Tuesday, April 22, 2025
Google search engine
HomeDeshDhandrianwale ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਰੱਖਣ ਪੱਖ, ਜਥੇਦਾਰ ਗੜਗੱਜ...

Dhandrianwale ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਰੱਖਣ ਪੱਖ, ਜਥੇਦਾਰ ਗੜਗੱਜ ਨੇ ਦਿੱਤਾ ਜਵਾਬ

 ਲੰਬੇ ਸਮੇਂ ਤੋਂ ਪੈਂਡਿੰਗ ਪਏ ਸਿੱਖ ਮੁੱਦਿਆਂ ਦੇ ਉੱਪਰ ਵੀ ਜਲਦ ਇਕੱਤਰਤਾ ਕਰਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।

 ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅਹਿਮ ਮੁੱਦਿਆਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ।
ਇਸ ਦੌਰਾਨ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਕਿਹਾ ਕਿ ਉਹ 15 ਮਾਰਚ ਤੋਂ ਲਗਾਤਾਰ ਹੀ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਧਰਮ ਪ੍ਰਚਾਰ ਕਰ ਰਹੇ ਹਨ। ਗੁਰਦਾਸਪੁਰ ਏਰੀਏ ਦੇ ਵਿੱਚ ਉਹ ਖਾਸ ਤੌਰ ਤੇ ਧਿਆਨ ਦੇ ਰਹੇ ਹਨ। ਉੱਥੇ ਧਰਮ ਪ੍ਰਚਾਰ ਕਰ ਰਹੇ ਹਨ। ਉੱਥੇ ਸੰਗਤ ਨੂੰ ਸੁਝਾਅ ਦਿੱਤੇ ਜਾ ਰਹੇ ਹਨ ਕਿ ਇੱਕ-ਮੁੱਠ ਹੋ ਕੇ ਧਰਮ ਪ੍ਰਚਾਰ ਕੀਤਾ ਜਾਵੇ। ਪੰਥ ਦੇ ਵਿੱਚ ਵੱਡੇ ਪ੍ਰਚਾਰਕ ਅਤੇ ਸਿੱਖ ਸੰਸਥਾਵਾਂ ਤੇ ਪੰਥਾਂ ਨੂੰ ਵੀ ਨਾਲ ਲੈ ਕੇ ਧਰਮ ਪ੍ਰਚਾਰ ਕੀਤਾ ਜਾ ਰਿਹਾ ਹੈ।

ਫਿਲਮਾਂ ਦੇ ਵਿਵਾਦ ਤੇ ਬੋਲੇ ਜਥੇਦਾਰ

ਉਹਨਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਯੋਧਿਆਂ ਜਾਂ ਸਿੱਖ ਇਤਿਹਾਸ ਨੂੰ ਲੈ ਕੇ ਫਿਲਮਾਂ ਬਣ ਰਹੀਆਂ ਹਨ ਤੇ ਕਈ ਵਾਰ ਉਸ ਦੇ ਉੱਪਰ ਵੀ ਵਿਵਾਦ ਛਿੜ ਜਾਂਦਾ ਹੈ। ਉਸ ਨੂੰ ਲੈ ਕੇ 2 ਮਈ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰ ‘ਤੇ ਹੀ ਇੱਕ ਵਿਸ਼ੇਸ਼ ਇਕੱਤਰਤਾ ਸੱਦੀ ਜਾ ਰਹੀ ਹੈ। ਇਸ ਵਿੱਚ ਇਸ ਸਬੰਧੀ ਵੀ ਵਿਚਾਰ ਕੀਤਾ ਜਾਵੇਗਾ।
ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਗੁਰੂ ਦੇ ਸਿਧਾਂਤ ਮੁਤਾਬਿਕ ਕੋਈ ਵੀ ਵਿਅਕਤੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦਾ ਹੈ। ਰਣਜੀਤ ਸਿੰਘ ਢੰਡਰੀਆਂ ਵਾਲੇ ਦੇ ਮੁੱਦੇ ਤੇ ਬੋਲਦੇ ਹੋਏ ਉਹਨਾਂ ਕਿਹਾ ਕਿ ਜੇਕਰ ਰਣਜੀਤ ਸਿੰਘ ਢੰਡਰੀਆਂਵਾਲੇ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣਾ ਚਾਹੁੰਦੇ ਹਨ ਉਹਨਾਂ ਦਾ ਪੱਖ ਵੀ ਜਰੂਰ ਸੁਣਿਆ ਜਾਵੇਗਾ। ਲੰਬੇ ਸਮੇਂ ਤੋਂ ਪੈਂਡਿੰਗ ਪਏ ਸਿੱਖ ਮੁੱਦਿਆਂ ਦੇ ਉੱਪਰ ਵੀ ਜਲਦ ਇਕੱਤਰਤਾ ਕਰਕੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments