ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਗੁਰਦਾਸਪੁਰ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ।
ਪੰਜਾਬ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਹਨ। ਗੁਰਦਾਸਪੁਰ ਜ਼ਿਲ੍ਹੇ ਵਿੱਚ ਅੱਜ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਮੁਕੰਮਲ ਬਲੈਕਆਊਟ ਰਹੇਗਾ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਵੱਲੋਂ ਜਾਰੀ ਹੁਕਮਾਂ ਅਨੁਸਾਰ, ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਈਟ ਜਲਾਉਣ ਦੀ ਆਗਿਆ ਨਹੀਂ ਹੋਵੇਗੀ। ਇਹ ਫੈਸਲਾ ਰਾਸ਼ਟਰੀ ਸੁਰੱਖਿਆ ਦੇ ਨਜ਼ਰੀਏ ਤੋਂ ਲਿਆ ਗਿਆ ਹੈ।
ਰਾਤ 9 ਵਜੇ ਤੋਂ ਲੈਕੇ ਸਵੇਰੇ 5 ਵਜੇ ਤੱਕ ਬਲੈਕਆਉਟ
ਭਾਰਤ ਪਾਕਿਸਤਾਨ ਦੇ ਵੱਧਦੇ ਤਣਾਅ ਵਿਚਾਲੇ ਗੁਰਦਾਸਪੁਰ ਵਿੱਚ ਅੱਜ ਰਾਤ 9 ਵਜੇ ਤੋਂ ਲੈਕੇ ਸਵੇਰੇ 5 ਵਜੇ ਤੱਕ ਬਲੈਕਆਉਟ ਦੇ ਹੁੱਕਮ ਜਾਰੀ ਕੀਤੇ ਗਏ ਹਨ।
ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦਾਸਪੁਰ ਦੇ ਡੀਸੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਸੁਰੱਖਿਆ ਦੇ ਮੰਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕੇਂਦਰੀ ਜੇਲ੍ਹ ਅਤੇ ਹਸਪਤਾਲਾਂ ਨੂੰ ਨਿਰਦੇਸ਼ ਜਾਰੀ ਕਰ ਸਾਰੀਆਂ ਲਾਈਟਾਂ ਬੰਦ ਰੱਖਣ ਨੂੰ ਕਿਹਾ ਗਿਆ ਹੈ।
ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਸਖ਼ਤ ਕਦਮ
ਭਾਰਤ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਨਾਲ ਲੱਗਦੀ ਪੰਜਾਬ ਸਰਹੱਦ ‘ਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਗੁਰਦਾਸਪੁਰ ਦੇ ਨਾਲ-ਨਾਲ, ਹੋਰ ਸਰਹੱਦੀ ਜ਼ਿਲ੍ਹਿਆਂ – ਪਠਾਨਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਫਾਜ਼ਿਲਕਾ ਅਤੇ ਤਰਨਤਾਰਨ ਵਿੱਚ ਵੀ ਚੌਕਸੀ ਰੱਖੀ ਜਾ ਰਹੀ ਹੈ। ਇਨ੍ਹਾਂ ਇਲਾਕਿਆਂ ਦੇ ਸਕੂਲਾਂ, ਕਾਲਜਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਅਗਲੇ ਹੁਕਮਾਂ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਮੈਡੀਕਲ ਅਤੇ ਪੁਲਿਸ ਸਟਾਫ਼ ਦੀਆਂ ਛੁੱਟੀਆਂ ਰੱਦ
ਚੰਡੀਗੜ੍ਹ ਦੇ ਰਾਸ਼ਟਰੀ ਸਿਹਤ ਮਿਸ਼ਨ ਨੇ ਆਪਣੇ ਸਾਰੇ ਮੈਡੀਕਲ ਕਰਮਚਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਹਨ। ਸਾਰੇ ਕਰਮਚਾਰੀਆਂ ਨੂੰ 24 ਘੰਟੇ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਬੁੱਧਵਾਰ ਨੂੰ ਸਾਰੇ ਜ਼ਿਲ੍ਹਾ ਪੁਲਿਸ, ਐਸਐਸਪੀ ਅਤੇ ਪੁਲਿਸ ਕਮਿਸ਼ਨਰਾਂ ਨੂੰ ਅਗਲੇ ਹੁਕਮਾਂ ਤੱਕ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਨੇ ਕਿਹਾ ਕਿ ਕੋਈ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਉਹਨਾਂ ਦੀ ਅਥਾਰਟੀ ਦੀ ਪ੍ਰਵਾਨਗੀ ਤੋਂ ਬਿਨਾਂ ਛੁੱਟੀ ਤੇ ਨਹੀਂ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਛੁੱਟੀ ਸਿਰਫ਼ ਐਮਰਜੈਂਸੀ ਸਥਿਤੀਆਂ ਵਿੱਚ ਹੀ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਦੀ ਮਨਜ਼ੂਰ ਕੀਤੀ ਜਾਵੇਗੀ।
ਕਰਤਾਰਪੁਰ ਲਾਂਘਾ ਵੀ ਸੁਰੱਖਿਆ ਕਾਰਨਾਂ ਕਰਕੇ ਬੰਦ
ਇਹ ਦੋਵੇਂ ਹਵਾਈ ਅੱਡੇ ਹੁਣ ਅਗਲੇ ਹੁਕਮਾਂ ਤੱਕ ਹਵਾਈ ਸੈਨਾ ਦੇ ਅਧਿਕਾਰ ਖੇਤਰ ਵਿੱਚ ਰਹਿਣਗੇ। ਦੂਜੇ ਪਾਸੇ, ਕਰਤਾਰਪੁਰ ਲਾਂਘਾ ਵੀ ਸੁਰੱਖਿਆ ਕਾਰਨਾਂ ਕਰਕੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਸੀ। ਸਾਦਕੀ, ਹੁਸੈਨੀਵਾਲਾ ਅਤੇ ਅਟਾਰੀ-ਵਾਹਗਾ ਸਰਹੱਦਾਂ ਤੇ ਰਿਟਰੀਟ ਸਮਾਰੋਹਾਂ ਤੇ ਪਾਬੰਦੀ ਲਗਾਈ ਗਈ ਹੈ।