Tuesday, November 26, 2024
Google search engine
HomeDeshBhagwant Mann ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ, ਪਿੰਡ Ghungrali ...

Bhagwant Mann ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾ, ਪਿੰਡ Ghungrali ਦੇ ਵਸਨੀਕਾਂ ਨੇ ਬਾਇਓਗੈਸ ਪਲਾਂਟ ਦੇ ਹੱਲ ਲਈ ਕੀਤਾ ਧੰਨਵਾਦ

ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ

Ludhiana ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ Punjab ਦੇ ਮੁੱਖ ਮੰਤਰੀ Bhagwant Singh Maan ਨਾਲ ਮੁਲਾਕਾਤ ਕਰ ਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਭਰੋਸੇ ’ਚ ਲੈ ਕੇ ਮਸਲੇ ਨੂੰ ਸੁਚੱਜੇ ਢੰਗ ਨਾਲ ਸੁਲਝਾਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਪਿੰਡ ਵਾਸੀ Hardeep Singh ਅਤੇ ਨਵੇਂ ਚੁਣੇ ਸਰਪੰਚ Amritpal Singh ਦੀ ਅਗਵਾਈ ਵਿੱਚ ਪਿੰਡ ਦੇ ਇੱਕ ਵਫ਼ਦ ਨੇ ਅੱਜ ਇੱਥੇ Punjab ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ’’ਚ ਮੁਲਾਕਾਤ ਕੀਤੀ ।

ਇਸ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਇਹ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਰਹਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ Punjab ’ਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਇਸ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ।

Bhagwant Singh Maan ਨੇ ਸਪੱਸ਼ਟ ਕਿਹਾ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਜੈਕਟ ਦੀ ਨਿਯਮਤ ਤੌਰ ’ਤੇ ਨਿਗਰਾਨੀ ਕਰਨ ਲਈ ਸਾਰੇ ਭਾਈਵਾਲਾਂ ਦੀ ਇੱਕ ਨਿਗਰਾਨ ਕਮੇਟੀ ਕਾਰਜਸ਼ੀਲ ਰਹੇਗੀ।

Bhagwant Singh Maan ਨੇ ਕਿਹਾ ਕਿ Punjab ਵਿੱਚ ਕਿਸੇ ਵੀ ਵਿਅਕਤੀ ਵੱਲੋਂ ਹੋਣ ਵਾਲੇ ਪ੍ਰਦੂਸ਼ਣ ਵਿਰੁੱਧ ਸੂਬਾ ਸਰਕਾਰ ਨੇ ਕਿਸੇ ਤਰ੍ਹਾਂ ਦਾ ਲਿਹਾਜ਼ ਨਾ ਕਰਨ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਅਪਰਾਧ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments