ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ।
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਵੱਲੋਂ ਸਾਲ 2025-26 ਲਈ ਬਜਟ ਪੇਸ਼ ਕੀਤਾ ਹੈ। ਇਸ ਵਿੱਚ ਕਿਸਾਨ, ਸਨਅਤਕਾਰ ਅਤੇ ਨੌਜਵਾਨਾਂ ਲਈ ਐਲਾਨ ਕੀਤੇ ਹਨ। ਪੰਜਾਬ ਦੇ ਕਈ ਆਗੂਆਂ ਨੇ ਇਸ ਤੇ ਆਪਣੀ ਪ੍ਰਤੀਕੀਰਿਆਂ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਅਣਦੇਖੀ ਦੇ ਇਲਜ਼ਾਮ ਲਗਾਏ ਹਨ ਅਤੇ ਹੋਰ ਪਾਰਟੀਆਂ ਦੇ ਆਗੂਆਂ ਨੇ ਸਵਾਲ ਚੁੱਕੇ ਹਨ।
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ, ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ‘ਚ ਇੱਕ ਵਾਰ ਫ਼ਿਰ ਪੰਜਾਬ ਨੂੰ ਅਣਦੇਖਿਆ ਕੀਤਾ ਗਿਆ ਹੈ। ਪੰਜਾਬ ਦੇ ਕਿਸਾਨਾਂ ਅਤੇ ਨੌਜਵਾਨਾਂ ਨੂੰ ਕੇਂਦਰ ਸਰਕਾਰ ਨੇ ਕੁੱਝ ਵੀ ਨਹੀਂ ਦਿੱਤਾ ਹੈ।
ਕੇਂਦਰ ਵੱਲੋਂ ਨਾ ਹੀ ਕਿਸਾਨਾਂ ਨੂੰ ਫ਼ਸਲ ‘ਤੇ MSP, ਨਾ ਹੀ ਸੂਬੇ ਨੂੰ ਕੋਈ ਇੰਡਸਟਰੀ ਲਈ ਪੈਕੇਜ ਦਿੱਤਾ ਗਿਆ। ਇਸ ਤੋਂ ਬਾਅਦ ਉਨ੍ਹਾਂ ਅੱਗੇ ਲਿਖਿਆ ਹੈ, ‘ਪੰਜਾਬ ਨੂੰ ਅਜਿਹਾ ਕੁੱਝ ਨਹੀਂ ਦਿੱਤਾ ਜੋ ਕਿ ਉਸ ਦੇ ਆਰਥਿਕਤਾ ਤੇ ਭਵਿੱਖ ‘ਚ ਸੁਧਾਰ ਲਿਆ ਸਕੇ। ਇਹ ਬਜਟ ਸਿਰਫ਼ ਚੋਣ ਬਜਟ ਹੈ। ਇਸ ‘ਚ ਸਿਰਫ਼ ਬਿਹਾਰ ਸੂਬੇ ਲਈ ਹੀ ਘੋਸ਼ਣਾਵਾਂ ਕੀਤੀਆਂ ਗਈਆਂ ਹਨ।
CM ਮਾਨ ਦਾ ਟਵੀਟ
ਇਸ ਤੋਂ ਇਲਾਵਾ ਉਨ੍ਹਾਂ ਲਿਖਿਆ ਹੈ, “ਇੱਕ ਵਾਰ ਫ਼ਿਰ ਬਜਟ ‘ਚ ਕੇਂਦਰ ਸਰਕਾਰ ਨੇ ਪੰਜਾਬ ਤੇ ਪੰਜਾਬੀਆਂ ਨਾਲ ਮਤਰੇਆ ਸਲੂਕ ਕੀਤਾ ਹੈ। ਪਰ ਪੰਜਾਬ ਨੂੰ ਅਸੀਂ ਆਪਣੇ ਬਲਬੂਤੇ ‘ਤੇ ਪੈਰਾਂ ਸਿਰ ਖੜ੍ਹਾ ਕਰਕੇ ਰਹਾਂਗੇ।
MP ਚੰਨੀ ਦਾ ਰਿਐਕਸ਼ਨ
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕਸਭਾ ਸੀਟ ਤੋਂ ਸਾਂਸਦ ਚਰਨਜੀਤ ਚੰਨੀ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਬਜਟ ਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ ਅਤੇ ਯੂਪੀ ਦਾ ਨਾਮ ਨਹੀਂ ਲਿਆ ਗਿਆ। ਕੇਂਦਰ ਸਰਕਾਰ ਸਭ ਕੰਪਨੀਆਂ ਨੂੰ ਵੇਚ ਰਹੀ ਹੈ।
ਹਰਸਿਰਮਤ ਕੌਰ ਬਾਦਲ ਕੀ ਬੋਲੇ?
ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਇਸ ਬਜਟ ‘ਚ ਬਿਹਾਰ ਅਤੇ ਅਸਾਮ ਦੀ ਗੱਲ ਕੀਤੀ ਗਈ ਹੈ ਜਿਥੇ ਚੋਣਾਂ ਹਨ। ਪੰਜਾਬ ਦਾ ਕਿਤੇ ਵੀ ਨਾਮ ਨਹੀਂ ਲਿਆ ਗਿਆ ਹੈ। ਪੰਜਾਬ ਦੇ ਕਿਸਾਨ ਚਾਰ ਸਾਲਾਂ ਤੋਂ ਧਰਨਾ ਦੇ ਰਹੇ, ਉਨ੍ਹਾਂ ਲਈ ਐਮਐਸਪੀ ਲਈ ਕੋਈ ਕੰਮ ਨਹੀਂ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਸਾਂਸਦ ਮਨੀਸ਼ ਤਿਵਾਰੀ ਨੇ ਕਿਹਾ ਹੈ ਕਿ ਪੂਰੇ ਦੇਸ਼ ‘ਚੋਂ ਸਿਰਫ਼ ਬਿਹਾਰ ਦਾ ਨਾਮ ਲਿਆ ਗਿਆ ਹੈ। ਉਨ੍ਹਾਂ ਕਿਹਾ ਉਨ੍ਹਾਂ ਨੂੰ ਇਹ ਸਮਝ ਨਹੀਂ ਆ ਰਹੀ ਕਿ ਇਹ ਭਾਰਤ ਸਰਕਾਰ ਦਾ ਬਜਟ ਹੈ ਜਾਂ ਫਿਰ ਬਿਹਾਰ ਸਰਕਾਰ ਦਾ ਬਜਟ ਹੈ।