ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ Shri Narendra Modi ਨੂੰ ਅਪੀਲ ਕੀਤੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ Dr. Manmohan Singh ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰ ਕੇ ਅਰਦਾਸ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ Dr. Manmohan Singh ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਕਿਹਾ ਕਿ Government ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ।
Advocate Harjinder Singh Dhami ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ Dr. Manmohan Singh ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ ’ਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ।
ਅਜਿਹੀ ਸ਼ਖ਼ਸੀਅਤ ਨਾਲ ਚਲਾਣੇ ਬਾਅਦ ਉਨ੍ਹਾਂ ਦਾ ਸੰਸਕਾਰ ਰਾਜਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ Shri Narendra Modi ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ Dr. Manmohan Singh ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।