Thursday, July 16, 2026
Google search engine
HomeDeshChanni ਦੀ ਧੜੇ ਦੀ ਅੱਜ ਕੇਸੀ ਵੇਣੂਗੋਪਾਲ ਨਾਲ ਮੀਟਿੰਗ, ਕੀ ਨਾਰਾਜ਼ ਆਗੂ...

Channi ਦੀ ਧੜੇ ਦੀ ਅੱਜ ਕੇਸੀ ਵੇਣੂਗੋਪਾਲ ਨਾਲ ਮੀਟਿੰਗ, ਕੀ ਨਾਰਾਜ਼ ਆਗੂ ਕਰਨਗੇ ਸਮਝੌਤਾ?

ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਿਹਾ ਚੰਨੀ ਧੜਾ, ਅੱਜ ਹਾਈਕਮਾਂਡ ਸਾਹਮਣੇ ਆਪਣੀ ਗੱਲ ਰੱਖੇਗਾ।

ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਅੱਜ ਚੰਨੀ ਧੜੇ ਦੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਦਿੱਲੀ ਵਿਖੇ ਹੋਵੇਗੀ। ਵੇਣੂਗੋਪਾਲ ਨਾਲ ਪੰਜਾਬ ਕਾਂਗਰਸ ਦੇ ਆਗੂ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਰੰਧਾਵਾ, ਰਾਣਾ ਗੁਰਜੀਤ ਤੇ ਪਰਗਟ ਸਿੰਘ ਸਮੇਤ ਹੋਰ ਆਗੂ ਮੌਜੂਦ ਰਹਿਣਗੇ। ਚੰਨੀ ਧੜਾ ਬੀਤੇ ਕਈ ਦਿਨਾਂ ਤੋਂ ਹਾਈਕਮਾਂਡ ਨਾਲ ਮੀਟਿੰਗ ਦੀ ਮੰਗ ਕਰ ਰਿਹਾ ਸੀ ਤੇ ਅੱਜ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ।
ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਿਹਾ ਚੰਨੀ ਧੜਾ, ਅੱਜ ਹਾਈਕਮਾਂਡ ਸਾਹਮਣੇ ਆਪਣੀ ਗੱਲ ਰੱਖੇਗਾ। ਇਸ ਤੋਂ ਪਹਿਲਾਂ ਬੀਤੇ ਦਿਨ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਤੇ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕੇਸੀ ਵੇਣੂਗੋਪਾਲ ਨਾਲ ਮੀਟਿੰਗ ਕੀਤੀ ਸੀ। ਬਘੇਲ ਇਸ ਤੋਂ ਪਹਿਲਾਂ ਪੰਜਾਬ ਦੇ 5 ਦਿਨਾਂ ਦੇ ਦੌਰੇ ‘ਤੇ ਆਏ ਸਨ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਕਲੇਸ਼ ‘ਤੇ ਆਗੂਆਂ ਨਾਲ ਮੁਲਾਕਾਤਾਂ ਕੀਤੀਆਂ ਤੇ ਇਸ ਤੋਂ ਬਾਅਦ ਹਾਈਕਮਾਂਡ ਨੂੰ ਰਿਪੋਰਟ ਸੌਂਪੀ।
ਸੂਤਰਾਂ ਮੁਤਾਬਕ, ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਨੇ ਜੋ ਰਿਪੋਰਟ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੂੰ ਸੌਂਪੀ ਹੈ, ਉਸ ‘ਚ ਰਾਜਾ ਵੜਿੰਗ ਨੂੰ ਹੀ ਪ੍ਰਧਾਨਗੀ ਅਹੁਦੇ ‘ਤੇ ਬਰਕਰਾਰ ਰੱਖਣ ਦੀ ਸਿਫ਼ਾਰਿਸ਼ ਕੀਤੀ ਗਈ ਹੈ । ਉਸ ਰਿਪੋਰਟ ‘ਚ ਕਿਹਾ ਗਿਆ ਹੈ ਕਿ ਪੰਜਾਬ ਦੇ 29 ਜ਼ਿਲ੍ਹਾ ਪ੍ਰਧਾਨਾਂ ਚੋਂ 25 ਤੇ 7 ਚੋਂ 4 ਸੰਸਦ ਮੈਂਬਰ ਵੜਿੰਗ ਦਾ ਸਮਰਥਨ ਕਰਦੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments