Monday, April 27, 2026
Google search engine
HomeDeshPanjab University ਤੇ Chandigarh ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ,...

Panjab University ਤੇ Chandigarh ਡੀਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਧਾਈ ਗਈ ਸੁਰੱਖਿਆ

ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਫਿਲਹਾਲ ਕੋਈ ਵੀ ਸ਼ੱਕੀ ਵਸਤੂ ਹੁਣ ਤੱਕ ਨਹੀਂ ਮਿਲੀ ਹੈ।

ਚੰਡੀਗੜ੍ਹ ‘ਚ ਇੱਕ ਵਾਰ ਫ਼ਿਰ ਬੰਬ ਦੀ ਧਮਕੀ ਮਿਲੀ ਹੈ। ਇਸ ਵਾਰ ਕੰਟਰੋਲ ਰੂਮ ‘ਤੇ ਸੂਚਨਾ ਦਿੱਤੀ ਗਈ ਗਈ ਕਿ ਡੀਸੀ ਦਫ਼ਤਰ ਤੇ ਪੰਜਾਬ ਸਟੂਡੈਂਟ ਸੈਂਟਰ ਨੂੰ ਬੰਬ ਨਾਲ ਉਡਾਇਆ ਜਾਵੇਗਾ। ਸੂਚਨਾ ਮਿਲਦੇ ਹੀ ਪੁਲਿਸ ਤੇ ਸੁਰੱਖਿਆ ਏਜੰਸੀਆਂ ਹਰਕਤ ‘ਚ ਆ ਗਈਆਂ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਬੰਬ ਸਕੁਐਡ, ਡਾਗ ਸਕੁਐਡ ਤੇ ਪੁਲਿਸ ਦੀ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਰਚ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਨੇੜਲੇ ਇਲਾਕਿਆਂ ‘ਚ ਵੀ ਘੇਰਾਬੰਦੀ ਕਰਕੇ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਦੇ ਮੁਤਾਬਕ, ਫਿਲਹਾਲ ਕੋਈ ਵੀ ਸ਼ੱਕੀ ਵਸਤੂ ਹੁਣ ਤੱਕ ਨਹੀਂ ਮਿਲੀ ਹੈ। ਸਾਵਧਾਨੀ ਦੇ ਤੌਰ ‘ਤੇ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਸੀ ਦਫ਼ਤਰ ਤੇ ਪੰਜਾਬ ਯੂਨੀਵਰਸਿਟੀ ਕੈਂਪਸ ‘ਚ ਆਉਣ-ਜਾਣ ਵਾਲੇ ਲੋਕਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਕਾਲ ਕਿਸ ਨੇ ਤੇ ਕਿੱਥੋਂ ਕੀਤੀ, ਸਾਈਬਰ ਟੀਮ ਇਸ ਗੱਲ ਦੀ ਜਾਂਚ ਕਰ ਰਹੀ ਹੈ। ਮੁੱਢਲੀ ਜਾਂਚ ‘ਚ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਕਾਲ ਕਿਸੇ ਸ਼ਰਾਰਤੀ ਤੱਤ ਵੱਲੋਂ ਕੀਤੀ ਹੋ ਸਕਦੀ ਹੈ। ਹਾਲਾਂਕਿ, ਪੁਲਿਸ ਹਰ ਪੱਖੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ‘ਤੇ ਧਿਆਨ ਨਾ ਦੇਣ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments