ਬੀਤੇ ਦਿਨ ਪੰਜਾਬ ਦੇ ਔਸਤ ਘੱਟੋ-ਘੱਟ ਤਾਪਮਾਨ ‘ਚ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
ਅੱਜ ਪੰਜਾਬ ਭਰ ‘ਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। 7 ਜ਼ਿਲ੍ਹਿਆਂ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਧੁੰਦ ਦਾ ਹੋਰ ਵੀ ਕਹਿਰ ਦੇਖਣ ਨੂੰ ਮਿਲੇਗਾ, ਕਿਉਂਕਿ ਇਨ੍ਹਾਂ ਜ਼ਿਲ੍ਹਿਆਂ ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ‘ਚ ਧੁੰਦ ਦੇ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਧੁੰਦ ਦਾ ਆਰੇਂਜ ਅਲਰਟ
ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ (ਮੁਹਾਲੀ) ‘ਚ ਧੁੰਦ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਜ਼ਿਆਦਾ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਧੁੰਦ ਦੇ ਆਰੇਂਜ ਅਲਰਟ ਦੇ ਨਾਲ ਸੀਤ ਲਹਿਰ
ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਤੇ ਲੁਧਿਆਣਾ ‘ਚ ਧੁੰਦ ਦੇ ਆਰੇਂਜ ਅਲਰਟ ਦੇ ਨਾਲ-ਨਾਲ ਸੀਤ ਲਹਿਰ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਇਸ ਦੌਰਾਨ ਕੜਾਕੇ ਦੀ ਠੰਡ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਧੁੰਦ ਦਾ ਯੈਲੋ ਅਲਰਟ
ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ‘ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਸੰਘਣੀ ਧੁੰਦ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਧੁੰਦ ਦੇ ਯੈਲੋ ਅਲਰਟ ਦੇ ਨਾਲ ਸੀਤ ਲਹਿਰ
ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ‘ਚ ਧੁੰਦ ਦੇ ਯੈਲੋ ਅਲਰਟ ਦੇ ਨਾਲ ਸੀਤ ਲਹਿਰ ਦੀ ਸੰਭਾਵਨਾ ਜਤਾਈ ਗਈ ਹੈ। ਇੱਥੇ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚਲਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।


![Punjab-Weather-Winter-Alert-[1]](https://punjabbuzz.com/Punjabi/wp-content/uploads/2025/12/Punjab-Weather-Winter-Alert-1-1-696x392.jpg)


