Friday, October 23, 2026
Google search engine
HomeDeshਦਿਲਜੀਤ ਦੋਸਾਂਝ ਵੱਲੋਂ ਫੈਨਜ਼ ਨੂੰ ਨਵੇਂ ਸਾਲ ਦਾ ਤੋਹਫ਼ਾ

ਦਿਲਜੀਤ ਦੋਸਾਂਝ ਵੱਲੋਂ ਫੈਨਜ਼ ਨੂੰ ਨਵੇਂ ਸਾਲ ਦਾ ਤੋਹਫ਼ਾ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦਾ ਖਾਸ ਤੋਹਫ਼ਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੋਸਾਂਝਾਵਾਲੇ ਨੇ ਆਪਣੇ ਨਵੇਂ ਗੀਤ ਲਵ ਯਾ… ਦਾ ਪੋਸਟਰ ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਵਿੱਚ ਉਨ੍ਹਾਂ ਨਾਲ ਅਦਾਕਾਰਾ ਮੌਨੀ ਰਾਏ ਆਪਣੀ ਹੌਟਨੇਸ ਦਾ ਤੜਕਾ ਲਗਾਉਂਦੇ ਹੋਏ ਵਿਖਾਈ ਦਏਗੀ। ਪੋਸਟਰ ਵਿੱਚ ਦਿਲਜੀਤ ਅਤੇ ਮੌਨੀ ਦਾ ਖੂਬਸੂਰਤ ਅੰਦਾਜ਼ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ਼ ਖਿੱਚ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦਾ ਗੀਤ ਦੇ ਰਿਲੀਜ਼ ਹੋਣ ਨੂੰ ਲੈ ਉਤਸ਼ਾਹ ਹੋਰ ਵੀ ਵੱਧ ਗਿਆ ਹੈ।

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਅਤੇ ਮੌਨੀ ਰਾਏ ਦਾ ਇਹ ਗੀਤ 9 ਜਨਵਰੀ ਨੂੰ ਰਿਲੀਜ਼ ਹੋਏਗਾ। ਇਸ ਗੀਤ ਨੂੰ ਲੈ ਪ੍ਰਸ਼ੰਸਕਾਂ ਵਿੱਚ ਉਤਸ਼ਾਹ ਹੋਰ ਵੀ ਵੱਧ ਗਿਆ ਹੈ। ਦਰਸ਼ਕਾਂ ਨੂੰ ਦਿਲਜੀਤ ਵੱਲ਼ੋਂ ਨਵੇਂ ਸਾਲ ਦੀ ਦਿੱਤੀ ਵਧਾਈ ਅਤੇ ਇਹ ਖਾਸ ਤੋਹਫ਼ਾ ਬੇਹੱਦ ਪਸੰਦ ਆ ਰਿਹਾ ਹੈ। ਇਸ ਗੱਲ ਤੋਂ ਹਰ ਕੋਈ ਜਾਣੂ ਹੈ ਕਿ ਦੋਸਾਂਝਾਵਾਲਾ ਨਾ ਸਿਰਫ਼ ਪੰਜਾਬੀ, ਹਿੰਦੀ ਬਲਕਿ ਹਾਲੀਵੁੱਡ ਤੱਕ ਆਪਣੇ ਦਮ ਤੇ ਵੱਖਰੀ ਪਛਾਣ ਬਣਾ ਚੁੱਕਿਆ ਹੈ। ਜੀ ਹਾਂ, ਉਸ ਨੂੰ ਹਾਲੀਵੁੱਡ ਸਿਤਾਰਿਆਂ ਨਾਲ ਵੀ ਗਾਇਕੀ ਦਾ ਹੁਨਰ ਦਿਖਾਉਂਦੇ ਹੋਏ ਵੇਖਿਆ ਜਾ ਚੁੱਕਾ ਹੈ।

ਫਿਲਹਾਲ ਪੰਜਾਬੀਆਂ ਦੇ ਨਾਲ-ਨਾਲ ਹਿੰਦੀ ਸਿਨੇਮਾ ਜਗਤ ਵਿੱਚ ਦਿਲਜੀਤ ਖੂਬ ਵਾਹੋ ਵਾਹੀ ਖੱਟ ਰਿਹਾ ਹੈ। ਦਿਲਜੀਤ ਆਪਣੇ ਪ੍ਰਸ਼ੰਸਕਾਂ ਨਾਲ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓ ਤੋਂ ਇਲਾਵਾ ਨਵੇਂ ਪ੍ਰੋਜੈਕਟ ਦੀ ਜਾਣਕਾਰੀ ਸ਼ੇਅਰ ਕਰਦਾ ਰਹਿੰਦਾ ਹੈ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।

ਦਿਲਜੀਤ ਦੋਸਾਂਝ ਦੇ ਵਰਕਫੰਰਟ ਦੀ ਗੱਲ ਕਰਿਏ ਤਾਂ ਉਹ ਆਪਣੀ ਅਪਕਮਿੰਗ ਫਿਲਮ ਜੱਟ ਐਂਡ ਜੂਲੀਅਟ 3 ਦੀ ਸ਼ੂਟਿੰਗ ਵਿੱਚ ਵਿਅਸਤ ਚੱਲ ਰਹੇ ਹਨ। ਇਸ ਵਿੱਚ ਇੱਕ ਵਾਰ ਫਿਰ ਤੋਂ ਦਿਲਜੀਤ ਨੀਰੂ ਬਾਜਵਾ ਨਾਲ ਸਕ੍ਰੀਨ ਸ਼ੇਅਰ ਕਰਦੇ ਵਿਖਾਈ ਦੇਣਗੇ। ਦਿਲਜੀਤ ਅਤੇ ਨੀਰੂ ਤੋਂ ਇਲਾਵਾ ਇਸ ਫਿਲਮ ਵਿੱਚ ਜੈਸਮੀਨ ਬਾਜਵਾ ਅਹਿਮ ਭੂਮਿਕਾ ਵਿੱਚ ਨਜ਼ਰ ਆਏਗੀ। ਇਹ ਫਿਲਮ 28 ਜੂਨ 2024 ਨੂੰ ਰਿਲੀਜ਼ ਹੋਏਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments