Tuesday, April 14, 2026
Google search engine
HomeDeshPunjab ‘ਚ ਅੱਜ ਮੁੜ ਮੌਸਮ ਖ਼ਰਾਬ, ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਦਾ...

Punjab ‘ਚ ਅੱਜ ਮੁੜ ਮੌਸਮ ਖ਼ਰਾਬ, ਤੇਜ਼ ਹਵਾਵਾਂ ਦੇ ਨਾਲ ਗੜ੍ਹੇਮਾਰੀ ਦਾ ਅਲਰਟ; ਬਾਰਿਸ਼ ਦੀ ਵੀ ਭਵਿੱਖਬਾਣੀ

ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।

ਅੱਜ ਪੰਜਾਬ ਭਰ ‘ਚ ਬਦਲ ਗਰਜਣ-ਬਿਜਲੀ ਚਕਮਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦਾ ਅਲਰਟ ਹੈ।ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਲਈ ਆਰੇਂਜ ਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਆਰੇਂਜ ਅਲਰਟ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਤੇ ਮਾਨਸਾ ‘ਚ ਅੱਜ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਦਲ ਗਰਜਣ- ਬਿਜਲੀ ਚਮਕਣ, ਗੜ੍ਹੇਮਾਰੀ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ।

ਯੈਲੋ ਅਲਰਟ

ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ‘ਚ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੂਰ-ਦੁਰਾਡੇ ਇਲਾਕਿਆਂ ‘ਚ ਬਿਜਲੀ ਚਮਕਣ-ਬਦਲ ਗਰਜਣ ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ) ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਬਾਰਿਸ਼ ਦੀ ਭਵਿੱਖਬਾਣੀ

ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ ਤੇ ਸੰਗਰੂਰ ਦੇ ਜ਼ਿਆਦਾਤਰ ਇਲਾਕਿਆਂ ‘ਚ ਅੱਜ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਕੁੱਝ ਇਲਾਕਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਹੈ।

ਆਉਣ ਵਾਲੇ ਦਿਨਾਂ ‘ਚ ਕਿਵੇਂ ਦਾ ਰਹੇਗਾ ਮੌਸਮ?

ਕੱਲ ਯਾਨੀ ਕਿ 8 ਅਪ੍ਰੈਲ ਨੂੰ ਸੂਬੇ ਦੇ 16 ਜ਼ਿਲ੍ਹਿਆਂ ‘ਚ ਬਦਲ ਗਰਜਣ-ਬਿਜਲੀ ਚਮਕਣ ਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਗੜ੍ਹੇਮਾਰੀ ਦਾ ਅਲਰਟ ਵੀ ਹੈ।
ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਰਿਰ ਤੇ ਰੂਪਨਗਰ ਤੇ ਐਸਏਐਸ ਨਗਰ (ਮੁਹਾਲੀ) ਲਈ ਆਰੇਂਜ ਅਲਰਟ ਹੈ। ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਦੇ ਲਈ ਯੈਲੋ ਅਲਰਟ ਹੈ। ਇਸ ਦੇ ਨਾਲ ਹੀ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਇਸ ਤੋਂ ਬਾਅਦ 9 ਤੇ 10 ਅਪ੍ਰੈਲ ਨੂੰ ਸੂਬੇ ‘ਚ ਮੌਸਮ ਸਾਫ਼ ਰਹੇਗਾ। ਇਸ ਦਾ ਮਤਲਬ ਹੈ ਕਿ ਨਾ ਤਾਂ ਕੋਈ ਮੌਸਮ ਦਾ ਅਲਰਟ ਜਾਰੀ ਕੀਤਾ ਗਿਆ ਹੈ ਤੇ ਨਾ ਹੀ ਕਿਸੇ ਤਰ੍ਹਾਂ ਦੀ ਭਵਿੱਖਬਾਣੀ ਕੀਤੀ ਗਈ ਹੈ।

ਤਾਪਮਾਨ

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਸੂਬੇ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 1.6 ਡਿਗਰੀ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਪਟਿਆਲਾ ਦਾ ਦਰਜ ਕੀਤਾ ਗਿਆ, ਜੋ ਕਿ 32.5 ਡਿਗਰੀ ਰਿਹਾ। ਚੰਡੀਗੜ੍ਹ ਦਾ ਵੱਧੋ-ਵੱਧ ਤਾਪਮਾਨ 31.9 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਬਾਕੀ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਦਾ 29.3 ਡਿਗਰੀ, ਲੁਧਿਆਣਾ ਦਾ 31.6 ਡਿਗਰੀ, ਫਰੀਦਕੋਟ ਦਾ 30.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 31.5 ਡਿਗਰੀ, ਅਬੋਹਰ (ਫਾਜ਼ਿਲਕਾ) ਦਾ 30.6 ਡਿਗਰੀ, ਫਿਰੋਜ਼ਪੁਰ ਦਾ 30.1 ਡਿਗਰੀ, ਹੁਸ਼ਿਆਰਪੁਰ ਦਾ 30.3 ਡਿਗਰੀ, ਮੁਹਾਲੀ ਦਾ 31.4 ਡਿਗਰੀ, ਪਠਾਨਕੋਟ 29.9 ਡਿਗਰੀ, ਥੀਨ ਡੈਮ (ਪਠਾਨਕੋਟ) ਦਾ 29.5 ਡਿਗਰੀ, ਰੋਪੜ ਦਾ 31.2 ਡਿਗਰੀ ਤੇ ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.8 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments