Thursday, October 15, 2026
Google search engine
HomeDeshBJP ਨੇ ਪੰਜਾਬ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼, ਅੱਜ ਤੋਂ ਦੋ ਦਿਨਾਂ...

BJP ਨੇ ਪੰਜਾਬ ਚੋਣਾਂ ਲਈ ਤਿਆਰੀਆਂ ਕੀਤੀਆਂ ਤੇਜ਼, ਅੱਜ ਤੋਂ ਦੋ ਦਿਨਾਂ ਦੇ ਦੌਰੇ ‘ਤੇ ਬੀਐੱਲ ਸੰਤੋਸ਼

ਦੌਰੇ ਦੌਰਾਨ ਪਾਰਟੀ ਦੇ ਜ਼ਿਲ੍ਹਾ ਤੇ ਮੰਡਲ ਪੱਧਰ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਜਾਣਗੀਆਂ।

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਸਿਆਸੀ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਸਿਲਸਿਲੇ ਤਹਿਤ ਭਾਜਪਾ ਦੇ ਸੰਗਠਨ ਰਾਸ਼ਟਰੀ ਜਨਰਲ ਸਕੱਤਰ ਬੀਐੱਲ ਸੰਤੋਸ਼ ਅੱਜ (24 ਅਗਸਤ) ਤੋਂ ਦੋ ਦਿਨਾਂ ਦੇ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਦੇ ਨਾਲ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਤੇ ਸੂਬਾ ਸੰਗਠਨ ਜਨਲਰ ਸਕੱਤਰ ਮੰਥਰੀ ਸ੍ਰੀਨਿਵਾਸੁਲੂ ਵੀ ਮੌਜੂਦ ਰਹਿਣਗੇ।
ਦੌਰੇ ਦੌਰਾਨ ਪਾਰਟੀ ਦੇ ਜ਼ਿਲ੍ਹਾ ਤੇ ਮੰਡਲ ਪੱਧਰ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ ਜਾਣਗੀਆਂ। ਬੀਐੱਲ ਸੰਤੋਸ਼ ਵੱਲੋਂ ਪੰਜ ਜ਼ੋਨਾਂ ‘ਚ ਬੈਠਕਾਂ ਕੀਤੀਆਂ ਜਾਣਗੀਆਂ। ਪ੍ਰੋਗਰਾਮ ਅਨੁਸਾਰ ਅੱਜ ਪਟਿਆਲਾ ਤੇ ਬਠਿੰਡਾ ‘ਚ ਪਾਰਟੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਨ੍ਹਾਂ ਮੀਟਿੰਗਾਂ ‘ਚ ਮੰਡਲ ਪ੍ਰਧਾਨਾਂ ਤੋਂ ਲੈ ਕੇ ਜ਼ਿਲ੍ਹਾ ਪੱਧਰ ਦੇ ਪ੍ਰਮੁੱਖ ਅਹੁਦੇਦਾਰ ਸ਼ਾਮਲ ਹੋਣਗੇ। ਇਨ੍ਹਾਂ ਬੈਠਕਾਂ ਦਾ ਮੁੱਖ ਉਦੇਸ਼ ਚੋਣਾਂ ਦੇ ਮੱਦੇਨਜ਼ਰ ਸੰਗਠਨ ਦੀ ਤਿਆਰੀ ਦਾ ਜਾਇਜ਼ਾ ਲੈਣਾ ਤੇ ਪਾਰਟੀ ਦੀ ਜਿੱਤ ਲਈ ਰਣਨੀਤੀ ਤਿਆਰ ਕਰਨਾ ਹੈ।

ਇਸ ਤੋਂ ਇਲਾਵਾ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਸਮੇਤ ਹੋਰ ਸ਼ਹਿਰਾਂ ‘ਚ ਵੀ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਇਨ੍ਹਾਂ ਬੈਠਕਾਂ ‘ਚ ਮੋਗਾ, ਲੁਧਿਆਣਾ ਸ਼ਹਿਰੀ, ਲੁਧਿਆਣਾ ਦਿਹਾਤੀ, ਜਗਰਾਓਂ, ਖੰਨਾ ਤੇ ਰੋਪੜ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਣਗੇ।
ਭਾਜਪਾ ਵੱਲੋਂ ਇਨ੍ਹਾਂ ਮੀਟਿੰਗਾਂ ‘ਚ ਖਾਸ ਤੌਰ ਤੇ ਬੂਥ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨੂੰ ਸਰਗਰਮ ਕਰਨ ਤੇ ਚੋਣਾਂ ਲਈ ਜ਼ਮੀਨੀ ਪੱਧਰ ‘ਤੇ ਤਿਆਰੀਆਂ ਨੂੰ ਤੇਜ਼ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਵਰਕਰਾਂ ਨੂੰ ਚੋਣੀ ਰਣਨੀਤੀ ਤੇ ਲੋਕਾਂ ਤੱਕ ਪਹੁੰਚ ਵਧਾਉਣ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ।
ਇਸ ਦੌਰੇ ਦੌਰਾਨ ਅੰਮ੍ਰਿਤਸਰ, ਪਠਾਨਕੋਟ ਤੇ ਬਠਿੰਡਾ ਸਮੇਤ ਕਈ ਥਾਵਾਂ ਤੇ ਪਾਰਟੀ ਆਗੂਆਂ ਨਾਲ ਸੰਗਠਨਾਤਮਕ ਤਿਆਰੀਆਂ ਦੀ ਸਮੀਖਿਆ ਕੀਤੀ ਜਾਵੇਗੀ। ਭਾਜਪਾ ਪੰਜਾਬ ਦੇ ਮੁੱਖ ਆਗੂ ਅਤੇ ਅਹੁਦੇਦਾਰ ਵੀ ਇਨ੍ਹਾਂ ਮੀਟਿੰਗਾਂ ‘ਚ ਵਿਸ਼ੇਸ਼ ਤੌਰ ਤੇ ਸ਼ਾਮਲ ਹੋ ਰਹੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments