Friday, October 16, 2026
Google search engine
HomeCrimeCanada ਤੋਂ ਡਿਪੋਰਟ ਹੁੰਦੇ ਹੀ Lawrence Gang ਦਾ ਕਰੀਬੀ ਕਾਬੂ, Delhi Airport...

Canada ਤੋਂ ਡਿਪੋਰਟ ਹੁੰਦੇ ਹੀ Lawrence Gang ਦਾ ਕਰੀਬੀ ਕਾਬੂ, Delhi Airport ਤੇ AGTF ਦੀ ਵੱਡੀ ਕਾਰਵਾਈ

ਪੰਜਾਬ ਪੁਲਿਸ ਮੁਤਾਬਕ ਕਰਮਵੀਰ ਸਿੰਘ ਨੇ ਅਮਰੀਕਾ ‘ਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਦੇਣ ਦੇ ਨਾਲ ਉਸ ਨੂੰ ਲੁਕਣ ਲਈ ਠਿਕਾਣਾ ਵੀ ਮੁਹੱਈਆ ਕਰਵਾਇਆ ਸੀ।

ਟਰਾਂਸਨੈਸ਼ਨਲ ਸੰਗਠਿਤ ਅਪਰਾਧ ਤੇ ਗੈਂਗਸਟਰ ਨੈੱਟਵਰਕ ਖ਼ਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਸਾਥੀ ਦੱਸੇ ਜਾਣ ਵਾਲੇ ਕਰਮਵੀਰ ਸਿੰਘ ਨੂੰ ਕੈਨੇਡਾ ਤੋਂ ਡਿਪੋਰਟ ਹੋਣ ਤੋਂ ਬਾਅਦ ਭਾਰਤ ਪਹੁੰਚਣ ‘ਤੇ ਦਿੱਲੀ ਦੇ ਆਈਜੀਆਈ ਏਅਰਪੋਰਟ ਤੋਂ ਹਿਰਾਸਤ ‘ਚ ਲੈ ਲਿਆ ਹੈ।
ਪੰਜਾਬ ਪੁਲਿਸ ਮੁਤਾਬਕ ਕਰਮਵੀਰ ਸਿੰਘ ਨੇ ਅਮਰੀਕਾ ‘ਚ ਅਨਮੋਲ ਬਿਸ਼ਨੋਈ ਨੂੰ ਲੌਜਿਸਟਿਕ ਸਹਾਇਤਾ ਦੇਣ ਦੇ ਨਾਲ ਉਸ ਨੂੰ ਲੁਕਣ ਲਈ ਠਿਕਾਣਾ ਵੀ ਮੁਹੱਈਆ ਕਰਵਾਇਆ ਸੀ। ਉਹ ਪੰਜਾਬ ਪੁਲਿਸ ਨੂੰ ਇੱਕ ਮਾਮਲੇ ‘ਚ ਲੋੜੀਂਦਾ ਸੀ ਤੇ ਉਸ ਖ਼ਿਲਾਫ਼ ਐਸਏਐਸ ਨਗਰ (ਮੁਹਾਲੀ) ਦੇ ਇੱਕ ਥਾਣੇ ‘ਚ ਮਾਮਲਾ ਦਰਜ ਹੈ। ਕਰਮਵੀਰ ਸਿੰਘ ਖ਼ਿਲਾਫ਼ ਦਰਜ ਐਫਆਈ ‘ਚ ਆਈਪੀਸੀ, ਆਰਮਸ ਐਕਟ ਤੇ ਪੈਸਪੋਰਟ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

3 ਸਤੰਬਰ ਨੂੰ ਜਾਰੀ ਹੋਇਆ ਸੀ ਲੁੱਕਆਊਟ ਸਰਕੁਲਰ

ਪੁਲਿਸ ਅਨੁਸਾਰ ਕਰਮਵੀਰ ਸਿੰਘ ਖ਼ਿਲਾਫ਼ AGTF ਪੰਜਾਬ ਵੱਲੋਂ 3 ਸਤੰਬਰ, 2026 ਨੂੰ ਲੁੱਕਆਊਟ ਸਰਕੁਲਰ (LOC) ਜਾਰੀ ਕੀਤਾ ਗਿਆ ਸੀ। ਕੈਨੇਡਾ ਤੋਂ ਡਿਪੋਰਟ ਹੋਣ ਤੋਂ ਬਾਅਦ ਜਿਵੇਂ ਹੀ ਉਹ ਦਿੱਲੀ ਦੇ ਆਈਜੀਆਈ ਏਅਰਪੋਰਟ ‘ਤੇ ਪਹੁੰਚਿਆ ਤਾਂ ਪੰਜਾਬ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ।
ਪੰਜਾਬ ਪੁਲਿਸ ਦੇ ਮੁਤਾਬਕ ਕਰਮਵੀਰ ਸਿੰਘ ਦਾ ਅਪਰਾਧਿਕ ਪਿਛੋਕੜ ਵੀ ਸਾਹਮਣੇ ਆਇਆ ਹੈ। ਉਸ ਖ਼ਿਲਾਫ਼ ਕਤਲ, ਕਤਲ ਦੀ ਕੋਸ਼ਿਸ਼, ਲੁੱਟ, ਫਿਰੌਤੀ, ਆਰਮਸ ਐਕਟ ਨਾਲ ਸਬੰਧਤ ਅਪਰਾਧ ਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਜੁੜੇ ਮਾਮਲੇ ਦਰਜ ਹਨ। ਹੁਣ ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕਰਕੇ ਉਸ ਦੇ ਵੱਡੇ ਅਪਰਾਧਿਕ ਨੈੱਟਵਰਕ ਤੇ ਵਿਦੇਸ਼ਾਂ ‘ਚ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਗੈਂਗਸਟਰ ਨੈੱਟਵਰਕ ਖ਼ਿਲਾਫ਼ ਕਾਰਵਾਈ ਜਾਰੀ

ਪੰਜਾਬ ਪੁਲਿਸ ਨੇ ਕਿਹਾ ਹੈ ਕਿ ਗੈਂਗਸਟਰ ਨੈੱਟਵਰਕ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਵਿਦੇਸ਼ਾਂ ‘ਚ ਬੈਠ ਕੇ ਅਪਰਾਧਿਕ ਗਤੀਵਿਧੀਆਂ ਚਲਾਉਣ ਵਾਲੇ ਵਾਂਟੇਡ ਅਪਰਾਧੀਆਂ ਨੂੰ ਕਾਨੂੰਨ ਦੇ ਘੇਰੇ ‘ਚ ਲਿਆਂਦਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments