Tuesday, October 27, 2026
Google search engine
HomeDeshਅਯੁੱਧਿਆ ਰਾਮ ਮੰਦਰ ’ਚ ਸਥਾਪਨਾ ਸਮਾਰੋਹ ’ਚ ਸ਼ਾਮਲ ਹੋਣ ’ਤੇ ਇਮਾਮ ਵਿਰੁਧ...

ਅਯੁੱਧਿਆ ਰਾਮ ਮੰਦਰ ’ਚ ਸਥਾਪਨਾ ਸਮਾਰੋਹ ’ਚ ਸ਼ਾਮਲ ਹੋਣ ’ਤੇ ਇਮਾਮ ਵਿਰੁਧ ਫਤਵਾ ਜਾਰੀ

ਆਲ ਇੰਡੀਆ ਇਮਾਮ ਆਰਗੇਨਾਈਜ਼ੇਸ਼ਨ ਦੇ ਮੁਖੀ ਇਮਾਮ ਉਮਰ ਅਹਿਮਦ ਇਲਿਆਸੀ ਨੇ ਸੋਮਵਾਰ ਨੂੰ ਕਿਹਾ ਕਿ 22 ਜਨਵਰੀ ਨੂੰ ਅਯੁੱਧਿਆ ’ਚ ਰਾਮ ਮੰਦਰ ’ਚ ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ’ਚ ਸ਼ਾਮਲ ਹੋਣ ਲਈ ਉਨ੍ਹਾਂ ਵਿਰੁਧ ਫਤਵਾ ਜਾਰੀ ਕੀਤਾ ਗਿਆ ਹੈ।

ਇਮਾਮ ਉਮਰ ਅਹਿਮਦ ਇਲਿਆਸੀ ਨੇ ਇਹ ਵੀ ਕਿਹਾ ਕਿ ਘਟਨਾ ਵਾਲੇ ਦਿਨ ਤੋਂ ਹੀ ਉਨ੍ਹਾਂ ਨੂੰ ਲੋਕਾਂ ਦੇ ਇਕ ਵਰਗ ਵਲੋਂ ਗਾਲ੍ਹਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫੋਨ ’ਤੇ ਧਮਕੀਆਂ ਵੀ ਮਿਲ ਰਹੀਆਂ ਹਨ। ਇਹ ਪ੍ਰੋਗਰਾਮ 22 ਜਨਵਰੀ ਨੂੰ ਕੀਤਾ ਗਿਆ ਸੀ ਅਤੇ ਇਸ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿੱਸਾ ਲਿਆ ਸੀ। ਇਸ ਸਮਾਰੋਹ ’ਚ ਵੱਖ-ਵੱਖ ਵਰਗਾਂ ਅਤੇ ਖੇਤਰਾਂ ਤੋਂ 7,000 ਤੋਂ ਵੱਧ ਸੱਦੇ ਗਏ ਮਹਿਮਾਨਾਂ ਨੇ ਹਿੱਸਾ ਲਿਆ। ਇਲਿਆਸੀ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਇਕ ਵਿਅਕਤੀ ਨੇ ਉਸ ਦੇ ਮੋਬਾਈਲ ਨੰਬਰ ਦਾ ਜ਼ਿਕਰ ਕਰਦਿਆਂ ਉਸ ਨੂੰ ਫਤਵਾ ਜਾਰੀ ਕੀਤਾ ਸੀ ਅਤੇ ਇਹ ਸਾਰੇ ਇਮਾਮਾਂ ਅਤੇ ਮਸਜਿਦ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਅਤੇ ਉਨ੍ਹਾਂ ਨੂੰ ਉਸ ਦਾ ਬਾਈਕਾਟ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, ‘‘ਫਤਵੇ ਵਿਚ ਮੈਨੂੰ ਮੁਆਫੀ ਮੰਗਣ ਅਤੇ ਅਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਵੀ ਕਿਹਾ ਗਿਆ ਹੈ।’’

ਉਨ੍ਹਾਂ ਕਿਹਾ ਕਿ ਸਿਰਫ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਫਤਵਾ ਜਾਰੀ ਕਰਨ ਲਈ ਕਿਸ ਚੀਜ਼ ਨੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, ‘‘ਰਾਮ ਜਨਮ ਭੂਮੀ ਟਰੱਸਟ ਨੇ ਮੈਨੂੰ ਸੱਦਾ ਭੇਜਿਆ ਸੀ, ਜਿਸ ਨੂੰ ਮੈਂ ਮਨਜ਼ੂਰ ਕਰ ਲਿਆ। ਉਸ ਤੋਂ ਬਾਅਦ, ਦੋ ਦਿਨਾਂ ਤਕ, ਮੈਂ ਸੋਚ ਰਿਹਾ ਸੀ ਕਿ ਮੈਨੂੰ ਕੀ ਫੈਸਲਾ ਲੈਣਾ ਚਾਹੀਦਾ ਹੈ ਕਿਉਂਕਿ ਇਹ ਮੇਰੀ ਜ਼ਿੰਦਗੀ ਦਾ ਸੱਭ ਤੋਂ ਵੱਡਾ ਫੈਸਲਾ ਸੀ। ਪਰ ਫਿਰ ਮੈਂ ਦੇਸ਼ ਅਤੇ ਕੌਮੀ ਹਿੱਤ ’ਚ ਫਿਰਕੂ ਸਦਭਾਵਨਾ ਲਈ ਸੋਚਿਆ ਅਤੇ ਇਹ ਫੈਸਲਾ ਲਿਆ ਅਤੇ ਅਯੁੱਧਿਆ ਚਲਾ ਗਿਆ।’’ ਇਮਾਮ ਨੇ ਕਿਹਾ ਕਿ ਅਯੁੱਧਿਆ ਦੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ, ‘‘ਮੇਰਾ ਉਦੇਸ਼ ਪਿਆਰ ਦਾ ਸੰਦੇਸ਼ ਦੇਣਾ ਸੀ ਜੋ ਮੈਂ ਉੱਥੇ ਦਿਤਾ ਸੀ।’’ ਇਮਾਮ ਨੇ ਕਿਹਾ ਕਿ ਉਸ ਨੇ ਕੁੱਝ ਵੀ ਗਲਤ ਨਹੀਂ ਕੀਤਾ ਸੀ ਇਸ ਲਈ ਮੁਆਫੀ ਮੰਗਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments