Sunday, September 6, 2026
Google search engine
HomeDeshਪਿੰਡਾਂ ’ਚ ਤਾਇਨਾਤ ਹੋਣ ਕੇਂਦਰੀ ਸੁਰੱਖਿਆ ਬਲ ਤੇ ਸਮੁੱਚੀ ਵੋਟ ਪ੍ਰੀਕਿਰਿਆ ਦੀ...

ਪਿੰਡਾਂ ’ਚ ਤਾਇਨਾਤ ਹੋਣ ਕੇਂਦਰੀ ਸੁਰੱਖਿਆ ਬਲ ਤੇ ਸਮੁੱਚੀ ਵੋਟ ਪ੍ਰੀਕਿਰਿਆ ਦੀ ਹੋਵੇ ਵੀਡੀਓਗ੍ਰਾਫੀ, ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖ਼ੜ ਨੇ ਇਕ ਜੂਨ ਨੂੰ ਪੰਜਾਬ ਦੀਆਂ 13 ਸੀਟਾਂ ਲਈ ਪੈਣ ਵਾਲੀਆਂ ਵੋਟਾਂ ਲਈ ਦਿਹਾਤੀ ਖਿੱਤੇ ਵਿਚ ਕੇਂਦਰੀ ਸੁਰੱਖਿਆ ਬਲ ਤਾਇਨਾਤ ਕੀਤੇ ਜਾਣ ਦੀ ਮੰਗ ਕੀਤੀ ਹੈ।

ਉਨ੍ਹਾਂ ਸਮੁੱਚੀ ਵੋਟ ਪ੍ਰੀਕਿਰਿਆ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਵੀ ਮੰਗ ਕੀਤੀ ਹੈ। ਜਾਖੜ ਨੇ ਕਿਹਾ ਕਿ ਕਿਸਾਨਾਂ ਦੀ ਆੜ ’ਚ ਕੁਝ ਸ਼ਰਾਰਤੀ ਅਨਸਰ ਅਤੇ ਵਿਰੋਧੀ ਪਾਰਟੀ ਦੇ ਵਰਕਰ ਭਾਜਪਾ ਵਰਕਰਾਂ ਅਤੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਅਜਿਹੀਆਂ ਘਟਨਾਵਾਂ ਜ਼ਿਆਦਾਤਰ ਪੇਂਡੂ ਖੇਤਰਾਂ ’ਚ ਵਾਪਰ ਰਹੀਆਂ ਹਨ। ਭਾਜਪਾ ਉਮੀਦਵਾਰਾਂ ਤੇ ਵਰਕਰਾਂ ਦੇ ਨਾਲ-ਨਾਲ ਵੋਟਰਾਂ ’ਚ ਡਰ ਤੇ ਚਿੰਤਾ ਵਧ ਗਈ ਹੈ।

ਉਨ੍ਹਾਂ ਨੂੰ ਕਿਹਾ ਕਿ ਕਈ ਦਿਹਾਤੀ ਖੇਤਰਾਂ ਤੋਂ ਪਾਰਟੀ ਉਮੀਦਵਾਰਾਂ, ਵਰਕਰਾਂ ਤੇ ਜਨਤਾ ਨੂੰ ਧਮਕੀਆਂ, ਪਰੇਸ਼ਾਨ ਕਰਨ ਤੇ ਹਮਲਿਆਂ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਇਨ੍ਹਾਂ ਘਟਨਾਵਾਂ ਨੇ ਨਾ ਸਿਰਫ਼ ਸੁਰੱਖਿਆ ਵਿਵਸਥਾ ’ਤੇ ਸਵਾਲ ਖੜ੍ਹੇ ਕੀਤੇ ਹਨ, ਸਗੋਂ ਅਜਿਹੇ ਮਾਹੌਲ ’ਚ ਲੋਕਤੰਤਰੀ ਪ੍ਰਕਿਰਿਆ ਵੀ ਪ੍ਰਭਾਵਿਤ ਹੋ ਸਕਦੀ ਹੈ।

ਜਾਖੜ ਨੇ ਕਿਹਾ ਕਿ ਭਾਜਪਾ ਉਮੀਦਵਾਰਾਂ ਨੂੰ ਦਿਹਾਤੀ ਖੇਤਰਾਂ ’ਚ ਦਾਖ਼ਲ ਨਹੀਂ ਹੋਣ ਦਿੱਤਾ ਗਿਆ ਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਵੀ ਰੋਕਿਆ ਗਿਆ। ਇੱਥੋਂ ਤੱਕ ਕਿ ਸ਼ੁੱਕਰਵਾਰ ਨੂੰ ਪਟਿਆਲਾ ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ’ਚ ਸ਼ਾਮਲ ਹੋਣ ਤੋਂ ਜਨਤਾ ਤੇ ਪਾਰਟੀ ਵਰਕਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਾਖੜ ਨੇ ਲਿਖਿਆ ਕਿ ਇਸ ਤੋਂ ਇਲਾਵਾ ਗਰੀਬ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਵੋਟ ਪਾਉਣ ਤੋਂ ਰੋਕਣ ਲਈ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਲਈ ਚੋਣ ਕਮਿਸ਼ਨ ਨੂੰ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੁੜੀਂਦੇ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਉਹ ਵੀ ਲੋਕਤੰਤਰ ਦੇ ਮਹਾਨ ਤਿਉਹਾਰ ਚ ਹਿੱਸਾ ਲੈ ਸਕਣ ਤੇ ਬਿਨਾਂ ਦਬਾਅ ਦੇ ਵੋਟ ਪਾ ਸਕਣ।

ਜਾਖੜ ਨੇ ਚਿੱਠੀ ਵਿਚ ਚੋਣ ਕਮਿਸ਼ਨ ਨੂੰ ਕੇਂਦਰੀ ਬਲਾਂ ਨੂੰ ਪੇਂਡੂ ਤੇ ਸੰਵੇਦਨਸ਼ੀਲ ਖੇਤਰਾਂ ਚ ਤਾਇਨਾਤ ਕਰਨ, ਵੋਟਰਾਂ ਤੇ ਉਮੀਦਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੂੰ ਹਦਾਇਤਾਂ ਜਾਰੀ ਕਰਨ, ਗਰੀਬਾਂ ਤੇ ਕਮਜ਼ੋਰ ਵਰਗਾਂ ਦੀ ਸੁਰੱਖਿਆ ਲਈ ਵਿਸ਼ੇਸ਼ ਉਪਰਾਲੇ ਵਜੋਂ ਉਨ੍ਹਾਂ ਨੂੰ ਪਿੰਡਾਂ ਵਿੱਚੋਂ ਲੰਘਣ ਲਈ ਸੁਰੱਖਿਅਤ ਰਸਤੇ ਮੁਹੱਈਆ ਕਰਵਾਉਣ ਦਾ ਸੁਝਾਅ ਦਿੱਤਾ ਤਾਂ ਉਹ ਬਿਨਾਂ ਕਿਸੇ ਰੁਕਾਵਟ ਦੇ ਪੋÇਲੰਗ ਸਟੇਸ਼ਨਾਂ ਤੱਕ ਪਹੁੰਚ ਸਕਣ। ਇਸੇ ਤਰ੍ਹਾਂ ਪਿੰਡ ਪੱਧਰ ’ਤੇ ਸੁਪਰਵਾਈਜ਼ਰ ਤੇ ਮਾਈਕਰੋ ਸੁਪਰਵਾਈਜ਼ਰ ਨਿਯੁਕਤ ਕਰਨ, ਵੋਟਿੰਗ ਪ੍ਰਕਿਰਿਆ ਦੀ 100 ਫੀਸਦੀ ਵੀਡੀਓਗ੍ਰਾਫੀ ਕਰਵਾਉਣ ਅਤੇ ਪੇਂਡੂ ਖੇਤਰਾਂ ’ਚ ਫਲੈਗ ਮਾਰਚ ਕੀਤੇ ਜਾਣ ਦਾ ਸੁਝਾਅ ਦਿੱਤਾ ਹੈੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments