Thursday, October 15, 2026
Google search engine
HomeCrimeBatala: ਘਰ ਦੇ ਬਾਹਰ ਸੈਰ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ...

Batala: ਘਰ ਦੇ ਬਾਹਰ ਸੈਰ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਸ਼ਰੀਕੇ ਨਾਲ ਚੱਲ ਰਿਹਾ ਸੀ ਵਿਵਾਦ

ਮ੍ਰਿਤਕ ਦੀ ਪਹਿਚਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ, ਵਜੋਂ ਹੋਈ ਹੈ।

ਬਟਾਲਾ ਦੇ ਪਿੰਡ ਮੱਲਿਆਂਵਾਲ ‘ਚ ਬੀਤੀ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘਰ ਦੇ ਬਾਹਰ ਸੈਰ ਕਰ ਰਹੇ ਕਰੀਬ 35 ਸਾਲਾ ਨੌਜਵਾਨ ਨੂੰ ਗੋਲੀ ਮਾਰ ਦਿੱਤੀ ਗਈ। ਗੋਲੀ ਸਿਰ ‘ਚ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਪਰਿਵਾਰਕ ਮੈਂਬਰ ਉਸ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲੈ ਕੇ ਪਹੁੰਚੇ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ।
ਮ੍ਰਿਤਕ ਦੀ ਪਹਿਚਾਣ ਫਲਜੀਤ ਸਿੰਘ ਉਰਫ਼ ਲਾਲੀ, ਪੁੱਤਰ ਸੁਲੱਖਣ ਸਿੰਘ, ਵਾਸੀ ਪਿੰਡ ਮੱਲਿਆਂਵਾਲ, ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਫਲਜੀਤ ਸਿੰਘ ਆਪਣੇ ਘਰ ਦੇ ਬਾਹਰ ਸੈਰ ਕਰ ਰਿਹਾ ਸੀ। ਇਸ ਦੌਰਾਨ ਕੁਝ ਵਿਅਕਤੀ ਪੈਦਲ ਉਸ ਕੋਲ ਆਏ ਤੇ ਉਸ ਨਾਲ ਗੱਲਬਾਤ ਕਰਨ ਲੱਗੇ। ਪਰਿਵਾਰ ਮੁਤਾਬਕ ਗੱਲਬਾਤ ਦੌਰਾਨ ਤਕਰਾਰ ਹੋ ਗਈ ਤੇ ਇਸ ਤੋਂ ਬਾਅਦ ਉਸ ‘ਤੇ ਗੋਲੀ ਚਲਾ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਅਨੁਸਾਰ ਗੋਲੀ ਨੌਜਵਾਨ ਦੇ ਸਿਰ ‘ਚ ਲੱਗੀ, ਜਿਸ ਕਾਰਨ ਉਸ ਦੀ ਹਾਲਤ ਬੇਹੱਦ ਗੰਭੀਰ ਹੋ ਗਈ। ਉਸ ਨੂੰ ਤੁਰੰਤ ਬਟਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ।

ਸ਼ਰੀਕੇ ਦੇ ਵਿਵਾਦ ਨੂੰ ਲੈ ਕੇ ਪਹਿਲਾਂ ਹੀ ਸੀ ਤਣਾਅ: ਚਾਚਾ

ਮ੍ਰਿਤਕ ਦੇ ਚਾਚਾ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ‘ਚ ਚੱਲ ਰਹੇ ਸ਼ਰੀਕੇ ਦੇ ਵਿਵਾਦ ਨੂੰ ਲੈ ਕੇ ਪਹਿਲਾਂ ਤੋਂ ਹੀ ਤਣਾਅ ਸੀ। ਉਨ੍ਹਾਂ ਦੱਸਿਆ ਕਿ ਸ਼ਰੀਕੇ ‘ਚ ਪਹਿਲਾਂ ਤੋਂ ਇੱਕ ਕੰਬਾਈਨ ਸੀ, ਜਦਕਿ ਬਾਅਦ ‘ਚ ਫਲਜੀਤ ਸਿੰਘ ਉਰਫ਼ ਲਾਲੀ ਨੇ ਵੀ ਕੰਬਾਈਨ ਖ਼ਰੀਦ ਲਈ ਸੀ। ਚਾਚੇ ਮੁਤਾਬਕ ਇਸ ਤੋਂ ਬਾਅਦ ਫਲਜੀਤ ਸਿੰਘ ਦਾ ਕੰਬਾਈਨ ਦਾ ਕੰਮ ਚੱਲ ਪਿਆ, ਜਦਕਿ ਦੂਜੇ ਪੱਖ ਦਾ ਕੰਮ ਪ੍ਰਭਾਵਿਤ ਹੋਇਆ ਤੇ ਇਸੇ ਗੱਲ ਨੂੰ ਲੈ ਕੇ ਰੰਜਿਸ਼ ਚੱਲ ਰਹੀ ਸੀ।ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਿਤਾ ਦੀ ਇੱਕ ਮਹੀਨਾ ਪਹਿਲਾਂ ਹੀ ਮੌਤ ਹੋਈ ਸੀ ਤੇ ਹੁਣ ਇਸ ਦੀ ਮੌਤ ਨਾਲ ਪਰਿਵਾਰ ਤੇ ਦੁੱਖਾਂ ਦਾ ਪਹਾੜ ਡਿੱਗ ਪਿਆ ਹੈ। ਉਨ੍ਹਾਂ ਦੱਸਿਆ ਕਿ ਫਲਜੀਤ ਸਿੰਘ ਪੰਜ ਭੈਣਾਂ ਦਾ ਇਕਲੌਤਾ ਭਰਾ ਸੀ ਤੇ ਉਸ ਦੇ ਦੋ ਛੋਟੇ ਬੱਚੇ ਵੀ ਹਨ।
ਇਸ ਸਬੰਧੀ ਬਟਾਲਾ ਸਿਵਲ ਹਸਪਤਾਲ ਦੇ ਡਾਕਟਰ ਵਿਪਨਦੀਪ ਸਿੰਘ ਨੇ ਦੱਸਿਆ ਕਿ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਗਿਆ ਹੈ ਤੇ ਇਸ ਸਬੰਧੀ ਪੁਲਿਸ ਜਾਂਚ ਜਾਰੀ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments