Thursday, October 15, 2026
Google search engine
HomeDeshਝੋਨੇ ਦੀ ਖਰੀਦ ਲਈ Punjab ਸਰਕਾਰ ਨੂੰ 42,786 ਕਰੋੜ ਰੁਪਏ ਦੀ...

ਝੋਨੇ ਦੀ ਖਰੀਦ ਲਈ Punjab ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ; ਜਾਣੋ ਪ੍ਰਬੰਧਾਂ ਦੇ ਪੂਰੇ ਵੇਰਵੇ

ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ।

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਅਕਤੂਬਰ ਮਹੀਨੇ ਲਈ 42,786.68 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ (CCL) ਮਨਜ਼ੂਰ ਹੋ ਗਈ ਹੈ। ਇਸ ਨਾਲ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਬਿਨਾਂ ਰੁਕਾਵਟ ਯਕੀਨੀ ਬਣਾਉਣ ‘ਚ ਮਦਦ ਮਿਲੇਗੀ। ਇਸ ਵਾਰ ਸੂਬਾ ਸਰਕਾਰ ਵੱਲੋਂ ਬੰਪਰ ਝਾੜ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰ ਨੇ 180 ਲੱਖ ਮੀਟ੍ਰਿਕ ਟਨ ਝੋਨਾ ਖਰੀਦਣ ਦਾ ਟੀਚਾ ਰੱਖਿਆ ਹੈ। ਗ੍ਰੇਡ-ਏ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ (MSP) 2,461 ਰੁਪਏ ਪ੍ਰਤੀ ਕੁਇੰਟਲ ਤੈਅ ਕੀਤਾ ਗਿਆ ਹੈ। ਝੋਨੇ ਦੀ ਆਮਦ ਨੂੰ ਸੰਭਾਲਣ ਲਈ ਸੂਬੇ ਭਰ ‘ਚ 1,887 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। ਲੋੜ ਮੁਤਾਬਕ ਵਾਧੂ ਖਰੀਦ ਕੇਂਦਰ ਵੀ ਚਾਲੂ ਕੀਤੇ ਜਾਣਗੇ। ਖਰੀਦ ਪ੍ਰਬੰਧਾਂ ਤਹਿਤ ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਵਿਭਾਗ ਨੂੰ ਪੈਕਿੰਗ ਲਈ 5 ਲੱਖ ਬੋਰੀਆਂ ਵੀ ਪ੍ਰਾਪਤ ਹੋ ਚੁੱਕੀਆਂ ਹਨ।
ਜ਼ਿਲ੍ਹਾ ਅਧਿਕਾਰੀਆਂ ਨੂੰ ਖਰੀਦ ਕੇਂਦਰਾਂ ਤੇ ਕਿਸਾਨਾਂ ਲਈ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਨ੍ਹਾਂ ‘ਚ ਸਾਫ਼ ਪੀਣ ਵਾਲਾ ਪਾਣੀ ਅਤੇ ਮੈਡੀਕਲ ਸਹੂਲਤਾਂ ਸ਼ਾਮਲ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਸੂਬੇ ਤੋਂ ਬਾਹਰੋਂ ਝੋਨੇ ਦੀ ਗੈਰ-ਅਧਿਕਾਰਤ ਆਮਦ ਨੂੰ ਰੋਕਣ ਲਈ ਵੀ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਖੁਰਾਕ, ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਉਹ ਖ਼ੁਦ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ ਤੇ ਸਾਰੇ ਹਿੱਸੇਦਾਰਾਂ, ਖਾਸ ਕਰਕੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਯਕੀਨੀ ਬਣਾਉਣਗੇ।

ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ‘ਚ 36 ਫ਼ੀਸਦੀ ਵਾਧਾ

ਇਸ ਦੌਰਾਨ 2026 ਦੇ ਖਰੀਫ਼ ਸੀਜ਼ਨ ‘ਚ ਪੰਜਾਬ ‘ਚ ਝੋਨੇ ਦੀ ਸਿੱਧੀ ਬਿਜਾਈ (DSR- Direct Seeded Rice) ਤਕਨੀਕ ਅਧੀਨ ਰਕਬੇ ‘ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਮੁਤਾਬਕ ਇਸ ਸਾਲ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬਾ 4 ਲੱਖ ਏਕੜ ਤੋਂ ਪਾਰ ਹੋ ਗਿਆ ਹੈ, ਜਦਕਿ ਪਿਛਲੇ ਸਾਲ ਇਹ ਰਕਬਾ 2.94 ਲੱਖ ਏਕੜ ਸੀ। ਇਸ ਤਰ੍ਹਾਂ ਝੋਨੇ ਦੀ ਸਿੱਧੀ ਬਿਜਾਈ ਤਹਿਤ ਰਕਬ ‘ਚ ਲਗਭਗ 36 ਫ਼ੀਸਦੀ ਵਾਧਾ ਹੋਇਆ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments