Friday, September 4, 2026
Google search engine
HomeDeshPunjab ਦੇ ਮੌਸਮ ‘ਚ ਬਦਲਾਅ, ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ; ਜਾਣੋ...

Punjab ਦੇ ਮੌਸਮ ‘ਚ ਬਦਲਾਅ, ਕਿਸੇ ਵੀ ਤਰ੍ਹਾਂ ਦਾ ਅਲਰਟ ਨਹੀਂ; ਜਾਣੋ Weather Update

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦੇ ਮੌਸਮ ‘ਚ ਬਦਲਾਅ ਆ ਰਿਹਾ। ਧੁੰਦ ਤੇ ਸੀਤ ਲਹਿਰ ਤੋਂ ਰਾਹਤ ਮਿਲ ਰਹੀ ਹੈ ਤੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਸਵੇਰ ਤੇ ਰਾਤ ਨੂੰ ਠੰਡ ਦਾ ਅਹਿਸਾਸ ਹੋ ਰਿਹਾ ਹੈ, ਜਦਕਿ ਦੁਪਹਿਰ ਸਮੇਂ ਠੰਡ ਤੋਂ ਰਾਹਤ ਮਿਲ ਰਹੀ ਹੈ। ਅੱਜ ਵੀ ਮੌਸਮ ਦਾ ਕੋਈ ਅਲਰਟ ਨਹੀਂ ਹੈ। ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਨੂੰ ਲੈ ਕੇ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ ਆਉਣ ਵਾਲੇ ਤਿੰਨ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ।

ਕਿੰਨਾ ਰਿਹਾ ਤਾਪਮਾਨ?

ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਇਹ ਆਮ ਦੇ ਕਰੀਬ ਹੈ। ਬੀਤੇ ਦਿਨ ਸਭ ਤੋਂ ਘੱਟ ਤਾਪਮਾਨ ਫਰੀਦਕੋਟ ਤੇ ਹੁਸ਼ਿਆਰਪੁਰ ‘ਚ ਦਰਜ ਕੀਤਾ ਗਿਆ, ਜੋ ਕਿ 5 ਡਿਗਰੀ ਸੈਲਸੀਅਸ ਰਿਹਾ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.7 ਡਿਗਰੀ, ਲੁਧਿਆਣਾ ਦਾ 9.4 ਡਿਗਰੀ, ਪਟਿਆਲਾ ਦਾ 9.3 ਡਿਗਰੀ, ਬਠਿੰਡਾ ਦਾ 6.2 ਡਿਗਰੀ, ਗੁਰਦਾਸਪੁਰ ਦਾ 7.0 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 8.1 ਡਿਗਰੀ, ਫਿਰੋਜ਼ਪੁਰ ਦਾ 5.6 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 5.0 ਡਿਗਰੀ, ਮਾਨਸਾ ਦਾ 8.6 ਡਿਗਰੀ, ਰੋਪੜ ਦਾ 8.4 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 7.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 8.0 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 8.0 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments