਤਾ ਤਹਿਤ ਪੰਜਾਬ ਭਰ ਦੇ ਸਹਿਕਾਰੀ ਬੈਂਕਾਂ ਨੇ ‘ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਕਰਜ਼ਾ ਯੋਜਨਾ’ ਸ਼ੁਰੂ ਕੀਤੀ ਹੈ।

ਇਸ ਬਾਰੇ ਵੇਰਵੇ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਦਾ ਮੁੱਖ ਮੰਤਵ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਲਈ ਕਰਜ਼ਾ ਆਸਾਨੀ ਨਾਲ ਉਪਲਬਧ ਕਰਵਾਉਣਾ ਹੈ ਤਾਂ ਜੋ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਸਕੀਮ ਰਾਜ ਸਹਿਕਾਰੀ ਬੈਂਕ ਚੰਡੀਗੜ੍ਹ ਅਤੇ ਜ਼ਿਲ੍ਹਾ ਸਹਿਕਾਰੀ ਬੈਂਕਾਂ ਦੀਆਂ 802 ਸ਼ਾਖਾਵਾਂ ਵਿੱਚ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਸਰਲ ਅਤੇ ਆਸਾਨ ਵਿਧੀ ਰਾਹੀਂ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੀਆਂ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.) ਅਤੇ ਹੋਰ ਅਗਾਂਹਵਧੂ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਾਇਟੀਆਂ ਜਾਂ ਹੋਰ ਅਦਾਰੇ ਕਾਮਨ ਹਾਇਰਿੰਗ ਸੈਂਟਰ (ਸੀ.ਐਚ.ਸੀ.) ਸਕੀਮ ਅਧੀਨ ਖੇਤੀ ਸੰਦਾਂ ਦੀ ਖ਼ਰੀਦ ‘ਤੇ 80 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਅਗਾਂਹਵਧੂ ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਬੇਲਰ ਅਤੇ ਸੁਪਰਸੀਡਰਾਂ ਵਰਗੇ ਖੇਤੀ ਸੰਦਾਂ ਦੀ ਖ਼ਰੀਦ ‘ਤੇ 50 ਫੀਸਦੀ ਸਬਸਿਡੀ ਦੇ ਹੱਕਦਾਰ ਹੋਣਗੇ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਸਕੀਮ ਪਰਾਲੀ ਸਾੜਨ ਨਾਲ ਹੋਣ ਵਾਲੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਕੀਮ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦਾ ਬਦਲ ਚੁਣਨ ਲਈ ਉਤਸ਼ਾਹਿਤ ਕਰਨ ਲਈ ਵੀ ਸਹਾਈ ਸਿੱਧ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਸਾਨਾਂ ਦੀ ਭਲਾਈ ਨੂੰ ਹਰ ਸੰਭਵ ਤਰੀਕੇ ਨਾਲ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਨੂੰ ਘਟਾਉਣ ਲਈ ਬਾਇਓ-ਊਰਜਾ ਪਲਾਂਟਾਂ ਨੂੰ ਸਮਰਥਨ ਦੇਣ ਲਈ ਖੇਤੀ ਰਹਿੰਦ-ਖੂੰਹਦ ਦੀ ਸਪਲਾਈ ਲੜੀ ਵਿੱਚ ਉਦਯੋਗਾਂ-ਕਿਸਾਨਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਉੱਤੇ ਮੁੱਖ ਜ਼ੋਰ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਪਹਿਲਕਦਮੀ ਬਾਇਓਮਾਸ ਸਪਲਾਈ ਚੇਨ ਰਾਹੀਂ ਬਾਇਓ-ਊਰਜਾ ਉਦਯੋਗ ਤੱਕ ਖੇਤੀ ਰਹਿੰਦ-ਖੂੰਹਦ ਦੀ ਪਹੁੰਚ ਕਰ ਕੇ ਇਸ ਪ੍ਰਦੂਸ਼ਣ ਤੋਂ ਬਚਣ ਵਿੱਚ ਮਦਦ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਿਜਲੀ ਉਤਪਾਦਨ ਯੂਨਿਟ, ਕੰਪਰੈੱਸਡ ਬਾਇਓਗੈਸ (ਸੀ.ਬੀ.ਜੀ.) ਪਲਾਂਟ, 2ਜੀ ਈਥਾਨੌਲ ਫੈਕਟਰੀਆਂ ਫਸਲੀ ਰਹਿੰਦ-ਖੂੰਹਦ ਉੱਤੇ ਆਧਾਰਤ ਆਪਣੀ ਸਪਲਾਈ ਚੇਨ ਨੂੰ ਮਜ਼ਬੂਤ ​​ਕਰ ਸਕਦੀਆਂ ਹਨ ਅਤੇ ਇਸ ਕਦਮ ਨਾਲ ਬਾਇਓ ਬਾਲਣ ਉਦਯੋਗ ਨੂੰ ਸਮੁੱਚੇ ਤੌਰ ‘ਤੇ ਲਾਭ ਪਹੁੰਚ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਦੀ ਵਰਤੋਂ ਕਰਨ ਵਾਲੇ ਵੱਖ-ਵੱਖ ਉਦਯੋਗਾਂ ਦੇ ਆਸਪਾਸ ਕਲੱਸਟਰ ਅਧਾਰਤ ਪਹੁੰਚ ਰਾਹੀਂ ਸਪਲਾਈ ਚੇਨ ਸਥਾਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਪਲਾਈ ਚੇਨ ਦੇ ਲਾਭਪਾਤਰੀ ਪਰਾਲੀ ਨੂੰ ਲੋੜੀਂਦੇ ਸਥਾਨਾਂ ‘ਤੇ ਇਕੱਠਾ ਕਰਨ, ਕੰਪ੍ਰੈੱਸ ਕਰਨ ਤੇ ਸਟੋਰ ਕਰਨਗੇ ਅਤੇ ਲੋੜ ਅਨੁਸਾਰ ਵੱਖ-ਵੱਖ ਉਪਭੋਗਤਾਵਾਂ ਜਾਂ ਉਦਯੋਗਾਂ ਨੂੰ ਉਪਲਬਧ ਕਰਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਸ਼ੀਨਰੀ ਉੱਤੇ ਕਰਜ਼ੇ ਦੀ ਮੁੜ ਅਦਾਇਗੀ ਦੀ ਮਿਆਦ ਪੰਜ ਸਾਲ ਹੋਵੇਗੀ ਅਤੇ ਇਹ ਕਰਜ਼ਾ 30 ਜੂਨ ਅਤੇ 31 ਜਨਵਰੀ ਨੂੰ ਸਾਲਾਨਾ 10 ਛਿਮਾਹੀ ਕਿਸ਼ਤਾਂ ਵਿੱਚ ਵਾਪਸੀਯੋਗ ਹੋਵੇਗਾ।

The post ਮੁੱਖ ਮੰਤਰੀ ਭਗਵੰਤ ਮਾਨ ਦੀ ਵਾਤਾਵਰਨ ਬਚਾਉਣ ਲਈ ਵੱਡੀ ਪਹਿਲਕਦਮੀਃ ਸੂਬੇ ਦੇ ਸਹਿਕਾਰੀ ਬੈਂਕਾਂ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 80 ਫੀਸਦੀ ਤੱਕ ਸਬਸਿਡੀ ਉਤੇ ਕਰਜ਼ੇ ਦੀ ਪੇਸ਼ਕਸ਼ appeared first on Punjab Buzz.

ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਰਵਾਨਾ: ਹਰਜੋਤ ਸਿੰਘ ਬੈਂਸ
Punjab News: ਸਕੂਲ ਪ੍ਰਬੰਧਨ ਨੂੰ  ਵਧੇਰੇ ਸੁਚਾਰੂ ਬਨਾਉਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ  ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਸ਼ੇਸ਼ ਟ੍ਰੇਨਿੰਗ ਮੁਹਿੰਮ ਅਧੀਨ ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਹਾਂਸਲ ਕਰਨ ਲਈ ਜਾਣ ਵਾਲੇ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ ਦਾ ਤੀਸਰਾ ਬੈਚ ਅੱਜ  ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਹਵਾਈ ਅੱਡੇ ਤੋਂ ਰਵਾਨਾ ਕੀਤਾ ਗਿਆ।

ਇਸ ਸਬੰਧੀ  ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ / ਹੈਡ ਮਿਸਟ੍ਰੈਸ ਦਾ ਤੀਸਰੇ ਬੈਚ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ.ਅਹਿਮਦਾਬਾਦ ਵਿਖੇ ਭੇਜਿਆ ਗਿਆ ਹੈ। ਇਹ ਬੈਚ 7 ਅਕਤੂਬਰ 2024 ਤੋਂ 11 ਅਕਤੂਬਰ 2024 ਤੱਕ  ਟ੍ਰੇਨਿੰਗ ਹਾਸਲ ਕਰੇਗਾ।

ਉਨ੍ਹਾਂ ਦੱਸਿਆ ਕਿ ਆਈ. ਆਈ. ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ  ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਸੀ।

ਸ.ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 202 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੰਘਾਪੁਰ ਦੀ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ ਅਤੇ 100 ਹੈਡਮਾਸਟਰਾਂ / ਹੈਡ ਮਿਸਟ੍ਰੈਸ ਨੂੰ ਆਈ. ਆਈ. ਐਮ.ਅਹਿਮਦਾਬਾਦ ਤੋਂ ਟ੍ਰੇਨਿੰਗ ਦੁਆਈ ਜਾ ਚੁੱਕੀ ਹੈ।

The post ਆਈ.ਆਈ.ਐਮ.ਅਹਿਮਦਾਬਾਦ ਵਿਖੇ ਟ੍ਰੇਨਿੰਗ ਲਈ 50 ਹੈਡ ਮਾਸਟਰਾਂ/ ਹੈਡ ਮਿਸਟ੍ਰੈਸ   ਰਵਾਨਾ: ਹਰਜੋਤ ਸਿੰਘ ਬੈਂਸ appeared first on Punjab Buzz.

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ
Fazilka News: ਫਾਜ਼ਿਲਕਾ ਜ਼ਿਲ੍ਹੇ ਵਿੱਚ ਆਮ ਪੰਚਾਇਤੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖਲ ਕੀਤੇ ਨਾਮਜਦਗੀ ਪਰਚਿਆਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਗਿਆ ਹੈ।

ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ ਰਹਿ ਗਏ ਹਨ

ਅਤੇ ਪੜਤਾਲ ਦੌਰਾਨ ਸਰਪੰਚੀ ਤੇ ਅਹੁਦੇ ਲਈ ਸਿਰਫ 52 ਨਾਮਜਦਗੀਆਂ ਅਤੇ ਪੰਚ ਦੇ ਅਹੁਦੇ ਲਈ ਸਿਰਫ 138 ਨਾਮਜਦਗੀਆਂ ਰੱਦ ਹੋਈਆਂ ਹਨ। ਇਹ ਜਾਣਕਾਰੀ ਵਧੀਕ ਜ਼ਿਲਾ ਚੋਣਕਾਰ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਭਾਸ਼ ਚੰਦਰ ਨੇ ਦਿੱਤੀ ਹੈ।

ਨਾਮਜਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ ਹੁਣ ਅਬੋਹਰ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 463 ਅਤੇ ਪੰਚ ਦੇ ਅਹੁਦੇ ਲਈ 1296 ਉਮੀਦਵਾਰ ਮੈਦਾਨ ਵਿੱਚ ਹਨ ।

ਖੂਹੀਆਂ ਸਰਵਰ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 376 ਅਤੇ ਪੰਚ ਦੇ ਅਹੁਦੇ ਲਈ 1092 ਉਮੀਦਵਾਰ ਮੈਦਾਨ ਵਿੱਚ ਹਨ ।

ਅਰਨੀ ਵਾਲਾ ਸੇਖ ਸੁਭਾਨ ਬਲਾਕ ਵਿੱਚ ਸਰਪੰਚ ਤੇ ਅਹੁਦੇ ਲਈ 251 ਅਤੇ ਪੰਚ ਤੇ ਅਹੁਦੇ ਲਈ 716 ਉਮੀਦਵਾਰ ਮੈਦਾਨ ਵਿੱਚ ਹਨ।

ਫਾਜ਼ਿਲਕਾ ਬਲਾਕ ਵਿੱਚ ਸਰਪੰਚ ਦੇ ਅਹੁਦੇ ਲਈ 608 ਉਮੀਦਵਾਰ ਹਨ ਅਤੇ ਪੰਚ ਦੇ ਅਹੁਦੇ ਲਈ 1356 ਉਮੀਦਵਾਰ ਹਨ।

ਜਲਾਲਾਬਾਦ ਬਲਾਕ ਵਿੱਚ ਸਰਪੰਚ ਤੇ ਅਹੁਦੇ ਲਈ 853 ਅਤੇ ਪੰਚ ਦੇ ਅਹੁਦੇ ਲਈ 2123 ਉਮੀਦਵਾਰ ਹਨ।

ਪੂਰੇ ਜ਼ਿਲ੍ਹੇ ਵਿੱਚ ਸਰਪੰਚ ਦੇ ਅਹੁਦੇ ਲਈ 2551 ਉਮੀਦਵਾਰਾਂ ਦੇ ਕਾਗਜ਼ ਯੋਗ ਪਾਏ ਗਏ ਹਨ ਜਦਕਿ ਪੰਚ ਦੀ ਚੋਣ ਲਈ 6583 ਉਮੀਦਵਾਰਾਂ ਦੇ ਕਾਗਜ ਯੋਗ ਪਾਏ ਗਏ ਹਨ।

ਉਮੀਦਵਾਰ 7 ਅਕਤੂਬਰ ਨੂੰ ਨਾਮਜਦਗੀ ਵਾਪਸ ਲੈ ਸਕਦੇ ਹਨ। ਮਤਦਾਨ 15 ਅਕਤੂਬਰ ਨੂੰ ਹੋਵੇਗਾ।

The post ਪੜਤਾਲ ਉਪਰੰਤ 853 ਸਰਪੰਚ ਦੇ ਅਹੁਦੇ ਅਤੇ 2123 ਪੰਚ ਦੇ ਅਹੁਦੇ ਲਈ ਉਮੀਦਵਾਰ ਮੈਦਾਨ ਵਿੱਚ- ਏ ਡੀ ਸੀ ਸੁਭਾਸ਼ ਚੰਦਰ appeared first on Punjab Buzz.

ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਤਕਸੀਮ
Punjab News: ਪੰਜਾਬ ਦੇ ਰੱਖਿਆ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮ ਅਧੀਨ 100 ਤੋਂ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਦੇ ਪੱਤਰ ਵੰਡੇ ਗਏ। ਇਹ ਲਾਭਪਾਤਰੀ ਇਸ ਪਹਿਲਕਦਮੀ ਸਦਕਾ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਣਗੇ।

ਇਸ ਮੌਕੇ ਲੋਕਾਂ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਨੂੰ ਉੱਚਾ ਚੁੱਕਣ ਦੀ ਵਚਨਬੱਧਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਭਰੋਸਾ ਦੁਆਇਆ ਕਿ ਸਾਰੇ ਵਰਗਾਂ ਦੇ 100 ਤੋਂ ਵੱਧ ਲਾਭਪਾਤਰੀਆਂ ਦੀਆਂ ਪੈਨਸ਼ਨ ਅਰਜ਼ੀਆਂ ਮਨਜ਼ੂਰ ਕੀਤੀਆਂ ਗਈਆਂ ਹਨ ਅਤੇ ਜਲਦ ਹੀ ਹੋਰ ਬਕਾਇਆ ਪਏ ਪੈਨਸ਼ਨ ਬਿਨੈਪੱਤਰਾਂ ਨੂੰ ਮਨਜ਼ੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਪੈਨਸ਼ਨ ਮਨਜ਼ੂਰੀ ਪੱਤਰ ਵੰਡੇ ਜਾਣਗੇ ਤੇ ਸਾਰੇ ਲਾਭਪਾਤਰੀ ਬੁਢਾਪਾ, ਵਿਧਵਾ, ਦਿਵਿਆਂਗ ਅਤੇ ਹੋਰ ਸ੍ਰੇਣੀਆਂ ਤਹਿਤ ਮਹੀਨਾਵਾਰ ਪੈਨਸ਼ਨ ਮੁਹੱਈਆ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ‘ਸਰਕਾਰ ਆਪ ਦੇ ਦੁਆਰ’ ਦੀ ਸਫ਼ਲਤਾ ਬਾਰੇ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਪਹਿਲਕਦਮੀ ਦਾ ਉਦੇਸ਼ ਸਰਕਾਰੀ ਸੇਵਾਵਾਂ ਨੂੰ ਸਿੱਧੇ ਤੌਰ ’ਤੇ ਲੋਕਾਂ ਦੇ ਵਿੱਚ ਜਾ ਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਭਰ ਵਿੱਚ ਵੱਡੇ ਪੱਧਰ ’ਤੇ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਕਿ ਜ਼ਿਲ੍ਹਾ ਵਾਸੀ ਵੱਧ ਤੋਂ ਵੱਧ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਪ੍ਰੋਗਰਾਮਾਂ ਤਹਿਤ ਲੋੜਵੰਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਨੂੰ ਹਮੇਸ਼ਾਂ ਪਹਿਲ ਦਿੱਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਵਰਗਾਂ ਦੀ ਭਲਾਈ ਲਈ ਕੀਤੇ ਜਾ ਰਹੇ ਸੰਜੀਦਾ ਯਤਨ ਸੂਬਾ ਸਰਕਾਰ ਦੀ ਦ੍ਰਿੜਤਾ ਨੂੰ ਦਰਸਾਉਂਦੇ ਹਨ।

The post ਕੈਬਨਿਟ ਮੰਤਰੀ ਮਹਿੰਦਰ ਭਗਤ ਵਲੋਂ 100 ਤੋਂ ਵੱਧ ਲਾਭਪਾਤਰੀਆਂ ਨੂੰ ਪੈਨਸ਼ਨ ਮਨਜ਼ੂਰੀ ਪੱਤਰ ਤਕਸੀਮ appeared first on Punjab Buzz.

ਰਾਜਪਾਲ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ
Jalandhar News: ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਅਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਜ਼ੋਰ ਦਿੱਤਾ।

ਉਹ ਅੱਜ ਇਥੇ ਐਸ.ਐਸ.ਜੈਨ ਸਭਾ ਜਲੰਧਰ ਵੱਲੋਂ ਅਚਾਰੀਆ ਸ਼੍ਰੀ ਆਤਮ ਮਨੋਹਰ ਜਨਮ ਜਯੰਤੀ ਮੌਕੇ ਕਰਵਾਏ ਗਏ ‘ਵਿਰਾਟ ਸਰਵ ਧਰਮ ਸੰਗਮ’ ਵਿੱਚ ਸ਼ਿਰਕਤ ਕਰਨ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਅਨੀਤਾ ਕਟਾਰੀਆ ਵੀ ਮੌਜੂਦ ਸਨ।

ਆਪਣੇ ਸੰਬੋਧਨ ਦੌਰਾਨ ਰਾਜਪਾਲ ਸ਼੍ਰੀ ਕਟਾਰੀਆ ਨੇ ਕਿਹਾ ਕਿ ਅੱਜ ਵਿਸ਼ਵ ਵਿੱਚ ਸ਼ਾਂਤੀ, ਏਕਤਾ ਅਤੇ ਮਨੁੱਖਤਾ ਦੇ ਆਦਰਸ਼ਾਂ ਨੂੰ ਮਜ਼ਬੂਤ ਕਰਨ ਲਈ ਸਰਵ ਧਰਮ ਸੰਗਮ ਦੀ ਮਹੱਤਤਾ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਹ ਇਕ ਅਜਿਹਾ ਮੰਚ ਹੈ, ਜਿਥੇ ਸਾਰੇ ਧਰਮਾਂ ਦੇ ਲੋਕ ਆਪੋ-ਆਪਣੇ ਵਿਚਾਰ, ਵਿਸ਼ਵਾਸ ਅਤੇ ਆਸਥਾਵਾਂ ਨੂੰ ਨਾਲ ਲੈ ਕੇ ਏਕਤਾ ਅਤੇ ਸਦਭਾਵਨਾ ਨਾਲ ਮਿਲਦੇ ਹਨ।

ਜੈਨ ਧਰਮ ਦੀ ਮਹਾਨਤਾ ਦਾ ਜ਼ਿਕਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਜੈਨ ਧਰਮ ਦੀ ਪੂਰੇ ਵਿਸ਼ਵ ਨੂੰ ਇਕ ਮਹਾਨ ਦੇਣ ਹੈ, ਜਿਸ ਨੇ ਹਮੇਸ਼ਾ ਸ਼ਾਂਤੀ, ਅਹਿੰਸਾ ਅਤੇ ਸਹਿਯੋਗ ਦਾ ਪ੍ਰਚਾਰ-ਪਸਾਰ ਕੀਤਾ। ਉਨ੍ਹਾਂ ਕਿਹਾ ਕਿ ਜੈਨ ਧਰਮ ਮਨੁੱਖ ਦੀ ਭਲਾਈ ਦੇ ਨਾਲ-ਨਾਲ ਧਰਤੀ ’ਤੇ ਮੌਜੂਦ ਹਰ ਪ੍ਰਾਣੀ, ਪੇੜ, ਪੰਛੀ ਆਦਿ ਪ੍ਰਤੀ ਅਹਿੰਸਾ, ਪ੍ਰੇਮ ਅਤੇ ਸਨੇਹ ਦਾ ਸੰਦੇਸ਼ ਦਿੰਦਾ ਹੈ।

ਵਿਸ਼ੇਸ਼ ਸਮਾਗਮ ਆਯੋਜਿਤ ਕਰਨ ਦੀ ਇਸ ਪਹਿਲਕਦਮੀ ਲਈ ਐਸ.ਐਸ.ਜੈਨ ਸਭਾ ਦੀ ਸ਼ਲਾਘਾ ਕਰਦਿਆਂ ਰਾਜਪਾਲ ਨੇ ਕਿਹਾ ਕਿ ਇਹ ਇਕ ਵਿਲੱਖਣ ਪਹਿਲ ਹੈ, ਜਿਸ ਵਿੱਚ ਵੱਖ-ਵੱਖ ਧਰਮਾਂ, ਪ੍ਰੰਪਰਾਵਾਂ ਦੇ ਸੰਤਾਂ-ਮਹਾਂਪੁਰਖਾ ਨੇ ਇਕ ਮੰਚ ਤੋਂ ਏਕਤਾ ਅਤੇ ਆਪਸੀ ਸਤਿਕਾਰ ਦਾ ਵਡਮੁੱਲਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਸਮਾਗਮ ਤੋਂ ਸਾਨੂੰ ਇਕਜੁੱਟ ਹੋ ਕੇ ਬਿਹਤਰ ਸਮਾਜ ਦੀ ਸਿਰਜਣਾ ਦੀ ਪ੍ਰੇਰਨਾ ਲੈਣੀ ਚਾਹੀਦੀ ਹੈ। ਦੇਸ਼ ਅਤੇ ਵਿਸ਼ਵ ਦੀ ਭਲਾਈ ਲਈ ਉਨ੍ਹਾਂ ਮੰਚ ’ਤੇ ਬਿਰਾਜਮਾਨ ਸੰਤਾਂ-ਮਹਾਂਪੁਰਖਾਂ ਨੂੰ ਸਾਰੇ ਵਰਗਾਂ ਵਿੱਚ ਸਦਭਾਵ ਅਤੇ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਇਸ ਉਪਰਾਲੇ ਨੂੰ ਹੋਰ ਅੱਗੇ ਲਿਜਾਣ ਦੀ ਅਪੀਲ ਕੀਤੀ।

ਇਸ ਦੌਰਾਨ ਵੱਖ-ਵੱਖ ਧਰਮਾਂ ਤੇ ਸੰਪਰਦਾਵਾਂ ਦੀ ਨੁਮਾਇੰਦਗੀ ਕਰ ਰਹੇ ਸੰਤਾਂ-ਮਹਾਂ ਪੁਰਖਾਂ ਵੱਲੋਂ ਆਪੋ-ਆਪਣੇ ਧਰਮਾਂ ਦੇ ਸਿਧਾਂਤਾ ਨੂੰ ਉਜਾਗਰ ਕਰਦਿਆਂ ਲੋਕਾਂ ਨੂੰ ਆਪਸੀ ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿਣ ਦੀ ਪ੍ਰੇਰਨਾ ਦਿੰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਹਿੰਦਰ ਭਗਤ, ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ, ਹਲਕਾ ਵਿਧਾਇਕ ਵਿਜੈ ਬਾਂਸਲ, ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ. ਜੈਨ ਸਭਾ ਜਲੰਧਰ ਦੇ ਪ੍ਰਧਾਨ ਸਤਿਆ ਪਾਲ ਜੈਨ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

The post ਰਾਜਪਾਲ ਨੇ ਦੇਸ਼ ਅਤੇ ਵਿਸ਼ਵ ਨੂੰ ਬਿਹਤਰ ਤੇ ਸ਼ਾਂਤੀਪੂਰਨ ਸਥਾਨ ਬਣਾਉਣ ਲਈ ਸਰਵ ਧਰਮ ਸੰਗਮ ਦੀ ਭਾਵਨਾ ਨੂੰ ਅਪਨਾਉਣ ਦੀ ਲੋੜ ’ਤੇ ਦਿੱਤਾ ਜ਼ੋਰ appeared first on Punjab Buzz.

ਡਿਪਟੀ ਕਮਿਸ਼ਨਰ ਵੱਲੋਂ ਦਿਵਯਾਂਗ ਕ੍ਰਿਕਟ ਲੀਗ ਦੇ ਜੇਤੂਆਂ ਦਾ ਸਨਮਾਨ
Ludhiana News: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਦਿਵਯਾਂਗ ਕ੍ਰਿਕਟ ਲੀਗ ਦੇ ਸਮਾਪਨ ਸਮਾਰੋਹ ਦੌਰਾਨ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਟੂਰਨਾਮੈਂਟ ਦੇ ਅਖੀਰਲੇ ਦਿਨ ਮੌਕੇ ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਦਿਵਿਆਂਗ ਸਾਡੇ ਭਾਈਚਾਰੇ ਦਾ ਅਨਿੱਖੜਵਾਂ ਅੰਗ ਹਨ।

ਡਿਪਟੀ ਕਮਿਸ਼ਨਰ ਜੋਰਵਾਲ ਵੱਲੋਂ ਵੀ ਲਗਭਗ ਇਕ ਘੰਟਾ ਦਿਵਯਾਂਗ ਖਿਡਾਰੀਆਂ ਨਾਲ ਖੇਡਾਂ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਇਨਾਮ ਵੰਡੇ। ਉਨ੍ਹਾਂ ਦਿਵਿਆਂਗ ਖਿਡਾਰੀਆਂ ਦੀ ਸ਼ਮੂਲੀਅਤ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ। ਉਨ੍ਹਾਂ ਸਮਾਜ ਵਿੱਚ ਉਹਨਾਂ ਦੀ ਮਹੱਤਤਾ ਅਤੇ ਹਰ ਕਿਸੇ ਦੇ ਬਰਾਬਰ ਉਹਨਾਂ ਦੇ ਹੱਕਾਂ ਬਾਰੇ ਵੀ ਚਾਨਣਾ ਪਾਇਆ।

ਡਿਪਟੀ ਕਮਿਸ਼ਨਰ ਜੋਰਵਾਲ ਨੇ ਲੋਕਾਂ ਨੂੰ ਹਮਦਰਦੀ ਵਾਲਾ ਰਵੱਈਆ ਅਪਣਾਉਣ ਅਤੇ ਇਨ੍ਹਾਂ ਵਿਅਕਤੀਆਂ ਨਾਲ ਹਮੇਸ਼ਾ ਸਤਿਕਾਰ ਨਾਲ ਪੇਸ਼ ਆਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੀਗ ਦੇ ਪ੍ਰਬੰਧਕਾਂ ਦੀ ਤਾਰੀਫ਼ ਕਰਦਿਆਂ ਜ਼ਿਲ੍ਹਾ ਸਰਕਾਰ ਵੱਲੋਂ ਪੂਰਨ ਸਹਿਯੋਗ ਦੇਣ ਦਾ ਵਾਅਦਾ ਵੀ ਕੀਤਾ।

The post ਡਿਪਟੀ ਕਮਿਸ਼ਨਰ ਵੱਲੋਂ ਦਿਵਯਾਂਗ ਕ੍ਰਿਕਟ ਲੀਗ ਦੇ ਜੇਤੂਆਂ ਦਾ ਸਨਮਾਨ appeared first on Punjab Buzz.

ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ
Fazilka News: ਪਸ਼ੂ ਪਾਲਣ ਦੇ ਵੈਟਨਰੀ ਅਫਸਰ ਡਾਕਟਰ ਅੰਕਿਤਾ ਧੂੜੀਆ ਵੈਟਨਰੀ ਅਫਸਰ ਸੀ.ਵੀ.ਐਚ ਰਾਣਾ, ਡਾ. ਅਮਰਜੀਤ ਸੀ.ਵੀ.ਐਚ ਜੰਡਵਾਲਾ ਮੀਰਾ ਸਾਂਗਲਾ, ਡਾ. ਲੇਖਿਕਾ ਸੀ.ਵੀ.ਐਚ. ਕਰਨੀ ਖੇੜਾ, ਡਾ. ਰਿਸ਼ਭ ਜਜੋਰਿਆ ਸੀ.ਵੀ.ਐਚ. ਲਾਧੂਕਾ ਵੱਲੋਂ ਕੈਟਲ ਪੋਂਡ ਪਿੰਡ ਸਲੇਮਸ਼ਾਹ ਵਿਚ ਬੀਮਾਰ ਗਉਮਾਤਾ  ਦੇ ਪੇਟ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਆਪ੍ਰੇਸ਼ਨ ਦੌਰਾਨ ਗਉਮਾਤਾ ਦੇ ਪੇਟ ਵਿਚ ਭਾਰੀ ਮਾਤਰਾ ਵਿਚ ਪੋਲੀਥੀਨ ਅਤੇ ਪੋਲੀਥੀਨ ਦੇ ਲਿਫਾਫੇ ਕੱਢਿਆ ਗਿਆ।ਆਪ੍ਰੇਸ਼ਨ ਤੋਂ ਬਾਅਦ ਗਉਮਾਤਾ ਬਿਲਕੁਲ ਸਿਹਤਮੰਦ ਹੈ।

ਕੈਟਲ ਪੋਂਡ ਦੇ ਕਮੇਟੀ ਮੈਂਬਰ ਦਿਨੇਸ਼ ਮੋਦੀ ਅਤੇ ਸ੍ਰੀ ਨਰੇਸ਼ ਕੁਮਾਰ ਚਾਵਲਾ ਵੱਲੋਂ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ ਗਿਆ। ਆਪ੍ਰੇਸ਼ਨ ਕਰਨ ਵਾਲੇ ਡਾਕਟਰਾਂ ਨੇ ਕਿਹਾ ਕਿ ਡਿਪਟੀ ਡਾਇਰੈਟਰ ਪਸ਼ੂ ਪਾਲਣ ਡਾ. ਰਾਜੀਵ ਕੁਮਾਰ ਛਾਬੜਾ ਦੀ ਅਗਵਾਈ ਵਿਚ ਇਸੇ ਤਰ੍ਹਾਂ ਗਉਮਾਤਾ ਅਤੇ ਪਸ਼ੂਧਨ ਦੀ ਤਨਦੇਹੀ ਨਾਲ ਸੇਵਾ ਕਰਦੇ ਰਹਿਣਗੇ।ਡਾ ਮਨਦੀਪ ਸਿੰਘ ਅਤੇ ਡਾ. ਗੁਰਚਰਨ ਸਿੰਘ ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਪਲਾਸਟਿਕ ਅਤੇ ਪੋਲੀਥੀਨ ਲਿਫਾਫਿਆਂ ਨੁੰ ਵਰਤੋਂ ਵਿਚ ਨਾ ਲਿਆਂਦਾ ਜ਼ਾਵੇ, ਜਿਥੇ ਇਹ ਇਕ ਪਾਸੇ ਸਾਡੇ ਪਸ਼ੂਧਨ ਨੂੰ ਨੁਕਸਾਨ ਪਹੁੰਚਾ ਰਹੇ ਹਨ ਉਥੇ ਦੂਜੇ ਪਾਸੇ ਇਹ ਵਾਤਾਵਰਣ ਵੀ ਗੰਧਲਾ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਅਤੇ ਸਮਾਜ ਹਿਤ ਦੀ ਭਲਾਈ ਲਈ ਸਖਤ ਕਦਮ ਚੁੱਕਣ ਦੀ ਜਰੂਰਤ ਹੈ ਤੇ ਪਲਾਸਟਿਕ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨਾ ਸਮੇਂ ਦੀ ਮੁੱਖ ਲੋੜ ਹੈ।

The post ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਵੱਲੋਂ ਪਿੰਡ ਸਲੇਮਸ਼ਾਹ ਵਿਖੇ ਗਉਮਾਤਾ ਦਾ ਕੀਤਾ ਸਫਲ ਆਪ੍ਰੇਸ਼ਨ appeared first on Punjab Buzz.

ਜ਼ਿਲ੍ਹਾ ਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ
Malerkotla News: ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਜ਼ਿਲ੍ਹਾ ਮਾਲੇਰਕੋਟਲਾ ਅਧੀਨ ਪੈਂਦੇ ਤਿੰਨ ਬਲਾਕਾਂ, ਮਲੇਰਕੋਟਲਾ, ਅਮਰਗੜ੍ਹ ਅਤੇ ਅਹਿਮਦਗੜ੍ਹ ਅਧੀਨ ਕੁੱਲ 176 ਪੰਚਾਇਤਾਂ ਦੇ ਸਰਪੰਚਾਂ ਅਤੇ 1178 ਪੰਚਾਂ ਲਈ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ 15 ਅਕਤੂਬਰ ਨੂੰ ਹੋਣਗੀਆਂ।  ਉਮੀਦਵਾਰ ਆਪਣੀਆਂ ਨਾਮਜਦਗੀਆਂ 4 ਅਕਤੂਬਰ 2024 ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਭਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਦੀ ਸਹੂਲਤ ਲਈ 21 ਕਲਸਟਰ ਸਥਾਪਿਤ ਕੀਤੇ ਗਏ ਹਨ ਇਨ੍ਹਾਂ ਕਲਸਟਰਾਂ ਵਿੱਚ 21 ਆਰ.ਓਜ਼ ਅਤੇ 21 ਏ.ਆਰ.ਓਜ਼ ਨਿਯੁਕਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।

ਉਨ੍ਹਾਂ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਬਲਾਕ ਮਾਲੇਰਕੋਟਲਾ ਵਿੱਚ ਆਉਂਦੇ ਕਲਸਟਰ ਸੰਦੌੜ ਅਧੀਨ ਆਉਂਦੇ ਪਿੰਡ ਸੰਦੋੜ, ਦਸੌਂਧਾ ਸਿੰਘ ਵਾਲਾ, ਮਾਣਕੀ, ਬੱਪਲਾ, ਜਲਵਾਣਾ, ਕਸਬਾ ਭੁਰਥੱਲ਼, ਖੁਰਦ ਦੀਆਂ ਨਾਮਜਦਗੀਆਂ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌਂੜ ਦੇ ਕਮਰਾ ਨੰ.15 ਵਿਖੇ, ਕਸਟਰ- ਮਾਨਕਹੇੜੀ ਅਧੀਨ ਪਿੰਡ ਮਾਨਕਹੇੜੀ, ਅਹਿਮਦਪੁੱਰ, ਦਰਿਧਾਪੁੱਰ, ਝੁਨੇਰ, ਦੁਲਮਾ ਕਲਾਂ, ਬਿਸ਼ਣਗੜ੍ਹ, ਨਾਥੋਹੇੜੀ ਖੁਰਦ, ਜੱਤੇਵਾਲ, ਜੱਤੇਵਾਲ ਐਰੀਆਂ, ਧੰਨੋ ਦੀਆਂ ਨਾਮਜਦਗੀਆਂ ਪੀ.ਡਬਲਿਊ.ਡੀ ਦਫਤਰ, ਕਲਸਰ ਮੁਬਾਰਕਪੁਰ ਅਧੀਨ ਮੁਬਾਰਕਪੁਰ ਝੁੰਗਾਂ, ਬਾਹਾਦੁਰਗੜ੍ਹ, ਮੇਦੇਵੀ, ਫਰੀਦਪੁਰ ਕਲਾਂ, ਅਹਾਣਖੇੜੀ, ਸਾਦਰਪੁੱਰ, ਹੱਥਾਂ, ਡੇਲੇਗੜ੍ਹ, ਆਦਮਪਾਲ, ਨੋਧਰਾਣੀ, ਬੁਰਜ ਦੀਆਂ ਨਾਮਜਦਗੀਆਂ ਸੀ.ਡੀ.ਪੀ.ਓ ਦਫਤਰ ਵਿਖੇ, ਕਲਸਟਰ ਫਿਰੋਜਪੁਰ ਕੁਠਾਲਾ ਅਧੀਨ ਫਿਰੋਜਪੁਰ ਕੁਠਾਲਾ, ਸ਼ੇਰਵਾਨੀ ਕੋਟ, ਮਾਣਮਾਜਰਾ, ਢੰਡੇਵਾੜੀ,  ਜਾਫਰਾਬਾਦ, ਮਹਿਬੂਬਪੁਰਾ, ਕੇਲੋਂ, ਸ਼ੇਰਗੜ੍ਹ, ਕਸਮਪੁਰ, ਅਮਾਮਗੜ੍ਹ ਦੀਆਂ ਨਾਮਜਦਗੀਆਂ ਉਪ ਮੰਡਲ ਟਿਊਬਵੈੱਲ ਦਫਤਰ, ਕਲਸਟਰ ਭੂਦਨ ਅਧੀਨ  ਪਿੰਡ ਭੂਦਨ, ਹਕੀਮਪੁਰਾ, ਇਲਾਫਤਪੁਰਾ, ਸਿਕੰਦਰਪੁਰ, ਅਖਤਪੁਰ , ਸੁਲਤਾਨਪੁਰ, ਤੱਖਰ ਕਲਾਂ, ਬੁੱਕਣਵਾਲ, ਰੁੜਕਾ, ਹੁਸੈਣਪੁਰ ਦੀਆਂ ਨਾਮਜਦਗੀਆਂ ਅਫਤਰ ਨਗਰ ਕੌਂਸਲ ਮਾਲੇਰਕੋਟਲਾ,  ਕਲਸਟਰ ਮਾਹੌਲੀ ਕਲਾਂ ਅਧੀਨ ਪਿੰਡ ਮਾਹੌਲੀ ਕਲਾਂ, ਮਾਹੌਲੀ ਖੁਰਦ, ਫਾਰਵੱਲੀ, ਸ਼ੇਖੁਪੁਰ ਕਲਾਂ. ਸ਼ੇਖੁਪੁਰ ਖੁਰਦ, ਅਬਦੁਲਪੁਰ, ਕਲਿਆਣ, ਫੌਜੇਵਾਲ, ਇਮਰਾਹੀਮਪੁਰ, ਬੀਰ ਅਮਾਮਗੜ੍ਹ ਦੀਆਂ ਨਾਮਜਦਗੀਆਂ ਸੰਤ ਬਾਬਾ ਅਤਰ ਸਿੰਘ ਖਾਲਸਾ ਕੋਟ  ਸੰਦੌੜ ਵਿਖੇ, ਕਲਸਟਰ ਬਿੰਨਜੋਕੀ ਖੁਰਦ ਅਧੀਨ ਬਿੰਨਜੋਕੀ ਖੁਰਦ, ਬਿੰਨਜੋਕੀ ਕਲਾਂ, ਬੀਰ ਅਹਿਮਦਾਬਾਦ, ਅਹਿਮਦਾਬਾਦ, ਹਥੋਆ, ਹੈਦਰਨਗਰ, ਭਾਣੀ ਕੰਬੋਆ, ਬਾਦਸ਼ਾਹਪੁਰ, ਰੰਨਵਾਨ, ਸਰਵਾਰਪੁਰ ਦੀਆਂ ਨਾਮਜਦਗੀਆਂ ਸਰਕਾਰੀ ਆਈ.ਟੀ.ਆਈ, ਮਾਲੇਰਕੋਟਲਾ ਵਿਖੇ ਭਰੀਆਂ ਜਾਣਗੀਆਂ।

ਬਲਾਕ ਅਹਿਮਦਗੜ੍ਹ ਦੇ ਕੁੱਲ 47 ਗਰਾਮ ਪੰਚਾਇਤਾਂ ਅਧੀਨ ਆਉਂਦੇ ਕਲਸਟਰ  ਮਹੇਰਨਾ ਖੁਰਦ ਅਧੀਨ ਆਉਂਦੇ ਪਿੰਡ ਰਸੁਲਪੁਰ, ਮਹੇਰਨਾ ਖੁਰਦ, ਦਹਿਲੀਜ ਖੁਰਦ, ਦਹਿਲੀਜ ਕਲਾਂ, ਅਹਿਮਦਗੜ੍ਹ ਛੰਨਾ, ਜੰਡਾਲੀ ਖੁਰਦ, ਮਲਕਪੁਰ ਦੀਆਂ ਨਾਮਜ਼ਦਗੀਆਂ ਕਮਰਾ ਨੰ. 9  ਐੱਸ.ਡੀ.ਐੱਮ ਦਫਤਰ  ਅਹਿਮਦਗੜ੍ਹ ਵਿਖੇ ਭਰੀਆਂ ਜਾਣਗੀਆਂ।  ਕਲਸਰ ਮੋਮਨਾਬਾਦ ਅਧੀਨ ਆਉਂਦੇ ਪਿੰਡ  ਅਕਬਰਪੁਰ, ਮੋਮਨਾਬਾਦ, ਮੱਥੁਮਾਜਰਾ, ਉਮਰਪੁਰਾ, ਵਲੀਤਪੁੱਰਾ, ਰੋਹੀੜਾ, ਬੋਰਹੈ ਦੀਆਂ ਨਾਮਜਦੀਆਂ ਕਮਰਾ ਨੰ. 9(ਭਾਗ-2) ਐੱਸ.ਡੀ.ਐੱਮ ਦਫਤਰ  ਅਹਿਮਦਗੜ੍ਹ, ਕਲਸਟਰ  ਕੰਗਣਪੁਰ ਅਧੀਨ ਆਉਂਦੇ ਪਿੰਡ ਅਸਦੁਲਾਪੁਰ, ਕੰਗਣਪੁਰ, ਦਿਲਾਵਰਗੜ੍ਹ, ਤੋਤਾਪੁੱਰੀ, ਕੁੱਪ, ਜਿੱਤਵਾਲ ਕਲਾਂ ਕਮਰਾ ਨੰ. 12  ਐੱਸ.ਡੀ.ਐੱਮ ਦਫਤਰ  ਅਹਿਮਦਗੜ੍ਹ, ਕਲਸਰ ਭੋਗੀਵਾਲ ਅਧੀਨ ਬੈਕਮਪੁੱਰ, ਬਾਂਠਾਂ, ਜਿੱਤਵਾਲ ਖੁਰਦ, ਅਲਬੇਲਾਪੁਰ,  ਵਜ਼ੀਦਗੜ੍ਹ, ਭੋਗੀਵਾਲ ਅਤੇ ਕਲਸਰ ਫਲੌਂਡ ਕਲਾਂ ਅਧੀਨ ਵਾਲੇਵਾਲ, ਫਲੌਂਡ ਕਲਾਂ, ਫਲੌਂਡ ਖੁਰਦ, ਨਾਰੋਮਾਜਰਾ, ਚੁੱਕਾ, ਸਰੌਂਦ, ਅਮੀਰਨਗਰ, ਮਤੌਈ, ਅਜ਼ੀਮਾਬਾਦ ਦੀਆਂ ਨਾਜਦਗੀਆਂ ਨਗਰ ਕੌਂਸਲ ਅਹਿਮਦਗੜ੍ਹ ਦੇ ਹਾਲ ਵਿੱਚ ਭਰੀਆਂ ਜਾਣਗੀਆਂ।  ਕਲਸਟਰ ਖਾਨਪੁਰ  ਅਧੀਨ   ਬੂੰਗਾਂ, ਖਾਨਪੁਰ, ਮੰਡੀਆਂ, ਬਧੇਸੇ, ਡੱਲੇਵਾਲ, ਚੋਕਰਾਂ, ਦੁੱਗਰੀ ਦੀਆਂ ਨਾਜਦਗੀਆਂ ਮਾਰਕਿਟ ਕਮੇਟੀ ਅਹਿਮਦਗੜ੍ਹ ਦੇ ਕਮਰਾ ਨੰ.2,  ਕਲਸਟਰ ਲਸੋਈ ਅਧੀਨ ਪਿੰਡ ਮੋਰਾਂਵਾਲੀ, ਲਸੋਈ, ਗੱਜਣਮਾਜਰਾ, ਭਰਥੱਲਾ ਮੰਡੇਰ, ਰੁੜਕੀ ਕਲਾਂ ਦੀਆਂ ਨਾਮਜਦਗੀਆਂ ਮਾਰਕਿਟ ਕਮੇਟੀ ਅਹਿਮਦਗੜ੍ਹ ਦੇ ਕਮਰਾ ਨੰ.3 ਵਿੱਚ ਭਰੀਆਂ ਜਾਣਗੀਆਂ।

ਬਲਾਕ ਅਮਰਗੜ੍ਹ ਦੀਆਂ ਕੁੱਲ 60 ਗਰਾਮ ਪੰਚਾਇਤਾਂ ਅਧੀਨ ਆਉਂਦੇ ਕਲਸਟਰ  ਝੌਂਦਾ ਅਧੀਨ ਪਿੰਡ ਝੌਂਦਾ, ਚਾਪਰੋਦਾ, ਝੱਲ, ਝੁੰਦਾ, ਮੁਹੰਮਦਪੁਰਾ,ਨੰਗਲ,ਰਾਏਪੁਰ, ਅਲੀਪੁਰ ,  ਕਲਸਟਰ ਬਾਗੜੀਆਂ ਅਧੀਨ ਬਾਗੜੀਆਂ,  ਖੇੜੀ ਸੋਢੀਆਂ, ਮੋਹਾਲਾ, ਮੋਹਾਲੀ , ਮੁੱਲਾਬਦਾ,  ਰਾਮਪੁਰ ਛੰਨਾ,  ਸਲੇਮਪੁਰ,  ਦੌਲਤਪੁਰ, ਕਲਸਟਰ ਭੱੜੀ ਮਾਨਸਾ ਅਧੀਨ ਭੱੜੀ ਮਾਨਸਾ,ਭੱਟੀਆਂ ਕਲਾਂ, ਭੱਟੀਆਂ ਖੁਰਦ, ਛੱਤਰੀਵਾਲਾ, ਗਿੱਗਾਮਾਜਰਾ, ਰਾਮਪੁਰ ਭਿੰਡਰਾਂ, ਦਿਆਲਪੁਰ ਛੰਨਾ, ਲਾਂਗੜੀਆਂ,  ਕਲਸਟਰ ਭੈਣੀ ਕਲਾ ਅਧੀਨ ,ਭੈਣੀ ਕਲਾ,  ਮੁਹੰਮਦ ਨਗਰ , ਕਿਸ਼ਨਗੜ੍ਹ, ਮਾਣਕ ਮਾਜਰਾ ਰਟੋਲਾ,ਸੇਖੁਪੁਰ, ਸੰਗਰਾਮ, ਉਪਲ ਖੇੜੀ, ਸ਼ੇਖੇ , ਕਲਸਟਰ ਬੁੱਲਾਪੁਰ ਅਧੀਨ ਬੁੱਲਾਪੁਰ, ਬਦਲਾ,ਫੈਜ਼ਗੜ੍ਹ , ਝੰਦੁਰਾਈਆਂ, ਡੋਲੇਵਾਲ, ਹੁਸੈਨਪੁਰਾ, ਜੱਗੋਵਾਲ, ਮੰਨਵੀ,  ਨਾਰੀਕੇ, ਜਤੂਆਂ , ਕਲਸਟਰ ਭੂਮਸੀ ਅਧੀਨ ਪਿੰਡ ਭੂਮਸੀ ,ਦੈਰੋ ਮਾਜਰਾ, ਜਲਾਲਗੜ੍ਹ,ਜਭੋਮਾਜਰਾ, ਲਾਡੇਵਾਲ ,ਰੁੜਕੀ ਖੁਰਦ, ਭਨਭੋਰਾ,  ਭੁੱਲਰਾਂ, ਹਿੰਮਤਾਨਾ, ਮੁਹੰਮਦਗੜ, ਕਲਸਟਰ ਰੁਸਤਮਗੜ੍ਹ ਅਧੀਨ ਪਿੰਡ ਰੁਸਤਮਗੜ੍ਹ , ਬਾਠਾਂ, ਬੁਰਜ ਬਘੇਲ ਸਿੰਘ ਵਾਲਾ, ਗੁਆਰਾ, ਮਹੌਰਾਨਾ, ਨਿਆਮਤਪੁਰਾ,ਸਤਾਰ,ਤੋਲੇਵਾਲ ਦੀਆਂ ਨਾਮਜਦਗੀਆਂ ਸਾਇੰਸ ਬਲਾਕ, ਗਰਾਊਂਡ ਫਲਾਰ ਸਰਕਾਰੀ ਕਾਲਜ ਅਮਰਗੜ੍ਹ,  ਵਿਖੇ ਭਰੀਆਂ ਜਾਣਗੀਆਂ।

The post ਜ਼ਿਲ੍ਹਾ ਮਾਲੇਰਕੋਟਲਾ ਦੀਆਂ 176 ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀਆਂ ਭਰਨ ਦੇ ਸਥਾਨਾਂ ਦਾ ਵੇਰਵਾ ਜਾਰੀ appeared first on Punjab Buzz.

ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
Ludhiana News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਸਰਕਾਰ-ਵਪਾਰ ਮਿਲਣੀ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸਰਕਾਰ-ਵਪਾਰ ਮਿਲਣੀ ਦੇ ਰੂਪ ਵਿੱਚ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦਾ ਉਦੇਸ਼ ਵਪਾਰਕ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਠੋਸ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਵਿੱਚ ਉਦਯੋਗ ਅਤੇ ਵਪਾਰ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਇਹ ਹਰੇਕ ਸੂਬੇ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਲਈ ਇਸ ਨੂੰ ਹੁਲਾਰਾ ਦੇਣਾ ਲਾਜ਼ਮੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਨੁਹਾਰ ਬਦਲਣ ਲਈ ਅਣਥੱਕ ਮਿਹਨਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਘਟੀਏ ਦਰਜੇ ਦੀ ਰਾਜਨੀਤੀ ਦੀ ਬਜਾਏ ‘ਕੰਮ ਦੀ ਰਾਜਨੀਤੀ’ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਬਹੁਤ ਪਹਿਲਾਂ ਹੋ ਜਾਣਾ ਚਾਹੀਦਾ ਸੀ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕਦਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਤੱਕ ਟਾਟਾ ਸਟੀਲ, ਸਨਾਤਨ ਟੈਕਸਟਾਈਲ ਅਤੇ ਹੋਰ ਪ੍ਰਮੁੱਖ ਕੰਪਨੀਆਂ ਵੱਲੋਂ 70,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ, ਜੋ ਹੋਰ ਕੰਪਨੀਆਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਥਾਨਕ ਉਦਯੋਗਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਉਹ ਸੂਬੇ ਦੇ ਅਸਲ ਬ੍ਰਾਂਡ ਅੰਬੈਸਡਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕੰਪਨੀਆਂ ਸੂਬੇ ਵਿੱਚ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਭਰ ਵਿੱਚੋਂ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਵਧੀਆ ਹੈ, ਜਿਸ ਕਾਰਨ ਵੱਡੇ ਪੱਧਰ ‘ਤੇ ਉਦਯੋਗ ਸੂਬੇ ਵਿੱਚ ਨਿਵੇਸ਼ ਲਈ ਆ ਰਹੇ ਹਨ।। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਆਗੂ ਨਿਵੇਸ਼ ਲਈ ਆਉਣ ਵਾਲੇ ਉੱਦਮਾਂ ਵਿੱਚ ਹਿੱਸੇਦਾਰੀ ਮੰਗਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੱਤਾਧਾਰੀ ਪਰਿਵਾਰਾਂ ਨਾਲ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਜਾਂਦੇ ਸਨ ਪਰ ਹੁਣ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਇਹ ਸਮਝੌਤੇ ਕੀਤੇ ਜਾਂਦੇ ਹਨ।

ਮੁੱਖ ਮੰਤਰੀ ਨੇ ਵਪਾਰੀਆਂ ਨੂੰ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨ-ਮਨ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਸੂਬੇ ਦੀ ਆਰਥਿਕ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਲਈ ਇਸ ਕ੍ਰਾਂਤੀ ਵਿੱਚ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਫੋਕਲ ਪੁਆਇੰਟਾਂ ਅਤੇ ਐਸ.ਈ.ਜ਼ੈਡਜ਼ ਵਿੱਚ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸਨਅਤੀ ਖੇਤਰਾਂ ਵਿੱਚ ਵਿਸ਼ੇਸ਼ ਪੁਲਿਸ ਚੌਕੀਆਂ ਸਥਾਪਤ ਕਰਕੇ ਸੁਰੱਖਿਆ ਯਕੀਨੀ ਬਣਾਉਣ ਦਾ ਖਾਕਾ ਤਿਆਰ ਕਰ ਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ ਹਨ ਜਦੋਂ ਉਦਯੋਗਾਂ ਅਤੇ ਵਪਾਰੀਆਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਉਨ੍ਹਾਂ ਦੀ ਸਹੂਲਤ ਲਈ ਕੰਮ ਕਰੇਗੀ ਅਤੇ ਬੀਤੇ ਸਮਿਆਂ ਦੇ ਉਲਟ ਹੁਣ ਕੋਈ ਵੀ ਉਦਯੋਗਪਤੀਆਂ ਨੂੰ ਤੰਗ ਨਹੀਂ ਕਰੇਗਾ, ਸਗੋਂ ਸੂਬਾ ਸਰਕਾਰ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗਿਕ ਖੇਤਰ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ ਤੋਂ ਇਲਾਵਾਂ ਇਨ੍ਹਾਂ ਇਕਾਈਆਂ ਦੇ ਵਿਸਤਾਰ ਅਤੇ ਉਤਸ਼ਾਹਿਤ ਕਰਨ ਕਰਨ ਲਈ ਠੋਸ ਉਪਰਾਲੇ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੀ ਪਛਾਣ ਬਣਾਈ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਪਹਿਲੀ ਵਾਰ 410 ਹਾਈ-ਟੈੱਕ ਵਾਹਨ ਪੰਜਾਬ ਪੁਲਿਸ ਦੇ ਸਟੇਸ਼ਨ ਹਾਊਸ ਅਫ਼ਸਰਾਂ (ਐੱਸ.ਐੱਚ.ਓਜ਼) ਨੂੰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪਿਛਲੀਆਂ ਸਰਕਾਰਾਂ ਵੇਲੇ ਇਹੀ ਨਵੇਂ ਵਾਹਨ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਚ.ਓਜ਼ ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂਕਿ ਉਹ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਕਦਮ ਨਾਲ ਉਦਯੋਗਪਤੀਆਂ ਨੂੰ ਬਹੁਤ ਫਾਇਦਾ ਹੋਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ‘ਤੇ ਕਾਬੂ ਪਾਉਣ ਦੇ ਨਾਲ-ਨਾਲ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਜਾਣ ਵਾਲੀਆਂ ਕੀਮਤੀ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਇਸ ਫੋਰਸ ਨੂੰ ਗਲਤ ਢੰਗ ਨਾਲ ਡਰਾਈਵਿੰਗ ਕਰਨ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਸੜਕਾਂ ‘ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਸੰਪੂਰਨ ਮੈਡੀਕਲ ਕਿੱਟ ਦੀ ਸੁਵਿਧਾ ਵੀ ਉਪਲਬਧ ਹੈ।

ਆਪਣੇ ਸੰਬੋਧਨ ਵਿੱਚ ਦਿੱਲੀ ਦੇ ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਸੂਬਾ ਸਰਕਾਰ ਵੱਲੋਂ ਅਤਿ-ਆਧੁਨਿਕ ਬੁਨਿਆਦੀ ਢਾਂਚੇ ਅਤੇ ਸਹੂਲਤਾਂ ਨਾਲ ਲੈਸ ਨਵੇਂ ਸਕੂਲ ਆਫ਼ ਐਕਸੀਲੈਂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਕੂਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਾਨਵੈਂਟ ਤੋਂ ਪੜ੍ਹੇ ਵਿਦਿਆਰਥੀਆਂ ਦਾ ਮੁਕਾਬਲਾ ਕਰਨ ਵਿੱਚ ਮਦਦ ਕਰੇਗਾ ਤਾਂ ਜੋ ਉਹ ਜੀਵਨ ਵਿੱਚ ਹੋਰ ਅੱਗੇ ਵਧ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਕੂਲ ਦਾ ਇੱਕੋ ਦੌਰਾ ਉਦਯੋਗਪਤੀਆਂ ਨੂੰ ਇਹ ਸੋਚਣ ਲਈ ਮਜਬੂਰ ਕਰ ਦੇਵੇਗਾ ਕਿ ਉਨ੍ਹਾਂ ਨੂੰ ਵੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਭੇਜਣਾ ਚਾਹੀਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਦੇ ਮੱਦੇਨਜ਼ਰ ਸ਼ਨਿਚਰਵਾਰ ਨੂੰ 165 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਨ ਲਈ ਅਜਿਹਾ ਕੋਈ ਉਪਰਾਲਾ ਨਹੀਂ ਹੋਇਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ 829 ਆਮ ਆਦਮੀ ਕਲੀਨਿਕ ਸੁਚਾਰੂ ਰੂਪ ਵਿੱਚ ਕੰਮ ਕਰ ਰਹੇ ਹਨ ਅਤੇ  ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇੱਕ ਵੱਖਰੀ ਕਿਸਮ ਦੀ ਸਰਕਾਰ ਸੱਤਾ ਵਿੱਚ ਆਈ ਹੈ, ਜਿਸ ਨਾਲ ਹੁਣ ਸਰਕਾਰੀ ਅਦਾਰਿਆਂ ਦੀ ਨੁਹਾਰ ਹੀ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਪੌਸ਼ ਇਲਾਕਿਆਂ ਵਿੱਚ ਵੀ ਲੋਕ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਕਰਨ ਲਈ ਮੁਹੱਲਾ ਕਲੀਨਿਕਾਂ ਦੀ ਮੰਗ ਕਰ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮਿਆਰੀ ਤੇ ਵਧੀਆ ਇਲਾਜ ਪ੍ਰਦਾਨ ਕਰ ਰਹੇ ਹਨ, ਜਿਸ ਕਾਰਨ ਇੱਥੇ ਲੋਕਾਂ ਦੀ ਆਮਦ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇੱਕ ਪਾਸੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਕਰਕੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਲਈ ਉਦਯੋਗਿਕ ਖੇਤਰ ਵੱਡਾ ਅਧਾਰ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਨਜਿੱਠਿਆ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਨੌਕਰੀਆਂ ਪੈਦਾ ਹੋ ਸਕਣ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਉਦਯੋਗਪਤੀਆਂ ਅਤੇ ਵਪਾਰੀਆਂ ਦੀ ਭਲਾਈ ਦੀ ਕਦੇ ਕੋਈ ਚਿੰਤਾ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਨਅਤਕਾਰਾਂ ਨੂੰ ਚੋਰ ਕਰਾਰ ਦਿੰਦੀਆਂ ਸਨ, ਪਰ ਇਹ ਸਰਕਾਰ ਉਦਯੋਗਪਤੀਆਂ ਨੂੰ ਸੂਬੇ ਦੀ ਸਮਾਜਿਕ ਆਰਥਿਕ ਤਰੱਕੀ ਵਿੱਚ ਬਰਾਬਰ ਦਾ ਭਾਈਵਾਲ ਬਣਾਉਣਾ ਚਾਹੁੰਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਲੁੱਟਣ ਦੀ ਬਜਾਏ ਵਪਾਰੀਆਂ ਅਤੇ ਉਦਯੋਗਪਤੀਆਂ ਦੀ ਸਹੂਲਤ ਲਈ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਿਲਣੀਆਂ ਨੂੰ ਸੂਬਾ ਸਰਕਾਰ ਅਤੇ ਵਪਾਰੀਆਂ ਦਰਮਿਆਨ ਬਿਹਤਰ ਤਾਲਮੇਲ ਲਈ ਸਮੇਂ ਦੀ ਮੰਗ ਦੱਸਿਆ। ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਜਲਦ ਹੱਲ ਕਰਨਾ ਅਤੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਲਾਭ ਪਹੁੰਚਾਉਣਾ  ਹੀ ਸਮੇਂ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਗੈਰ-ਭਾਜਪਾ ਰਾਜਾਂ ਦੇ ਸੁਚਾਰੂ ਕੰਮਕਾਜ ਵਿੱਚ ਅੜਿੱਕਾ ਡਾਹੁਣ ਲਈ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਅਤੇ ਕਿਹਾ ਕਿ ਇਹ ਸਭ ਕੇਂਦਰ ਦਾ ਘਮੰਡੀ ਰਵੱਈੲਾ ਅਤੇ ਆਪਹੁਦਰੇਪਣ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਜਿਵੇਂ ਕੇਰਲਾ, ਪੱਛਮੀ ਬੰਗਾਲ, ਤੇਲੰਗਾਨਾ ਅਤੇ ਹੋਰ ਰਾਜਾਂ ਦੇ ਲੋਕਾਂ ਨੇ ਆਪਣੇ ਮੁੱਖ ਮੰਤਰੀਆਂ ਨੂੰ ਲੋਕ ਸਭਾ ਸੀਟਾਂ ਦੇ ਕੇ ਸ਼ਕਤੀ ਦਿੱਤੀ ਸੀ, ਉਸੇ ਤਰ੍ਹਾਂ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਸਿੰਘ ਮਾਨ ਨੂੰ ਸਾਰੀਆਂ ਲੋਕ ਸਭਾ ਸੀਟਾਂ ਜਿਤਾਈਆਂ ਜਾਣ।  ਉਨ੍ਹਾਂ ਕਿਹਾ ਕਿ ਕੇਂਦਰ ਪੰਜਾਬ ਵਿਰੋਧੀ ਰਵੱਈਏ ਦਾ ਸ਼ਿਕਾਰ ਹੈ, ਇਸ ਲਈ ਕੇਂਦਰ ਨੂੰ ਸਬਕ ਸਿਖਾਉਣਾ ਜ਼ਰੂਰੀ ਹੈ, ਜਿਸ ਲਈ ਪੰਜਾਬੀਆਂ ਨੂੰ ਤਿਆਰੀ ਖਿੱਚ ਲੈਣੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਕੇਂਦਰ ਸਰਕਾਰ ਨੂੰ ਸੂਬੇ ਦੀ ਝਾਕੀ ਨੂੰ ਰੱਦ ਕਰਨ ਦੇ ਆਪਣੇ ਗੁਨਾਹ ਦੀ ਸਜ਼ਾ ਦਿੱਤੀ ਜਾਵੇ ਕਿਉਂਕਿ ਇਹ ਪੰਜਾਬ ਅਤੇ ਪੰਜਾਬੀਆਂ ਦਾ ਸਿੱਧਮ-ਸਿੱਧਾ ਅਪਮਾਨ ਹੈ।  ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹੀਦਾਂ ਨੂੰ ਉਨ੍ਹਾਂ ਦੀਆਂ ਮਹਾਨ ਕੁਰਬਾਨੀਆਂ ਲਈ ਕੇਂਦਰ ਤੋਂ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੈ।

The post ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ appeared first on Punjab Buzz.

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ
Ludhiana News:

ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੀ ਮੁਹਿੰਮ ਜਾਰੀ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 13 ਨਵੇਂ ਸਕੂਲ ਆਫ਼ ਐਮੀਨੈਂਸ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸਿੱਖਿਆ ਕ੍ਰਾਂਤੀ ਨੇ ਪੰਜਾਬ ਵਿੱਚ ਇਕ ਹੋਰ ਮੀਲ ਦਾ ਪੱਥਰ ਹਾਸਲ ਕੀਤਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਸਕੂਲਾਂ ਦੀ ਉਸਾਰੀ ਕਰ ਕੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਉੱਚੀਆਂ ਮੰਜ਼ਿਲਾਂ ਹਾਸਲ ਕਰਨ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵੱਡੀ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ ਸਕੂਲ ਉਸੇ ਦਾ ਝਲਕਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਖ਼ਾਸ ਕਰ ਕੇ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਕੇ ਸੂਬੇ ਦਾ ਨਾਂ ਰੌਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਉਪਰਾਲੇ ਨਾਲ ਵਿਦਿਆਰਥੀਆਂ ਦੀ ਕਿਸਮਤ ਪਲਟਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਸਾਲੀ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਹੁਣ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਅਜਿਹੇ ਹੋਰ ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਹ ਸਕੂਲ ਆਧੁਨਿਕ ਸਮੇਂ ਦੇ ਮੰਦਰ ਹੋਣਗੇ, ਜੋ ਵਿਦਿਆਰਥੀਆਂ ਦੇ ਜੀਵਨ ਵਿੱਚ ਗੁਣਾਤਮਕ ਤਬਦੀਲੀ ਲਿਆਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਖੇਤਰ ਵਿੱਚ ਸ਼ਾਇਦ ਹੀ ਕੋਈ ਅਜਿਹਾ ਸਕੂਲ ਹੋਵੇ, ਜਿਸ ਵਿੱਚ ਖੇਡ ਮੈਦਾਨ, ਲਾਅਨ ਟੈਨਿਸ, ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਉਪਲਬਧ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਾਡਲ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਦਿੱਲੀ ਵਿੱਚ ਸ਼ੁਰੂ ਕੀਤਾ ਗਿਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਉਨ੍ਹਾਂ ਮਾਪਿਆਂ ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਆਪਣੇ ਬੱਚੇ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਇਨ੍ਹਾਂ ਸਕੂਲਾਂ ਵਿੱਚ ਦਾਖਲ ਕਰਵਾਏ ਹਨ। ਉਨ੍ਹਾਂ ਕਿਹਾ ਕਿ ਉਹ ਸੂਬੇ ਅਤੇ ਲੋਕਾਂ ਦੀ ਸੇਵਾ ਕਰਨ ਲਈ ਵੰਡ ਪਾਊ ਰਾਜਨੀਤੀ ਦੀ ਥਾਂ ‘ਕੰਮ ਦੀ ਸਿਆਸਤ’ ਦੇ ਸਿਧਾਂਤ ‘ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀਆਂ ਨੂੰ ਜੀਵਨ ਵਿੱਚ ਸਫ਼ਲ ਹੋਣ ਲਈ ਨੀਟ ਅਤੇ ਜੇ.ਈ.ਈ. ਦੀ ਸਿਖਲਾਈ ਦਿੱਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੱਲ੍ਹ ਸੂਬੇ ਵਿੱਚ 165 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਸਨ ਅਤੇ ਅੱਜ ਇਹ ਸਕੂਲ ਲੋਕਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੇ ਲੁੱਟੇ ਗਏ ਪੈਸੇ ਦੀ ਭਰਪਾਈ ਕੀਤੀ ਜਾ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਇਸ ਦੀ ਸੁਚੱਜੀ ਵਰਤੋਂ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਅਤੇ ਉਦਯੋਗਿਕ ਸ਼ਹਿਰ ਵਜੋਂ ਲੁਧਿਆਣਾ ਦੀ ਪੁਰਾਣੀ ਸ਼ਾਨ ਬਹਾਲ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਸਿਆਸਤ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਕਦਰਾਂ-ਕੀਮਤਾਂ ‘ਤੇ ਆਧਾਰਤ ਰਾਜਨੀਤੀ ਸ਼ੁਰੂ ਕਰ ਕੇ ਸਿਆਸਤ ‘ਚ ਬਦਲਾਅ ਲਿਆਂਦਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਹ ਸਕੂਲ ਲੋਕਾਂ ਨੂੰ ਸਮਰਪਿਤ ਕਰਨ ਦੇ ਪਵਿੱਤਰ ਮੌਕੇ ‘ਤੇ ਸ਼ਾਮਲ ਹੋਣਾ ਬਹੁਤ ਖ਼ੁਸ਼ੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਪਹਿਲੀ ਨਜ਼ਰ ‘ਚ ਕੋਈ ਸੋਚ ਵੀ ਨਹੀਂ ਸਕਦਾ ਕਿ ਇਹ ਕੋਈ ਸਰਕਾਰੀ ਸਕੂਲ ਹੈ, ਜੇ ਪ੍ਰਾਈਵੇਟ ਸਕੂਲ ਇਸ ਪੱਧਰ ‘ਤੇ ਆਉਂਦੇ ਤਾਂ ਭਾਰੀ ਫੀਸਾਂ ਵਸੂਲਦੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਇਹ ਯਕੀਨੀ ਬਣਾਏਗਾ ਕਿ ਕਮਜ਼ੋਰ ਅਤੇ ਪਛੜੇ ਵਰਗ ਦੇ ਵਿਦਿਆਰਥੀ ਜੀਵਨ ਵਿੱਚ ਉੱਚ ਮੁਕਾਮ ਹਾਸਲ ਕਰਨ ਅਤੇ ਆਪਣੀ ਕਿਸਮਤ ਆਪ ਲਿਖਣ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਵਿੱਚ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਆਤਮ ਵਿਸ਼ਵਾਸ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਹੁਣ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹੇ-ਲਿਖੇ ਸਾਥੀਆਂ ਨਾਲ ਮੁਕਾਬਲਾ ਕਰਨ ਦਾ ਮੌਕਾ ਮਿਲ ਰਿਹਾ ਹੈ ਕਿਉਂਕਿ ਇਨ੍ਹਾਂ ਸਕੂਲਾਂ ਵਿੱਚ ਵਧੀਆ ਸਿੱਖਿਆ ਉਪਲਬਧ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲ ਇਕ ਲੱਖ ਵਿਦਿਆਰਥੀਆਂ ਨੇ ਸਕੂਲ ਆਫ ਐਮੀਨੈਂਸ ਵਿਚ ਦਾਖ਼ਲੇ ਲਈ ਅਪਲਾਈ ਕੀਤਾ ਸੀ, ਜਿਸ ਵਿਚੋਂ 8200 ਵਿਦਿਆਰਥੀ ਦਾਖ਼ਲ ਹੋਏ ਸਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਤੋਂ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਕਦੇ ਵੀ ਸਿੱਖਿਆ ਅਤੇ ਸਿਹਤ ਸੰਸਥਾਵਾਂ ਦਾ ਗੇੜਾ ਨਹੀਂ ਮਾਰਿਆ। ਉਨ੍ਹਾਂ ਸਿੱਖਿਆ ਨੂੰ ਸਫ਼ਲਤਾ ਅਤੇ ਖ਼ੁਸ਼ਹਾਲੀ ਦੀ ਕੁੰਜੀ ਦੱਸਦਿਆਂ ਕਿਹਾ ਕਿ ਇਹ ਸਕੂਲ ਗਰੀਬ ਲੋਕਾਂ ਦੀ ਤਰੱਕੀ ਅਤੇ ਵਿਕਾਸ ਦੇ ਮੋਹਰੀ ਸਾਬਤ ਹੋਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸੂਬੇ ਦੇ ਲੋਕਾਂ ਦੇ ਹਿੱਤਾਂ ਦੇ ਰਾਖੇ ਹਨ ਅਤੇ ਸਮੇਂ ਦੀ ਲੋੜ ਹੈ ਕਿ ਉਨ੍ਹਾਂ ਦੇ ਹੱਥ ਮਜ਼ਬੂਤ ਕੀਤੇ ਜਾਣ ਤਾਂ ਜੋ ਉਹ ਕੇਂਦਰ ਦੇ ਦਮਨਕਾਰੀ ਅਤੇ ਪੰਜਾਬ ਵਿਰੋਧੀ ਪੈਂਤੜੇ ਦਾ ਡਟ ਕੇ ਮੁਕਾਬਲਾ ਕਰ ਸਕਣ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ ਅੱਠ ਹਜ਼ਾਰ ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਦੇ ਵਿਕਾਸ ਲਈ ਕੀਤੀ ਜਾ ਸਕਦੀ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪਿਛਲੇ ਦੋ ਸਾਲਾਂ ਵਿੱਚ ਸੂਬੇ ਵਿੱਚ ਬੇਮਿਸਾਲ ਕੰਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਦੀਆਂ ਸਾਰੀਆਂ 13 ਸੀਟਾਂ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਭਗਵੰਤ ਸਿੰਘ ਮਾਨ ਦੇ ਹੱਥ ਮਜ਼ਬੂਤ ਕੀਤੇ ਜਾਣੇ ਚਾਹੀਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਮੁੱਖ ਮੰਤਰੀ ਨੂੰ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਵਿਰੁੱਧ ਲੜਨ ਲਈ ਨਵਾਂ ਜੋਸ਼ ਮਿਲੇਗਾ।

ਜ਼ਿਕਰਯੋਗ ਹੈ ਕਿ ਦੋਵਾਂ ਮੁੱਖ ਮੰਤਰੀਆਂ ਨੇ ਲੁਧਿਆਣਾ, ਆਦਮਪੁਰ (ਜਲੰਧਰ), ਮਾਲ ਮੰਡੀ, ਮਾਲ ਰੋਡ ਅਤੇ ਜੰਡਿਆਲਾ ਗੁਰੂ ਅੰਮ੍ਰਿਤਸਰ, ਪਰਸਰਾਮ ਨਗਰ ਅਤੇ ਰਾਮ ਨਗਰ ਬਠਿੰਡਾ, ਅਮਲੋਹ ਫਤਹਿਗੜ੍ਹ ਸਾਹਿਬ, ਜਲਾਲਾਬਾਦ ਪੱਛਮੀ ਅਤੇ ਅਰਨੀਵਾਲਾ, ਫਾਜ਼ਿਲਕਾ ਵਿਖੇ ਸ਼ੇਖ ਸੁਭਾਨ, ਫਗਵਾੜਾ (ਕਪੂਰਥਲਾ), ਫੇਜ਼ 11 ਐਸ.ਏ.ਐਸ ਨਗਰ (ਮੁਹਾਲੀ) ਅਤੇ ਤਰਨ ਤਾਰਨ ਦੇ ਖਡੂਰ ਸਾਹਿਬ ਵਿਖੇ ਬਣੇ 13 ਸਕੂਲ ਲੋਕਾਂ ਨੂੰ ਸਮਰਪਿਤ ਕੀਤੇ। ਉਨ੍ਹਾਂ ਇੰਦਰਾਪੁਰੀ ਵਿਖੇ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਵੀ ਦੌਰਾ ਕੀਤਾ ਅਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨਾਲ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ।

The post ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ 13 ਸਕੂਲ ਆਫ ਐਮੀਨੈਂਸ ਲੋਕਾਂ ਨੂੰ ਕੀਤੇ ਸਮਰਪਿਤ appeared first on Punjab Buzz.