ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ।


![CM-BHAGWANT-MANN-16888270563x2[1]](https://punjabbuzz.com/Punjabi/wp-content/uploads/2024/08/CM-BHAGWANT-MANN-16888270563x21-1.jpg)


