Saturday, October 17, 2026
Google search engine
HomeDeshAmritsar ਦੇ ਦੁਰਗਿਆਣਾ ਮੰਦਰ ‘ਚ ਰੀਲ ਵੀਡੀਓ ਬਣਾਉਣ ‘ਤੇ ਵਿਵਾਦ, ਕਾਲੀ ਸੈਨਾ...

Amritsar ਦੇ ਦੁਰਗਿਆਣਾ ਮੰਦਰ ‘ਚ ਰੀਲ ਵੀਡੀਓ ਬਣਾਉਣ ‘ਤੇ ਵਿਵਾਦ, ਕਾਲੀ ਸੈਨਾ ਨੇ ਜਤਾਇਆ ਸਖ਼ਤ ਇਤਰਾਜ਼

ਅੰਮ੍ਰਿਤਸਰ ਦੇ ਪ੍ਰਾਚੀਨ ਦੁਰਗਿਆਣਾ ਮੰਦਰ ‘ਚ ਇੱਕ ਜੋੜੇ ਵੱਲੋਂ ਹਿੰਦੀ ਗਾਣੇ ‘ਤੇ ਰੀਲ ਬਣਾਉਣ ਨੂੰ ਲੈ ਵਿਵਾਦ ਖੜ੍ਹਾ ਹੋ ਗਿਆ ਹੈ।

ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ‘ਤੇ ਇਤਰਾਜ਼ ਜਤਾਇਆ ਜਾ ਰਿਹਾ ਹੈ। ਸਵਾਮੀ ਅਸ਼ਨੀਲ ਮਹਾਰਾਜ, ਕਾਲੀ ਸੈਨਾ ਦੇ ਰਾਸ਼ਟਰੀ ਉਪ ਪ੍ਰਧਾਨ ਹਰਿਦੁਆਰ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਵੀਡੀਓ ਨੂੰ ਲੈ ਕੇ ਗੰਭੀਰ ਇਤਰਾਜ਼ ਪ੍ਰਗਟ ਕੀਤਾ। ਉਨ੍ਹਾਂ ਨੇ ਕਿਹਾ ਕਿ ਲਗਾਤਾਰ ਦੁਰਗਿਆਣਾ ਮੰਦਰ ਦੇ ਅੰਦਰ ਰੀਲਾਂ ਬਣਾਈਆਂ ਜਾ ਰਹੀਆਂ ਹਨ ਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤਾ ਜਾ ਰਿਹਾ ਹੈ। ਨਾਲ ਹੀ ਪਿੱਛੇ ਹਿੰਦੀ ਗਾਣੇ ਲਗਾਏ ਜਾ ਰਹੇ ਹਨ, ਜੋ ਸਾਡੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੇ ਹਨ।

ਧਾਰਮਿਕ ਸਥਾਨਾਂ ‘ਤੇ ਮਰਿਆਦਾ ਦਾ ਧਿਆਨ

ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਸਾਵਣ ਦਾ ਪਵਿੱਤਰ ਮਹੀਨਾ ਚੱਲ ਰਿਹਾ ਹੈ ਤੇ ਅਜਿਹੇ ਸਮੇਂ ਧਾਰਮਿਕ ਸਥਾਨਾਂ ‘ਤੇ ਮਰਿਆਦਾ ਦਾ ਪੂਰਾ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਧਾਰਮਿਕ ਸਥਾਨ ਦੇ ਅੰਦਰ ਨੱਚ ਕੇ ਵੀਡੀਓ ਬਣਾਉਂਦਾ ਹੈ ਤੇ ਉਸ ਨੂੰ ਸੋਸ਼ਲ ਮੀਡੀਆ ‘ਤੇ ਅਪਲੋਡ ਕਰਦਾ ਹੈ ਤਾਂ ਇਹ ਧਾਰਮਿਕ ਮਰਿਆਦਾ ਦੇ ਉਲਟ ਹੈ।
ਉਨ੍ਹਾਂ ਨੇ ਦੁਰਗਿਆਣਾ ਮੰਦਰ ਕਮੇਟੀ ਤੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਜਦੋਂ ਇਹ ਘਟਨਾ ਵਾਪਰ ਰਹੀ ਸੀ ਤਾਂ ਉੱਥੇ ਮੌਜੂਦ ਸੁਰੱਖਿਆ ਕਰਮਚਾਰੀਆਂ ਤੇ ਪ੍ਰਬੰਧਕਾਂ ਨੇ ਇਸ ਨੂੰ ਤੁਰੰਤ ਕਿਉਂ ਨਹੀਂ ਰੋਕਿਆ। ਉਨ੍ਹਾਂ ਨੇ ਕਿਹਾ ਕਿ ਦੁਰਗਿਆਣਾ ਮੰਦਰ ਕਮੇਟੀ ਦੋ ਫਾੜ ਹੋਈ ਪਈ ਹੈ ਤੇ ਦੁਰਗਿਆਣਾ ਮੰਦਰ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ।

15 ਦਿਨਾਂ ਦਾ ਅਲਟੀਮੇਟਮ

ਉਨ੍ਹਾਂ ਨੇ ਦੁਰਗਿਆਣਾ ਮੰਦਰ ਕਮੇਟੀ ਨੂੰ 15 ਦਿਨਾਂ ਦਾ ਅਲਟੀਮੇਟਮ ਦਿੱਤਾ ਕਿ ਮੰਦਰ ਪਰਿਸਰ ਦੇ ਅੰਦਰ ਇਸ ਤਰ੍ਹਾਂ ਦੀਆਂ ਰੀਲਾਂ ਨਾ ਬਣਨ ਦਿੱਤੀਆਂ ਜਾਣ। ਨਹੀਂ ਤਾਂ ਉਨ੍ਹਾਂ ਵੱਲੋਂ ਖ਼ੁਦ ਕੋਈ ਵੱਡਾ ਐਕਸ਼ਨ ਲਿਆ ਜਾਵੇਗਾ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਵੀ ਅਪੀਲ ਕੀਤੀ ਕਿ ਦੁਰਗਿਆਣਾ ਮੰਦਰ ਇੱਕ ਆਸਥਾ ਦਾ ਕੇਂਦਰ ਹੈ ਤੇ ਲੋਕ ਇੱਥੇ ਆ ਕੇ ਰੀਲਾਂ ਬਣਾਉਣ ਤੋਂ ਗੁਰੇਜ਼ ਕਰਨ, ਨਹੀਂ ਤਾਂ ਉਨ੍ਹਾਂ ਵੱਲੋਂ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments