Wednesday, September 2, 2026
Google search engine
Homelatest NewsBarnala ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ...

Barnala ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ: ਸਰਕਾਰ ਦਾ ਵੱਡਾ ਐਕਸ਼ਨ, DSP ਸਸਪੈਂਡ

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਹੋਏ ਲਾਠੀਚਾਰਜ ਦੀ ਘਟਨਾ ਸਬੰਧੀ ਕਾਰਵਾਈ ਕੀਤੀ ਹੈ।

ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਪਣਾਉਂਦਿਆਂ ਬਰਨਾਲਾ ਦੇ ਡੀਐਸਪੀ ਸਤਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਘਟਨਾ ਤੋਂ ਬਾਅਦ ਸੂਬੇ ਭਰ ਵਿੱਚ ਵਿਰੋਧ ਦੇ ਸੁਰ ਉੱਠੇ ਸਨ ਅਤੇ ਵੱਖ-ਵੱਖ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਤੋਂ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਸੀ।
ਜਾਣਕਾਰੀ ਅਨੁਸਾਰ, ਸਫਾਈ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸਨ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਤਣਾਅ ਬਣ ਗਿਆ। ਜਿਸ ਤੋਂ ਬਾਅਦ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ। ਇਸ ਘਟਨਾ ਵਿੱਚ ਕਈ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਜਿਸ ਕਾਰਨ ਸਰਕਾਰ ਅਤੇ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਹੋਏ। ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।

ਡੀਐਸਪੀ ਸਤਬੀਰ ਸਿੰਘ ਨੂੰ ਕੀਤਾ ਮੁਅੱਤਲ

ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਨੇ ਤੁਰੰਤ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਅਤੇ ਸ਼ੁਰੂਆਤੀ ਜਾਂਚ ਦੇ ਆਧਾਰ ‘ਤੇ ਡਿਊਟੀ ‘ਚ ਲਾਪਰਵਾਹੀ ਅਤੇ ਸਥਿਤੀ ਨੂੰ ਸਹੀ ਢੰਗ ਨਾਲ ਨਾ ਸੰਭਾਲਣ ਦੇ ਦੋਸ਼ਾਂ ਹੇਠ ਡੀਐਸਪੀ ਸਤਬੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ। ਇਸ ਦੇ ਨਾਲ ਹੀ ਘਟਨਾ ਦੀ ਵਿਸਥਾਰਪੂਰਵਕ ਜਾਂਚ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ, ਤਾਂ ਜੋ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਸਪੱਸ਼ਟ ਹੋ ਸਕੇ।
ਸਰਕਾਰ ਨੇ ਕਿਹਾ ਹੈ ਕਿ ਕਿਸੇ ਵੀ ਕਰਮਚਾਰੀ ਨਾਲ ਬੇਲੋੜੀ ਸਖ਼ਤੀ ਜਾਂ ਕਾਨੂੰਨ ਤੋਂ ਉਲਟ ਵਰਤਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੂਜੇ ਪਾਸੇ ਸਫਾਈ ਕਰਮਚਾਰੀ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਪਹਿਲਾ ਕਦਮ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ, ਜ਼ਖ਼ਮੀਆਂ ਨੂੰ ਮੁਆਵਜ਼ਾ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਹੁਣ ਇਸ ਮਾਮਲੇ ਦੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments