Thursday, October 15, 2026
Google search engine
HomeDeshChandigarh ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ...

Chandigarh ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਇਸ ਮੁਲਾਕਾਤ ਸਬੰਧੀ ਜਾਣਕਾਰੀ ਅਤੇ ਮੀਟਿੰਗ ਦੀਆਂ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ।

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਸਿੱਖ ਪੰਥ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ ‘ਤੇ ਨਾਲ ਵਿਚਾਰ-ਚਰਚਾ ਹੋਈ।
ਇਸ ਮੁਲਾਕਾਤ ਸਬੰਧੀ ਜਾਣਕਾਰੀ ਅਤੇ ਮੀਟਿੰਗ ਦੀਆਂ ਤਸਵੀਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ ‘ਤੇ ਵੀ ਸਾਂਝੀਆਂ ਕੀਤੀਆਂ ਗਈਆਂ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਲੰਬੇ ਸਮੇਂ ਤੋਂ ਰੁਕੀਆਂ ਚੋਣਾਂ ਦਾ ਮੁੱਦਾ ਵੀ ਚੁੱਕਿਆ ਗਿਆ। ਇਸ ਮੌਕੇ ਸਰਕਾਰ ਵੱਲੋਂ ਇਨ੍ਹਾਂ ਚੋਣਾਂ ਨੂੰ ਜਲਦ ਕਰਵਾਉਣ ਸਬੰਧੀ ਗੰਭੀਰਤਾ ਦਿਖਾਉਣ ਦੀ ਗੱਲ ਕਹੀ ਗਈ। ਐਸਜੀਪੀਸੀ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਚਰਚਾ ਚੱਲਦੀ ਆ ਰਹੀ ਹੈ।

ਸ੍ਰੀ ਆਨੰਦਪੁਰ ਸਾਹਿਬ ਮਾਮਲੇ ਤੇ SIT ਦਾ ਭਰੋਸਾ

ਮੀਟਿੰਗ ਦੌਰਾਨ ਸ੍ਰੀ ਆਨੰਦਪੁਰ ਸਾਹਿਬ ‘ਚ ਵਾਪਰੀ ਘਟਨਾ ਦਾ ਮਾਮਲਾ ਵੀ ਮੁੱਖ ਮੰਤਰੀ ਸਾਹਮਣੇ ਰੱਖਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਗਠਿਤ ਕਰਨ ਦਾ ਭਰੋਸਾ ਦਿੱਤਾ।
ਸਰਕਾਰ ਵੱਲੋਂ ਕਿਹਾ ਗਿਆ ਕਿ ਜਾਂਚ ਨੂੰ ਜਲਦ ਪੂਰਾ ਕਰਕੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਥਕ ਮਸਲਿਆਂ ਦੇ ਹੱਲ ਦਾ ਦਿੱਤਾ ਭਰੋਸਾ

ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਸੰਦੇਸ਼ ਦਿੱਤਾ ਗਿਆ ਕਿ ਸਿੱਖ ਪੰਥ ਨਾਲ ਸਬੰਧਤ ਮਸਲਿਆਂ ਦੇ ਜਲਦ ਤੇ ਢੁੱਕਵੇਂ ਹੱਲ ਲਈ ਸਰਕਾਰ ਵਚਨਬੱਧ ਹੈ। ਮੀਟਿੰਗ ‘ਚ ਐਸਜੀਪੀਸੀ ਚੋਣਾਂ, ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ ਤੇ ਹੋਰ ਪੰਥਕ ਮੁੱਦਿਆਂ ‘ਤੇ ਅੱਗੇ ਦੀ ਕਾਰਵਾਈ ਨੂੰ ਲੈ ਕੇ ਚਰਚਾ ਹੋਈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments