Monday, March 17, 2025
Google search engine
Homelatest NewsMuktsar Sahib ਵਿੱਚ Encounte, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਕਤਲ ਮਾਮਲੇ ਵਿੱਚ ਲੋੜੀਂਦੇ...

Muktsar Sahib ਵਿੱਚ Encounte, ਪੁਲਿਸ ਨੇ ਗ੍ਰਿਫ਼ਤਾਰ ਕੀਤੇ ਕਤਲ ਮਾਮਲੇ ਵਿੱਚ ਲੋੜੀਂਦੇ 3 ਮੁਲਜ਼ਮ

ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ।

ਬੀਤੇ ਦਿਨ ਮੋਗਾ ਵਿੱਚ ਹੋਏ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸਿਰਫ਼ 24 ਘੰਟਿਆਂ ਦੇ ਅੰਦਰ ਹੀ ਮੁਲਜ਼ਮਾਂ ਦਾ ਐਨਕਾਉਂਟਰ ਕਰ ਦਿੱਤਾ। ਜਾਣਕਾਰੀ ਅਨੁਸਾਰ ਮੁਕਤਸਰ ਸਾਹਿਬ ਵਿੱਚ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਤਿੰਨੇ ਮੁਲਜ਼ਮ ਜਖ਼ਮੀ ਹੋ ਗਏ। ਸੀਆਈਏ ਸਟਾਫ ਮੋਗਾ ਅਤੇ ਮਲੋਟ ਵੱਲੋਂ ਇਹ ਸਾਂਝਾ ਆਪ੍ਰੇਸ਼ਨ ਕੀਤਾ ਗਿਆ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੁਲਿਸ ਨੂੰ ਖ਼ਬਰ ਮਿਲੀ ਸੀ ਕਿ ਕਤਲ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਇਸ ਇਲਾਕੇ ਵਿੱਚ ਲੁਕੇ ਹੋਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ। ਜਦੋਂ ਮੁਲਜ਼ਮਾਂ ਨੂੰ ਪੁਲਿਸ ਦੇ ਆਉਣ ਬਾਰੇ ਪਤਾ ਲੱਗਿਆ ਤਾਂ ਉਹਨਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਜਿਸ ਦੇ ਜਵਾਬ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ। ਜਿਸ ਵਿੱਚ 3 ਮੁਲਜ਼ਮ ਜਖ਼ਮੀ ਹੋ ਗਏ ਅਤੇ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਮੁਲਜ਼ਮਾ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ।

ਮੋਟਰਸਾਇਕਲ ਤੇ ਆਏ ਸਨ ਹਮਲਾਵਰ

ਬਾਗੀਆਣਾ ਬਸਤੀ ਅਤੇ ਸਟੇਡੀਅਮ ਰੋਡ ‘ਤੇ ਵੀਰਵਾਰ ਨੂੰ ਤਿੰਨ ਅਣਪਛਾਤੇ ਬਾਈਕ ਸਵਾਰਾਂ ਨੇ ਮੰਗਤ ਰਾਏ ਮੰਗਾ ਨਾਮ ਦੇ ਵਿਅਕਤੀ ਉੱਪਰ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ਵਿੱਚ ਮੰਗਾ ਦੀ ਮੌਤ ਹੋ ਗਈ। ਜਦੋਂ ਕਿ ਸੈਲੂਨ ਮਾਲਕ ਅਤੇ ਇੱਕ ਬੱਚਾ ਜ਼ਖਮੀ ਹੋ ਗਏ। ਇਸ ਘਟਨਾ ਪਿੱਛੇ ਆਪਸੀ ਰੰਜਿਸ਼ ਦੱਸੀ ਜਾ ਰਹੀ ਸੀ।
ਘਟਨਾ ਦੇ ਚਸ਼ਮਦੀਦ ਗਵਾਹ ਅਤੇ ਜ਼ਖਮੀ ਸੈਲੂਨ ਮਾਲਕ ਦਵਿੰਦਰ ਸਿੰਘ ਨੇ ਦੱਸਿਆ ਕਿ ਤਿੰਨ ਨੌਜਵਾਨ ਉਸਦੇ ਸੈਲੂਨ ਵਿੱਚ ਆਏ ਅਤੇ ਵਾਲ ਕਟਵਾਉਣ ਦੇ ਬਹਾਨੇ ਕੁਰਸੀ ‘ਤੇ ਬੈਠ ਗਏ। ਜਿਵੇਂ ਹੀ ਉਹ ਉਨ੍ਹਾਂ ਵੱਲ ਵਧਿਆ, ਉਨ੍ਹਾਂ ਨੇ ਅਚਾਨਕ ਉਸਦੀ ਲੱਤ ਵਿੱਚ ਗੋਲੀ ਮਾਰ ਦਿੱਤੀ ਅਤੇ ਉੱਥੋਂ ਭੱਜਣ ਲੱਗ ਪਏ।
ਇਸ ਦੌਰਾਨ, ਥਾਮਸ ਨਾਮ ਦਾ ਇੱਕ ਬੱਚਾ ਜੋ ਦੁੱਧ ਲੈਣ ਲਈ ਘਰੋਂ ਬਾਹਰ ਆਇਆ ਸੀ, ਹਮਲਾਵਰਾਂ ਦਾ ਨਿਸ਼ਾਨਾ ਬਣ ਗਿਆ। ਹਮਲਾਵਰਾਂ ਨੇ ਬੱਚੇ ‘ਤੇ ਵੀ ਗੋਲੀ ਚਲਾਈ, ਪਰ ਗੋਲੀ ਉਸ ਨੂੰ ਛੂਹ ਕੇ ਨਿਕਲ ਗਈ। ਮ੍ਰਿਤਕ ਮੰਗਤ ਰਾਏ ਮੰਗਾ ਦੀ ਧੀ ਨੇ ਦੱਸਿਆ ਕਿ ਉਸ ਦੇ ਪਿਤਾ ਵੀਰਵਾਰ ਰਾਤ ਕਰੀਬ 8 ਵਜੇ ਦੁੱਧ ਲੈਣ ਲਈ ਘਰੋਂ ਨਿਕਲੇ ਸਨ। ਪਰ ਰਾਤ 11 ਵਜੇ ਕਿਸੇ ਨੇ ਘਰ ਆ ਕੇ ਦੱਸਿਆ ਕਿ ਉਹਨਾਂ ਦੇ ਪਿਤਾ ਨੂੰ ਗੋਲੀ ਮਾਰ ਦਿੱਤੀ ਗਈ ਹੈ। ਪਰਿਵਾਰ ਇਸ ਘਟਨਾ ਤੋਂ ਬਹੁਤ ਸਦਮੇ ਵਿੱਚ ਹੈ ਅਤੇ ਇਨਸਾਫ ਦੀ ਮੰਗ ਕਰ ਰਿਹਾ ਹੈ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments