Tuesday, October 27, 2026
Google search engine
HomeDeshਸ੍ਰੀ ਦਰਬਾਰ ਸਾਹਿਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੁਰੱਖਿਆ ਪ੍ਰਬੰਧਾਂ ਦਾ ਲਿਆ...

ਸ੍ਰੀ ਦਰਬਾਰ ਸਾਹਿਬ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ CM ਮਾਨ ਦਾ ਪਹਿਲਾ ਦੌਰਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ ਹਨ। ਸ੍ਰੀ ਹਰਿਮੰਦਰ ਸਾਹਿਬ ਵਿਖੇ ਧਮਕੀਆਂ ਮਿਲਣ ਤੋਂ ਬਾਅਦ ਇਹ CM ਮਾਨ ਦਾ ਪਹਿਲਾ ਦੌਰਾ ਹੈ। ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਹੁਣ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਧਮਕੀ ਭਰੇ ਈਮੇਲ ਆਏ ਹਨ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਧਿਆਨ ਦੇਣ ਯੋਗ ਹੈ ਕਿ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਦੇ ਨਾ ਆਉਣ ‘ਤੇ ਸਵਾਲ ਚੁੱਕੇ ਸਨ।
ਦੱਸ ਦਈਏ ਕਿ 14 ਜੁਲਾਈ ਨੂੰ ਧਮਕੀਆਂ ਮਿਲਣ ਤੋਂ ਬਾਅਦ, ਕਾਂਗਰਸ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਹੈ। ਇਸ ਦੌਰਾਨ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾ ਆਉਣ ‘ਤੇ ਸਵਾਲ ਉਠਾਏ ਸਨ।

ਮੁੱਖ ਮੰਤਰੀ ਮਾਨ ਦਾ ਇਹ ਦੌਰਾ ਕਾਫੀ ਮਹੁੱਤਵਪੂਰਣ

ਭਾਜਪਾ ਦੇ ਸਹਿ-ਇੰਚਾਰਜ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਗੁਰੂ ਘਰ ਵਿਖੇ ਮਿਲ ਰਹੀਆਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਦਾ ਇਹ ਦੌਰਾ ਕਾਫੀ ਮਹੁੱਤਵਪੂਰਣ ਮੰਨਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਕੈਬਨਿਟ ਦੀ ਬੈਠਕ ਕੀਤੀ। ਇਸ ਬੈਠਕ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments