Saturday, June 13, 2026
Google search engine
Homelatest NewsSidhu Moosewala ਪਰਿਵਾਲ ਨਾਲ ਕਰੋੜਾਂ ਦੀ ਹੇਰਾਫੇਰੀ ‘ਤੇ FIR, ਕੰਪਨੀ ਸਮੇਤ...

Sidhu Moosewala ਪਰਿਵਾਲ ਨਾਲ ਕਰੋੜਾਂ ਦੀ ਹੇਰਾਫੇਰੀ ‘ਤੇ FIR, ਕੰਪਨੀ ਸਮੇਤ 3 ‘ਤੇ ਮਾਮਲਾ ਦਰਜ

Sidhu Moosewala ਦੇ ਮਾਤਾ-ਪਿਤਾ ਦੇ ਧਰਨੇ ਪ੍ਰਦਰਨ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ।

ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਦੇ ਬਿਆਨਾਂ ਦ ਆਧਾਰ ‘ਤੇ ਮਾਨਸਾ ਪੁਲਿਸ ਨੇ ਇੱਕ ਕੰਪਨੀ ਸਮੇਤ ਤਿੰਨ ਲੋਕਾਂ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਧੋਖਾਧੜੀ ਦੇ ਇਲਜ਼ਾਮਾਂ ‘ਚ ਕੀਤੀ ਗਈ ਹੈ। ਪਿਛਲੇ ਹਫ਼ਤੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ, ਚਰਨ ਕੌਰ ਤੇ ਬਲਕੌਰ ਸਿੰਘ ਨੇ ਮਾਨਸਾ ਦੇ ਐਸਐਸਪੀ ਦਫ਼ਤਰ ਦੇ ਬਾਹਰ ਬੈਠ ਕੇ ਧਰਨਾ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਇਲਜ਼ਾਮ ਲਗਾਇਆ ਕਿ ਕੰਪਨੀ ਤੇ ਉਸ ਨਾਲ ਜੁੜੇ ਲੋਕ ਉਨ੍ਹਾਂ ਨਾਲ ਧੋਖਾਧੜੀ ਕਰ ਰਹੇ ਹਨ।
ਉਨ੍ਹਾਂ ਨੇ ਕਿਹਾ ਸੀ ਕਿ ਕੰਪਨੀ ਦੇ ਮਾਲਿਕ ਉਨ੍ਹਾਂ ਦੇ ਪੁੱਤਰ ਦੀ ਕਮਾਈ ਖਾ ਰਹੇ ਹਨ। ਉਨ੍ਹਾਂ ਨੇ ਕੋਈ ਹਿਸਾਬ ਵੀ ਨਹੀਂ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨੇ 30 ਕਰੋੜ ਰੁਪਏ ਦੀ ਹੇਰਾ-ਫੇਰੀ ਦਾ ਇਲਜ਼ਾਮ ਲਗਾਇਆ ਸੀ।
ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਧਰਨੇ ਪ੍ਰਦਰਨ ਤੋਂ ਬਾਅਦ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ। ਮਾਨਸਾ ਦੇ ਥਾਣਾ ਸਦਰ ਪੁਲਿਸ ਨੇ ਸਿੰਗਰ ਦੀ ਮਾਤਾ ਚਰਨ ਕੌਰ ਦੇ ਬਿਆਨਾਂ ਦੇ ਆਧਾਰ ਗੁਰਪ੍ਰੀਤ ਸਿੰਘ, ਸ਼ਬੀਰ ਮੋਮਿਨ ਤੇ ਵਨ ਡਿਜੀਟਲ ਕੰਪਨੀ ਖਿਲਾਫ਼ ਕੇਸ ਦਰਜ ਕੀਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਿਊਜ਼ਿਕ ਪ੍ਰੋਡਿਊਸਰ ਬੰਟੀ ਬੈਂਸ ‘ਤੇ ਵੀ ਇਲਜ਼ਾਮ ਲਗਾਇਆ ਸੀ, ਪਰ ਐਫਆਈਆਰ ‘ਚ ਉਨ੍ਹਾਂ ਦਾ ਨਾਮ ਦਰਜ ਨਹੀਂ ਕੀਤਾ ਗਿਆ ਹੈ। ਬੰਟੀ ਬੈਂਸ ਨੇ ਇਸ ਪੂਰੇ ਮਾਮਲੇ ‘ਤੇ ਕਿਹਾ ਸੀ ਕਿ ਉਹ ਪੂਰਾ ਸਹਿਯੋਗ ਕਰਨਗੇ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments