Thursday, October 29, 2026
Google search engine
Homelatest Newsਮੰਦਭਾਗੀ ਖ਼ਬਰ !

ਮੰਦਭਾਗੀ ਖ਼ਬਰ !

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ 43 ਸਾਲਾ ਨਰਿੰਦਰਪਾਲ ਸਿੰਘ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਸੀ।

ਨਰਿੰਦਰਪਾਲ 17 ਫਰਵਰੀ ਨੂੰ ਆਪਣੇ ਸਾਥੀਆਂ ਨਾਲ ਪਟਿਆਲਾ ਧਰਨੇ ‘ਤੇ ਪੁੱਜਾ ਸੀ ਕਿ ਐਤਵਾਰ ਰਾਤ ਨੂੰ ਅਚਾਨਕ ਉਸ ਦੀ ਤਬੀਅਤ ਖਰਾਬ ਹੋਣ ਲੱਗੀ ਤਾਂ ਉਸ ਨੇ ਆਪਣੇ ਸਾਥੀ ਕਿਸਾਨਾਂ ਨੂੰ ਉਸ ਨੂੰ ਵਾਪਸ ਪਿੰਡ ਲੈ ਜਾਣ ਲਈ ਕਿਹਾ।
ਪਿੰਡ ਨੂੰ ਜਾਂਦੇ ਸਮੇਂ ਉਸ ਦੀ ਹਾਲਤ ਵਿਗੜ ਗਈ। ਨਰਿੰਦਰਪਾਲ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਟਿਆਲਾ ਦੇ ਪਿੰਡ ਬਠੋਈ ਕਲਾਂ ਦੇ ਵਸਨੀਕ ਮ੍ਰਿਤਕ ਕਿਸਾਨ ਦੀਆਂ ਦੋ ਧੀਆਂ ਅਤੇ ਇੱਕ ਪੁੱਤਰ ਹੈ। ਦਰਅਸਲ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਬਾਹਰ ਕਿਸਾਨ ਯੂਨੀਅਨ ਵੱਲੋਂ ਧਰਨਾ ਲਾਇਆ ਹੋਇਆ ਹੈ ਜਿੱਥੇ ਨਰਿੰਦਰਪਾਲ ਪਿਛਲੇ 2 ਦਿਨਾਂ ਤੋਂ ਧਰਨਾ ਦੇ ਰਿਹਾ ਸੀ। ਐਤਵਾਰ ਰਾਤ 9 ਵਜੇ ਦੇ ਕਰੀਬ ਉਸ ਨੇ ਆਪਣੇ ਸਾਥੀਆਂ ਨੂੰ ਕਿਹਾ ਕਿ ਉਸ ਦੀ ਤਬੀਅਤ ਕੁਝ ਠੀਕ ਨਹੀਂ ਲੱਗ ਰਹੀ ਜਿਸ ਕਰਕੇ ਉਸ ਦੇ ਸਾਥੀ ਉਸ ਨੂੰ ਘਰ ਲਜਾਣ ਲੱਗੇ ਪਰ ਰਾਹ ਵਿੱਚ ਹੀ ਉਸ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਕਿਸਾਨ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੌਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕਿਸਾਨ ਲੀਡਰ ਪਹੁੰਚ ਰਹੇ ਹਨ ਤੇ ਉਨ੍ਹਾਂ ਦੇ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments