Saturday, August 29, 2026
Google search engine
HomeDeshCM ਮਾਨ ਨੇ 1746 ਪੁਲਿਸ ਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਨੋ...

CM ਮਾਨ ਨੇ 1746 ਪੁਲਿਸ ਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਬੋਲੇ- ਨੋ ਕੈਸ਼, ਨੋ ਫਰਮਾਇਸ਼ ਨਾਲ ਦਿੱਤੀਆਂ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਲਗਾਤਾਰ ਜਾਰੀ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ‘ਚ ਪੰਜਾਬ ਪੁਲਿਸ ‘ਚ ਭਰਤੀ ਹੋਏ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਜਵਾਨਾਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਪੰਜਾਬ ਪੁਲਿਸ ਦੇ ਇਹ ਨੌਜਵਾਨ ਸੂਬੇ ਦੇ ਨਾਲ-ਨਾਲ ਦੇਸ਼ ਦੀ ਸੁਰੱਖਿਆ ‘ਚ ਵੀ ਅਹਿਮ ਭੂਮਿਕਾ ਨਿਭਾਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਲਗਾਤਾਰ ਜਾਰੀ ਹੈ। ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 70,840 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਭਰਤੀਆਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਤੋਂ ਬਿਨਾਂ ਪਾਰਦਰਸ਼ੀ ਢੰਗ ਨਾਲ ਕੀਤੀਆਂ ਗਈਆਂ ਹਨ।

ਨੋ ਕੈਸ਼, ਨੋ ਫਰਮਾਇਸ਼ ਨਾਲ ਮਿਲੀਆਂ ਨੌਕਰੀਆਂ

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ‘ਚ ਨਾ ਤਾਂ ਪੈਸਾ ਲਿਆ ਗਿਆ ਹੈ ਤੇ ਨਾ ਹੀ ਕਿਸੇ ਦੀ ਸਿਫ਼ਾਰਸ਼ ਚੱਲੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੋ ਕੈਸ਼, ਨੋ ਫਰਮਾਇਸ਼ ਦੇ ਸਿਧਾਂਤ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ‘ਚ ਆਪਣੇ ਕਰਮਚਾਰੀਆਂ ਨੂੰ ਸਭ ਤੋਂ ਵੱਧ ਤਨਖ਼ਾਹ ਦੇ ਰਹੀ ਹੈ। ਜਿੱਥੇ ਕੇਂਦਰ ਸਰਕਾਰ ਵੱਲੋਂ ਕਰੀਬ 30-32 ਹਜ਼ਾਰ ਰੁਪਏ ਤਨਖ਼ਾਹ ਦਿੱਤੀ ਜਾਂਦੀ ਹੈ, ਉੱਥੇ ਪੰਜਾਬ ਸਰਕਾਰ ਵੱਲੋਂ ਕਰੀਬ 50 ਹਜ਼ਾਰ ਰੁਪਏ ਤੱਕ ਤਨਖ਼ਾਹ ਦਿੱਤੀ ਜਾਂਦੀ ਹੈ।
ਮੁੱਖ ਮੰਤਰੀ ਨੇ ਨਵੇਂ ਪੁਲਿਸ ਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ‘ਚ ਬਹਾਦਰ ਨੌਜਵਾਨ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਦੀ ਜ਼ਿੰਮੇਵਾਰੀ ਸਿਰਫ਼ ਪੰਜਾਬ ਦੀ ਰਾਖੀ ਤੱਕ ਸੀਮਤ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ‘ਚ ਵੀ ਉਨ੍ਹਾਂ ਦੀ ਅਹਿਮ ਭੂਮਿਕਾ ਰਹੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਮੀਟਿੰਗਾਂ ‘ਚ ਜਿੱਥੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਮੌਜੂਦ ਰਹਿਦੇ ਹਨ, ਉੱਥੇ ਵੀ ਉਹ ਜ਼ਿਕਰ ਕਰਦੇ ਹਨ ਕਿ ਪੰਜਾਬ ਪੁਲਿਸ ਪ੍ਰਦੇਸ਼ ਦੀ ਪੁਲਿਸ ਨਹੀਂ, ਸਗੋਂ ਦੇਸ਼ ਦੀ ਪੁਲਿਸ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments