Monday, October 19, 2026
Google search engine
Homelatest NewsAmritsar ਦੀ ਰਾਮ ਨਗਰ ਕਾਲੋਨੀ ‘ਚ ਬੰਦ ਘਰ ‘ਚੋਂ ਮਾਂ-ਪੁੱਤ ਦੀਆਂ ਲਾਸ਼ਾਂ...

Amritsar ਦੀ ਰਾਮ ਨਗਰ ਕਾਲੋਨੀ ‘ਚ ਬੰਦ ਘਰ ‘ਚੋਂ ਮਾਂ-ਪੁੱਤ ਦੀਆਂ ਲਾਸ਼ਾਂ ਬਰਾਮਦ, ਸ਼ੱਕ ਦੇ ਘੇਰੇ ‘ਚ ਨੂੰਹ ਦੀ ਭੂਮਿਕਾ

ਪੁਲਿਸ ਅਧਿਕਾਰੀਆਂ ਮੁਤਾਬਕ, ਮੁੱਢਲੀ ਜਾਂਚ ਦੌਰਾਨ ਮ੍ਰਿਤਕ ਗੌਰਵ ਦੀ ਪਤਨੀ ਦੀ ਭੂਮਿਕਾ ਸ਼ੱਕ ਦੇ ਘੇਰੇ ‘ਚ ਆਈ ਹੈ।

ਅੰਮ੍ਰਿਤਸਰ ਦੀ ਰਾਮ ਨਗਰ ਕਾਲੋਨੀ ‘ਚ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਗਲੀ ਨੰਬਰ 4 ‘ਚ ਸਥਿਤ ਇੱਕ ਬੰਦ ਘਰ ‘ਚੋਂ ਮਾਂ ਅਤੇ ਪੁੱਤ ਦੀਆਂ ਲਾਸ਼ਾਂ ਸ਼ੱਕੀ ਹਾਲਾਤਾਂ ‘ਚ ਬਰਾਮਦ ਹੋਈਆਂ। ਘਰ ‘ਚੋਂ ਬਦਬੂ ਆਉਣ ‘ਤੇ ਗੁਆਂਢੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਟੀਮ ਸ਼ਾਮ ਕਰੀਬ 4:30 ਵਜੇ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਰ ਦਾ ਦਰਵਾਜ਼ਾ ਖੋਲ੍ਹ ਕੇ ਅੰਦਰ ਜਾਂਚ ਕੀਤੀ ਤਾਂ ਦੋ ਲਾਸ਼ਾਂ ਮਿਲੀਆਂ। ਮ੍ਰਿਤਕਾਂ ਦੀ ਪਛਾਣ ਕਰੀਬ 35 ਸਾਲਾ ਗੌਰਵ ਤੇ ਉਸ ਦੀ 70 ਸਾਲਾ ਮਾਤਾ ਰਿਤੂ ਵਜੋਂ ਹੋਈ ਹੈ।

ਸ਼ੱਕ ਦੇ ਘੇਰੇ ‘ਚ ਨੂੰਹ ਦੀ ਭੂਮਿਕਾ

ਪੁਲਿਸ ਅਧਿਕਾਰੀਆਂ ਮੁਤਾਬਕ, ਮੁੱਢਲੀ ਜਾਂਚ ਦੌਰਾਨ ਮ੍ਰਿਤਕ ਗੌਰਵ ਦੀ ਪਤਨੀ ਦੀ ਭੂਮਿਕਾ ਸ਼ੱਕ ਦੇ ਘੇਰੇ ‘ਚ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੌਰਵ ਦਾ ਵਿਆਹ ਕਰੀਬ ਢਾਈ ਸਾਲ ਪਹਿਲਾਂ ਦੂਜੇ ਸੂਬੇ ਦੀ ਰਹਿਣ ਵਾਲੀ ਇੱਕ ਲੜਕੀ ਨਾਲ ਹੋਇਆ ਸੀ। ਹਾਲਾਂਕਿ, ਇਸ ਮਾਮਲੇ ‘ਚ ਉਸ ਦੀ ਸ਼ਮੂਲੀਅਤ ਬਾਰੇ ਹਾਲੇ ਕੋਈ ਅੰਤਿਮ ਪੁਸ਼ਟੀ ਨਹੀਂ ਹੋਈ ਹੈ ਤੇ ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।
ਮੁੱਢਲੇ ਤੌਰ ‘ਤੇ ਕਤਲ ‘ਚ ਕਿਸੇ ਧਾਰਦਾਰ ਹਥਿਆਰ ਦੀ ਬਜਾਏ ਕਿਸੇ ਭਾਰੀ ਜਾਂ ਖੁੰਢੇ ਹਥਿਆਰ ਦੀ ਵਰਤੋਂ ਕੀਤੇ ਜਾਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਦੋਵਾਂ ਦੀ ਮੌਤ ਕਿਹੜੇ ਹਾਲਾਤਾਂ ‘ਚ ਹੋਈ।

ਸੀਸੀਟੀਵੀ ਫੁਟੇਜ ਕਬਜ਼ੇ ‘ਚ ਲਈ

ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਇਲਾਕੇ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲੈ ਲਈ ਗਈ ਹੈ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛਗਿੱਛ ਕਰ ਰਹੀ ਹੈ, ਤਾਂ ਜੋ ਘਟਨਾ ਨਾਲ ਜੁੜੇ ਤੱਥ ਸਾਹਮਣੇ ਆ ਸਕਣ।
ਦੋਵਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੌਤ ਦੇ ਸਹੀ ਕਾਰਨਾਂ ਅਤੇ ਸਮੇਂ ਦਾ ਪਤਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

ਪੁਲਿਸ ਵੱਲੋਂ ਹਰ ਪਹਿਲੂ ਤੋਂ ਜਾਂਚ ਜਾਰੀ

ਏਡੀਸੀਪੀ ਵੇਨਿਲਾ ਨੇ ਦੱਸਿਆ ਕਿ ਪੁਲਿਸ ਨੂੰ ਸਥਾਨਕ ਲੋਕਾਂ ਵੱਲੋਂ ਘਰ ‘ਚੋਂ ਤੇਜ਼ ਬਦਬੂ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ ਅਤੇ ਦੋ ਲਾਸ਼ਾਂ ਬਰਾਮਦ ਕੀਤੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਪੋਸਟਮਾਰਟਮ ਰਿਪੋਰਟ, ਸੀਸੀਟੀਵੀ ਫੁਟੇਜ ਤੇ ਹੋਰ ਸਬੂਤਾਂ ਦੇ ਆਧਾਰ ‘ਤੇ ਮੌਤਾਂ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments