SSP Dr. Jyoti Yadav ਨੇ ਕਿਹਾ ਕਿ Punjab Police ਵੱਲੋਂ ਨਸ਼ਾ ਤੱਸਕਰਾਂ ਦੇ ਖ਼ਿਲਾਫ਼ ਕਾਰਵਾਈ ਨੂੰ ਤੇਜ ਕੀਤੀ ਗਈ ਹੈ।
Khanna Police ਵੱਲੋਂ ਖੰਨਾ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਹਨਾਂ ਦੇ ਘਰ ਢਾਹੇ ਗਏ। ਇਹ ਕਾਰਵਾਈ ਖੰਨਾ ਦੀ ਮੀਟ ਮਾਰਕੀਟ ਵਿੱਚ ਐੱਸਐੱਸਪੀ ਡਾ. ਜਯੋਤੀ ਯਾਦਵ ਦੀ ਅਗਵਾਈ ਵਿਚ ਕੀਤੀ ਗਈ। ਉਹਨਾਂ ਨਾਲ ਈ ਓ ਚਰਨਜੀਤ ਸਿੰਘ ਅਤੇ ਪੁਲਿਸ ਅਧਿਕਾਰੀ ਅਤੇ ਮੁਲਾਜ਼ਮਾਂ ਮੌਜੂਦ ਸਨ।
ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਨਸ਼ਾ ਤੱਸਕਰਾਂ ਦੇ ਖ਼ਿਲਾਫ਼ ਕਾਰਵਾਈ ਨੂੰ ਤੇਜ ਕੀਤੀ ਗਈ ਹੈ। ਜਿਸ ਤਹਿਤ ਨਸ਼ਾਂ ਤੱਸਕਰਾਂ ਦੀਆਂ ਜਾਇਦਾਦਾਂ ਨੂੰ ਕਬਜੇ ’ਚ ਲੈ ਕੇ ਜਬਤ ਕੀਤਾ ਜਾ ਰਿਹਾ ਹੈ। ਨਸ਼ਾਂ ਤੱਸਕਰਾਂ ਦੇ ਘਰਾਂ ਬਾਹਰ ਨੋਟਿਸ ਚਿਪਕਾਏ ਗਏ ਸਨ। ਇਹ ਕਾਰਵਾਈ ਖੰਨਾ ’ਚ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਗੌਰਵ ਯਾਦਵ ਤੇ ਨਿਲੰਬਰੀ ਵਿਜੇ ਜਗਦਲੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਲੁਧਿਆਣਾ ਰੇਂਜ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੀਤੀ ਗਈ। ਐੱਸਐੱਸਪੀ ਡਾ. ਜਯੋਤੀ ਯਾਦਵ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਇਲਾਕੇ ਵਿੱਚ ਨਸ਼ੇ ਦਾ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ।