Thursday, October 29, 2026
Google search engine
HomeDeshਕਾਰਗਿਲ ਹੀਰੋ ਦੀ ਮਾਂ ਦਾ ਹੋਇਆ ਦਿਹਾਂਤ

ਕਾਰਗਿਲ ਹੀਰੋ ਦੀ ਮਾਂ ਦਾ ਹੋਇਆ ਦਿਹਾਂਤ

ਕਾਰਗਿਲ ਦੇ ਹੀਰੋ ਸ਼ਹੀਦ ਵਿਕਰਮ ਬੱਤਰਾ ਦੀ ਮਾਂ ਕਮਲਕਾਂਤ ਬੱਤਰਾ ਦਾ ਦੇਹਾਂਤ ਹੋ ਗਿਆ ਹੈ। 77 ਸਾਲ ਦੀ ਉਮਰ ਵਿੱਚ ਉਹ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਦਿਲ ਦਾ ਦੌਰਾ ਪੈਣ ਕਾਰਨ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤੀ ਅਤੇ ਇੱਕ ਪੁੱਤਰ ਛੱਡ ਗਈ ਹੈ।

ਜਾਣਕਾਰੀ ਮੁਤਾਬਕ ਸ਼ਹੀਦ ਵਿਕਰਮ ਬੱਤਰਾ ਦੀ ਮਾਤਾ ਕਮਲਕਾਂਤ ਬੱਤਰਾ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਾਲਮਪੁਰ ‘ਚ ਕੀਤਾ ਜਾਵੇਗਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਮਲਕਾਂਤ ਬੱਤਰਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਕਿਹਾ ਕਿ ਉਨ੍ਹਾਂ ਨੂੰ ਸ਼ਹੀਦ ਕੈਪਟਨ ਵਿਕਰਮ ਬੱਤਰਾ ਦੀ ਮਾਤਾ ਸ੍ਰੀਮਤੀ ਕਮਲਕਾਂਤ ਬੱਤਰਾ ਦੇ ਦੇਹਾਂਤ ਦੀ ਦੁਖਦ ਖ਼ਬਰ ਮਿਲੀ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਅਥਾਹ ਦੁੱਖ ਸਹਿਣ ਦਾ ਬਲ ਬਖਸ਼ਣ। 77 ਸਾਲਾ ਕਮਲਕਾਂਤ ਬੱਤਰਾ ਨੇ ਸਾਲ 2014 ਵਿੱਚ ਲੋਕ ਸਭਾ ਚੋਣ ਵੀ ਲੜੀ ਸੀ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਤਰਫੋਂ ਚੋਣ ਲੜੀ ਸੀ। ਹਾਲਾਂਕਿ ਚੋਣਾਂ ‘ਚ ਉਹ ਹਾਰ ਗਏ ਸਨ। ਬਾਅਦ ਵਿੱਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments