HomeDeshਮੁੜ ਕਾਂਗਰਸੀ ਹੋਇਆ ਦਲਬੀਰ ਸਿੰਘ ਗੋਲਡੀ, ਭੁਪੇਸ਼ ਬਘੇਲ ਨੇ ਕਰਵਾਈ ਘਰ ਵਾਪਸੀ
ਮੁੜ ਕਾਂਗਰਸੀ ਹੋਇਆ ਦਲਬੀਰ ਸਿੰਘ ਗੋਲਡੀ, ਭੁਪੇਸ਼ ਬਘੇਲ ਨੇ ਕਰਵਾਈ ਘਰ ਵਾਪਸੀ
ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਮੁੜ ਪਾਰਟੀ ਵਿੱਚ ਸ਼ਾਮਲ ਕੀਤਾ ਹੈ।
ਧੂਰੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਦੀ ਘਰ ਵਾਪਸੀ ਹੋ ਗਈ ਹੈ। ਉਹਨਾਂ ਨੂੰ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ।
ਜ਼ਿਕਰਯੋਗ ਹੈ ਕਿ ਜ਼ਿਮਨੀ ਚੋਣਾਂ ਵੇਲੇ ਗੋਲਡੀ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਇੱਛਾ ਜਾਹਿਰ ਕੀਤੀ ਸੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲਈ ਵੀ ਗਿੱਦੜਵਾੜਾ ਵਿੱਚ ਚੋਣ ਪ੍ਰਚਾਰ ਕੀਤਾ ਸੀ। ਪਰ ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਗੋਲਡੀ ਦੀ ਹੁਣ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ।
ਇਸ ਤੋਂ ਪਹਿਲਾਂ ਦਲਬੀਰ ਸਿੰਘ ਗੋਲਡੀ ਲੁਧਿਆਣਾ ਵਿੱਚ ਸਾਬਕਾ ਮੰਤਰੀ ਅਤੇ ਲੁਧਿਆਣਾ ਪੱਛਮੀ ਤੋ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਲਈ ਵੀ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਨ।