HomeCrimeਕੁਪਵਾੜਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਜਵਾਨ ਜ਼ਖਮੀ; ਤਲਾਸ਼ੀ...
ਕੁਪਵਾੜਾ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਇਕ ਜਵਾਨ ਜ਼ਖਮੀ; ਤਲਾਸ਼ੀ ਮੁਹਿੰਮ ਜਾਰੀ
ਭੱਜੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਦੀ ਮੁਹਿੰਮ ਜਾਰੀ ਹੈ।
ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਕੁਪਵਾੜਾ ਦੇ ਅਧੀਨ ਨਿਯੰਤਰਣ ਰੇਖਾ ਨਾਲ ਲੱਗਦੇ ਖੁਰਮੋਰਾ ਰਾਜਵਾਰ ਖੇਤਰ ਵਿਚ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੇ ਛੁਪੇ ਹੋਣ ਦੀ ਸੂਚਨਾ ‘ਤੇ ਇਕ ਭਾਲ ਮੁਹਿੰਮ ਚਲਾਈ। ਇਸ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇਕ ਮੁਕਾਬਲਾ ਵੀ ਹੋਇਆ, ਪਰ ਅੱਤਵਾਦੀ ਘੇਰਾਬੰਦੀ ਤੋੜ ਕੇ ਭੱਜਣ ਵਿਚ ਕਾਮਯਾਬ ਰਹੇ। ਭੱਜੇ ਹੋਏ ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਦੀ ਮੁਹਿੰਮ ਜਾਰੀ ਹੈ। ਮੁਕਾਬਲੇ ਵਿਚ ਇਕ ਸੁਰੱਖਿਆ ਕਰਮੀ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਹੋਰ ਵੇਰਵੇ ਦੀ ਉਡੀਕ ਕੀਤੀ ਜਾ ਰਹੀ ਹੈ।