ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ ਸਾਢੇ 6 ਵਜੇ ਅੰਮ੍ਰਿਤਸਰ ਪਹੁੰਚਣਗੇ।
Congress ਦੇ ਸੀਨੀਅਰ ਨੇਤਾ ਅਤੇ ਸੰਸਦ ਮੈਂਬਰ Rahul Gandhi ਅੱਜ ਸ਼ਾਮ Amritsar ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਸਭ ਤੋਂ ਪਹਿਲਾਂ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ 20 ਨਵੰਬਰ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਅੱਜ ਰਾਹੁਲ ਗਾਂਧੀ ਦੇ ਦੌਰੇ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਹਾਲਾਂਕਿ ਆਪਣੇ ਅਣ-ਅਧਿਕਾਰਤ ਪ੍ਰੋਗਰਾਮ ਅਨੁਸਾਰ ਉਹ ਕੇਵਲ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਹੀ ਆ ਰਹੇ ਹਨ।


ਮੱਥਾ ਟੇਕਣ ਤੋਂ ਬਾਅਦ ਦਿੱਲੀ ਰਵਾਨਾ ਹੋਣਗੇ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ Rahul Gandhi ਅੱਜ ਸ਼ਾਮ 4.30 ਵਜੇ ਮਹਾਰਾਸ਼ਟਰ ਤੋਂ ਝਾਰਖੰਡ ਜਾਣਗੇ, ਫਿਰ ਉਥੋਂ ਉਹ ਆਪਣੀ ਨਿੱਜੀ ਉਡਾਣ ਰਾਹੀਂ ਸ਼ਾਮ ਸਾਢੇ 6 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਤੋਂ ਬਾਅਦ ਉਹ ਫ੍ਰੈਸ਼ ਹੋਣ ਲਈ ਹੋਟਲ ਰਮਾਦਾ ਜਾਣਗੇ ਅਤੇ ਉਥੋਂ ਹਰਿਮੰਦਰ ਸਾਹਿਬ ਮੱਥਾ ਟੇਕਣਗੇ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਹਰਿਮੰਦਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਰਾਤ ਨੂੰ ਹੀ ਦਿੱਲੀ ਲਈ ਰਵਾਨਾ ਹੋਣਗੇ।
ਜ਼ਿਕਰਯੋਗ ਹੈ ਕਿ 2 ਅਕਤੂਬਰ 2023 ਨੂੰ Rahul Gandhi ਤਿੰਨ ਦਿਨ ਹਰਿਮੰਦਰ ਸਾਹਿਬ ‘ਚ ਰੁਕੇ ਅਤੇ ਉਨ੍ਹਾਂ ਨੇ ਸੇਵਾ ਕੀਤੀ।


20 November ਨੂੰ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ



![Rahul-Gandhi-in-Amritsar[1]](https://punjabbuzz.com/Punjabi/wp-content/uploads/2024/11/Rahul-Gandhi-in-Amritsar1-696x392.jpg)


