Friday, October 16, 2026
Google search engine
HomeDeshCM ਮਾਨ ਦੇ ਕਾਫ਼ਲੇ ‘ਤੇ ਸਾਬਕਾ ਕੇਂਦਰੀ ਮੰਤਰੀ ਨੇ ਸੁੱਟੇ ਅੰਡੇ ਤੇ...

CM ਮਾਨ ਦੇ ਕਾਫ਼ਲੇ ‘ਤੇ ਸਾਬਕਾ ਕੇਂਦਰੀ ਮੰਤਰੀ ਨੇ ਸੁੱਟੇ ਅੰਡੇ ਤੇ ਟਮਾਟਰ, ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ‘ਚ ਲਿਆ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਅੱਜ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਲੁਧਿਆਣਾ ਵਿੱਚ ਸਨ।

ਲੁਧਿਆਣਾ ਵਿੱਚ ਸ਼ਨੀਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ‘ਤੇ ਅੰਡੇ ਅਤੇ ਟਮਾਟਰ ਸੁੱਟੇ। ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਪੁਲਿਸ ਨੇ ਰਵਨੀਤ ਬਿੱਟੂ ਨੂੰ ਹਿਰਾਸਤ ਵਿੱਚ ਲੈ ਲਿਆ। ਦੱਸ ਦਈਏ ਕਿ ਭਾਜਪਾ ਦੀ ਨਸ਼ਾ ਮੁਕਤ ਰੱਥ ਯਾਤਰਾ ਦੀ ਸ਼ੁਰੂ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਹੋਇਆ ਸੀ। ਬਿੱਟੂ ਸ਼ੁੱਕਰਵਾਰ (18 ਸਤੰਬਰ) ਨੂੰ ਯਾਤਰਾ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਸਰ ਤੋਂ ਪਠਾਨਕੋਟ ਜਾ ਰਹੇ ਸਨ।

AAP ਦੀ ਚੋਣ ਮੁਹਿੰਮ ਲਾਂਚ ਕਰਨ ਲਈ ਪਹੁੰਚੇ ਸਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਅੱਜ ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਲੁਧਿਆਣਾ ਵਿੱਚ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪੱਖੋਵਾਲ ਰੋਡ ‘ਤੇ ਸਥਿਤ ਇਨਡੋਰ ਸਟੇਡੀਅਮ ਵਿੱਚ ਪਾਰਟੀ ਦਾ ਚੋਣ ਪੈਂਫਲੈਟ ਵੀ ਜਾਰੀ ਕੀਤਾ। ਵਿਰੋਧੀ ਧਿਰਾਂ ‘ਤੇ ਤਿੱਖੇ ਵਾਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਕਹਿਰ ਸਭ ਤੋਂ ਵੱਧ ਵਧਿਆ-ਫੁੱਲਿਆ ਅਤੇ ਅੱਜ ਉਹੀ ਲੋਕ ਨਸ਼ਾ ਵਿਰੋਧੀ ਯਾਤਰਾਵਾਂ ਕੱਢ ਕੇ ਲੋਕਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕਰ ਰਹੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖ਼ਤਮ ਕਰਨ ਦੇ ਨਾਂ ‘ਤੇ ਵੋਟਾਂ ਮੰਗੀਆਂ ਸਨ, ਪ੍ਰੰਤੂ ਧਰਾਤਲ ‘ਤੇ ਨਸ਼ੇ ਦਾ ਖ਼ਾਤਮਾ ਕਰਨ ਵਿੱਚ ਉਹ ਪੂਰੀ ਤਰ੍ਹਾਂ ਨਾਕਾਮ ਰਹੇ।

ਸ਼ੁੱਕਰਵਾਰ ਨੂੰ ਬਿੱਟੂ ਦੇ ਕਾਫਲੇ ‘ਤੇ ਹੋਇਆ ਸੀ ਹਮਲਾ

ਸ਼ੁੱਕਰਵਾਰ ਨੂੰ ਭਾਜਪਾ ਦੀ ਨਸ਼ਾ ਮੁਕਤ ਰੱਥ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ, ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ ‘ਤੇ ਬਟਾਲਾ ਨੇੜੇ ਹਮਲਾ ਕੀਤਾ ਗਿਆ। ਬਿੱਟੂ ਦੇ ਅਨੁਸਾਰ, ਕਾਫਲੇ ਨੂੰ ਘੇਰ ਲਿਆ ਗਿਆ, ਵਾਹਨਾਂ ਦੀਆਂ ਖਿੜਕੀਆਂ ਤੋੜ ਦਿੱਤੀਆਂ ਗਈਆਂ ਅਤੇ ਅੰਡੇ ਅਤੇ ਟਮਾਟਰ ਸੁੱਟੇ ਗਏ। ਉਨ੍ਹਾਂ ਨੇ ਫਤਿਹਗੜ੍ਹ ਚੂੜੀਆਂ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜੋਬਨ ਰੰਧਾਵਾ ਦੇ ਸਮਰਥਕਾਂ ‘ਤੇ ਲੰਗਰ ਦੀ ਆੜ ਵਿੱਚ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਸੀ। ਇਸ ਹਮਲੇ ਤੋਂ ਬਾਅਦ ਸੁਰੱਖਿਆ ਵਿੱਚ ਤੈਨਾਤ ਕਰਮਚਾਰੀ ਤੁਰੰਤ ਰਵਨੀਤ ਬਿੱਟੂ ਨੂੰ ਇੱਕ ਘਰ ਲੈ ਗਏ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments