ਸਿੱਖ ਸਹਿਬਾਨਾਂ ਦੀ ਕਿਰਦਾਰਕੁਸ਼ੀ ਅਤੇ ਸਿੱਖ ਕੌਮ ਦੇ ਜਥੇਦਾਰਾਂ ਨੂੰ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਦਮਦਮੀ ਟਕਸਾਲ ਨੇ ਸ਼੍ਰੋਮਣੀ ਕਮੇਟੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਬੀਤੇ ਦਿਨਾਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸਹਿਬਾਨਾਂ ਨੂੰ ਸੇਵਾਮੁਕਤ ਕਰਨ ਦੇ ਵਿਰੋਧ ਵਿੱਚ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਦੀ ਅਗਵਾਈ ਹੇਠ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸੰਗਤ ਵੱਲੋਂ ਇੱਕ ਰੋਸ ਮਾਰਚ ਕੱਢਿਆ ਗਿਆ। ਇਸ ਵਿੱਚ ੳਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ 15 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੰਦਿਆ ਸਿੰਘ ਸਾਹਿਬਾਨਾਂ ਦੀ ਬਹਾਲੀ ਅਤੇ ਜਥੇਦਾਰਾਂ ਸਬੰਧੀ ਵਿਧੀ ਵਿਧਾਨ ਕਾਇਮ ਕਰਨ ਉੱਤੇ ਜ਼ੋਰ ਦਿੱਤਾ।
ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ
ਹਰਿਆਣਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਦਾਦੂਵਾਲ ਨੇ ਕਿਹਾ ਕਿ, ‘ਸ਼੍ਰੋਮਣੀ ਕਮੇਟੀ ਨੂੰ 15 ਅਪ੍ਰੈਲ ਤੱਕ ਦਾ ਅਲਟੀਮੇਟਮ ਦਿੱਤਾ ਜਾਂਦਾ ਹੈ ਕਿ ਇਸ ਸਮੇਂ ਦੌਰਾਨ ਉਹ ਸਿੱਖ ਕੌਮ ਦੇ ਅਹੁਦੇ ਤੋਂ ਹਟਾਏ ਜਥੇਦਾਰਾਂ ਨੂੰ ਵਾਪਸ ਤਖ਼ਤ ਉੱਤੇ ਵਿਰਾਜਮਾਨ ਕਰਨ ਅਤੇ ਜਥੇਦਾਰਾਂ ਦੇ ਮਾਣ ਅਤੇ ਮਰਿਆਦਾ ਲਈ ਨੀਤੀ ਤਿਆਰ ਕਰਨ। ਜੇਕਰ ਇਹ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਕਮੇਟੀ ਨੂੰ ਰੋਸ ਦਾ ਸਾਹਮਣਾ ਕਰਨਾ ਪਵੇਗਾ।’
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ, ‘ਧਾਰਮਿਕ ਆਗੂ ਜੋ ਸਿੱਖ ਪੰਥ ਅਤੇ ਕੌਮ ਦੀ ਅਗਵਾਈ ਕਰਦੇ ਹਨ। ਉਨ੍ਹਾਂ ਤਿੰਨ ਤਖ਼ਤਾਂ ਦੇ ਜਥੇਦਾਰ ਸਹਿਬਾਨਾਂ ਨੂੰ ਸੇਵਾਮੁਕਤ ਕਰਨ ਦੇ ਰੋਸ ਵਿਰੁੱਧ ਵੱਖ-ਵੱਖ ਸਿੱਖ ਸੰਪਰਦਾਇ , ਦਿੱਲੀ ਕਮੇਟੀ, ਹਰਿਆਣਾ ਕਮੇਟੀ ਅਤੇ ਹੋਰ ਵੀ ਵੱਖ-ਵੱਖ ਜਥੇਬੰਦੀਆਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੀਆਂ ਅਤੇ ਉਨ੍ਹਾਂ ਨੇ ਇਨਸਾਫ਼ ਦੀ ਮੰਗ ਕੀਤੀ।’
ਦਮਦਮੀ ਟਕਸਾਲ ਵੱਲੋਂ ਰੋਸ ਪ੍ਰਦਰਸ਼ਨ