Tuesday, October 27, 2026
Google search engine
HomeDeshPunjab School ਸਿੱਖਿਆ ਬੋਰਡ ਵੱਲੋਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਇਸ ਸਕੂਲ...

Punjab School ਸਿੱਖਿਆ ਬੋਰਡ ਵੱਲੋਂ ਵੱਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਇਸ ਸਕੂਲ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ

ਪੰਜਾਬ ਸਕੂਲ ਸਿੱਖਿਆਂ ਬੋਰਡ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਤਲਵੰਡੀ ਭਾਈ-2 ਸਕੂਲ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ ਦਿਤਾ ਗਿਆ ਹੈ।

 ਪੰਜਾਬ ਸਕੂਲ ਸਿੱਖਿਆਂ ਬੋਰਡ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤਲਵੰਡੀ ਭਾਈ-2 ਸਕੂਲ ਦਾ ਅੰਗਰੇਜ਼ੀ ਵਿਸ਼ੇ ਦਾ ਪੇਪਰ ਰੱਦ ਦਿਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 28 ਫਰਵਰੀ ਨੂੰ ਬਾਰ੍ਹਵੀਂ ਜਮਾਤ ਦੀ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁੱਖ ਦਫ਼ਤਰ ਪੱਧਰ ‘ਤੇ 13 ਟੀਮਾਂ ਦਾ ਗਠਨ ਕੀਤਾ ਗਿਆ। ਇਹ ਟੀਮਾਂ ਪੰਜਾਬ ਪੁਲਿਸ ਦੀ ਸੁਰੱਖਿਆ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਭੇਜੀਆਂ ਗਈਆਂ।
ਇਨ੍ਹਾਂ ਟੀਮਾਂ ਵੱਲੋਂ ਪ੍ਰਾਪਤ ਰਿਪੋਰਟ ਅਨੁਸਾਰ, ਕੇਂਦਰ ਨੰਬਰ 220681 ਤਲਵੰਡੀ ਭਾਈ-2, ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਤਲਵੰਡੀ ਭਾਈ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸਥਿਤ ਹੈ, ਵਿਚ ਸਮੂਹਿਕ ਨਕਲ ਅਤੇ ਹੋਰ ਬੇਨਿਯਮੀਆਂ ਦੀ ਘਟਨਾ ਦਰਜ ਕੀਤੀ ਗਈ।
ਇਸ ਕੇਂਦਰ ਵਿਚ 115 ਵਿਦਿਆਰਥੀ ਪ੍ਰੀਖਿਆ ਦੇ ਰਹੇ ਸਨ।ਨਕਲ ਸਬੰਧੀ ਇਸ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਕਲ ਪ੍ਰਤੀ ਜ਼ੀਰੋ ਟੌਲਰੈਂਸ ਦੀ ਨੀਤੀ ਅਪਣਾਉਂਦੇ ਹੋਏ, ਇਸ ਕੇਂਦਰ ਵਿਚ ਹੋਏ ਅੰਗਰੇਜ਼ੀ ਦੇ ਪੇਪਰ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਹੈ।
ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਨੇ ਪ੍ਰੈੱਸ ਨੂੰ ਵਧੇਰੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਘਟਨਾ ਤੋਂ ਇਲਾਵਾ, ਹੁਣ ਤੱਕ ਲਈਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਵਿਚ ਕਿਸੇ ਵੀ ਪ੍ਰਕਾਰ ਦੀ ਅਣਸੁਖਾਂਵੀ ਘਟਨਾ ਜਾਂ ਨਕਲ ਦਾ ਕੋਈ ਹੋਰ ਕੇਸ ਸਾਹਮਣੇ ਨਹੀਂ ਆਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੂਰੀ ਕੋਸ਼ਿਸ਼ ਹੈ ਕਿ ਬਾਕੀ ਰਹਿੰਦੇ ਪੇਪਰ ਵੀ ਨਕਲ ਰਹਿਤ, ਪਾਰਦਰਸ਼ੀ ਅਤੇ ਵਿਦਿਆਰਥੀਆਂ ਲਈ ਤਣਾਅ ਰਹਿਤ ਮਾਹੌਲ ਵਿਚ ਲਏ ਜਾਣ।
ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 19-02-2025 ਤੋਂ ਸ਼ੁਰੂ ਹੋ ਚੁੱਕੀਆਂ ਹਨ। ਇਨ੍ਹਾਂ ਪ੍ਰੀਖਿਆਵਾਂ ਨੂੰ ਸੁਚਾਰੂ ਢੰਗ ਨਾਲ ਆਯੋਜਿਤ ਕਰਨ ਲਈ ਪੰਜਾਬ ਭਰ ਵਿਚ 2300 ਤੋਂ ਵੱਧ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਪ੍ਰੀਖਿਆਵਾਂ ਨੂੰ ਨਕਲ ਰਹਿਤ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਦੇ ਉਦੇਸ਼ ਨਾਲ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਾਬ ਭਰ ਵਿਚ 278 ਫਲਾਇੰਗ ਸਕੂਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਸਟੇਟ ਪੱਧਰ, ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ ‘ਤੇ ਕੰਮ ਕਰ ਰਹੀਆਂ ਹਨ ਅਤੇ ਹੁਣ ਤੱਕ ਸੈਂਕੜੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰ ਚੁੱਕੀਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments