Tuesday, October 27, 2026
Google search engine
Homelatest Newsਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਸੀਐਮ ਮਾਨ

ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚੇ ਸੀਐਮ ਮਾਨ

ਖੰਨਾ ਦੇ ਨੇੜਲੇ ਪਿੰਡ ਰਾਮਗੜ੍ਹ ਸਰਦਾਰਾਂ ਦਾ ਅਗਨੀਵੀਰ ਅਜੈ ਸਿੰਘ ਜੰਮੂ-ਕਸ਼ਮੀਰ ਵਿੱਚ ਸ਼ਹੀਦ ਹੋ ਗਿਆ ਸੀ। ਵੀਰਵਾਰ ਨੂੰ ਸੀਐਮ ਭਗਵੰਤ ਮਾਨ ਅਜੈ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ। ਮੁੱਖ ਮੰਤਰੀ ਨੇ ਸ਼ਹੀਦ ਦੇ ਮਾਤਾ, ਪਿਤਾ ਅਤੇ ਛੇ ਭੈਣਾਂ ਨਾਲ ਮੁਲਾਕਾਤ ਕੀਤੀ। ਅਜੈ ਦੇ ਜੀਵਨ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਜੀਵਨ ਕਹਾਣੀ ਸੁਣ ਕੇ ਭਾਵੁਕ ਹੋ ਗਏ।

ਸੀਐਮ ਮਾਨ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਨਾਲ ਹੀ ਐਲਾਨ ਕੀਤਾ ਕਿ ਅਜੇ ਦੀ ਭੈਣ ਅੰਜਲੀ ਦੇਵੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਅੰਜਲੀ ਅਜੇ ਬੀਏ ਦੂਜੇ ਸਾਲ ਵਿੱਚ ਹੈ ਉਸ ਦੀ ਪੜ੍ਹਾਈ ਪੂਰੀ ਹੋਣ ਤੋਂ ਬਾਅਦ ਨੌਕਰੀ ਦਿੱਤੀ ਜਾਵੇਗੀ। ਇਸ ਲਈ ਨੌਕਰੀ ਰਾਖਵੀਂ ਰੱਖ ਲਈ ਗਈ ਹੈ। ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ…ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆ…ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਹੋਵੇਗਾ ਨਾਲ ਹੀ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ…ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ… ਸਾਡੀ ਸਰਕਾਰ ਪੰਜਾਬ ਦੇ ਮਾਣਮੱਤੇ ਸ਼ਹੀਦ ਜਵਾਨਾਂ ਨਾਲ ਕੋਈ ਵਿਤਕਰਾ ਨਹੀਂ ਕਰੇਗੀ…ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਦਾ ਨੈਤਿਕ ਫ਼ਰਜ਼ ਹੈ…

ਸੀਐਮ ਮਾਨ ਨੇ ਅਗਨੀਵੀਰ ਦੀ ਭਰਤੀ ‘ਤੇ ਸਵਾਲ ਚੁਕਦਿਆਂ ਕਿ  18 ਸਾਲ ਦੇ ਨੌਜਵਾਨਾਂ ਨੂੰ ਭਰਤੀ ਕਰਕੇ 6 ਮਹੀਨੇ ਦੀ ਸਿਖਲਾਈ ਦਿੱਤੀ ਜਾਂਦੀ ਹੈ। 22 ਸਾਲ ਦੀ ਉਮਰ ਵਿੱਚ ਉਹ ਸਾਬਕਾ ਫੌਜੀ ਬਣ ਜਾਂਦੇ ਹਨ। ਸਾਡੇ ਜਵਾਨ ਦੇਸ਼ ਦੀ ਰੱਖਿਆ ਲਈ ਤਿਆਰ ਹਨ। ਕੇਂਦਰ ਰਾਜਨੀਤੀ ਕਰ ਰਿਹਾ ਹੈ।

ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸ਼ਹਾਦਤ ਵਿੱਚ ਕੋਈ ਸ਼੍ਰੇਣੀ ਨਹੀਂ ਹੋਣੀ ਚਾਹੀਦੀ। ਸ਼ਹੀਦ ਤਾਂ ਸ਼ਹੀਦ ਹੁੰਦਾ ਹੈ। ਇਸ ਵਿੱਚ ਕੋਈ ਵਿਤਕਰਾ ਨਹੀਂ ਹੋਣਾ ਚਾਹੀਦਾ,  ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments