Sunday, June 14, 2026
Google search engine
HomeDeshPunjab ‘ਚ ਅੱਜ ਵੀ ਧੁੰਦ ਦਾ ਅਲਰਟ, ਇਹ ਜ਼ਿਲ੍ਹਾ ਰਿਹਾ ਸਭ...

Punjab ‘ਚ ਅੱਜ ਵੀ ਧੁੰਦ ਦਾ ਅਲਰਟ, ਇਹ ਜ਼ਿਲ੍ਹਾ ਰਿਹਾ ਸਭ ਤੋਂ ਠੰਡਾ

ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ‘ਚ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਚ ਅੱਜ ਵੀ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 12 ਜ਼ਿਲ੍ਹਿਆਂ ਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ ਤੇ ਮੁਕਤਸਰ ਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਭਰ ਚ ਮੌਸਮ ਖੁਸ਼ਕ ਰਹੇਗਾ, ਬਾਰਿਸ਼ ਦੀ ਕੋਈ ਸੰਭਾਵਨਾ ਨਹੀਂ ਜਤਾਈ ਗਈ ਹੈ। ਉੱਥੇ ਹੀ, ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਔਸਤ ਘੱਟੋ-ਘੱਟ ਤਾਪਮਾਨ ਚ 0.1 ਡਿਗਰੀ ਦੀ ਹਲਕੀ ਗਿਰਾਵਟ ਦਰਜ ਕੀਤੀ ਗਈ। ਸਭ ਤੋਂ ਘੱਟ ਤਾਪਮਾਨ 4.8 ਡਿਗਰੀ ਬਠਿੰਡਾ ਚ ਦਰਜ ਕੀਤਾ ਗਿਆ ਹੈ।
ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 7.5 ਡਿਗਰੀ, ਲੁਧਿਆਣਾ ਦਾ 6.0 ਡਿਗਰੀ, ਪਟਿਆਲਾ ਦਾ 10.3 ਡਿਗਰੀ, ਪਠਾਨਕੋਟ ਦਾ 9.1 ਡਿਗਰੀ, ਫਰੀਦਕੋਟ ਦਾ 6.0 ਡਿਗਰੀ, ਗੁਰਦਾਸਪੁਰ ਦਾ 7.5 ਡਿਗਰੀ ਤੇ ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 10.0 ਡਿਗਰੀ ਦਰਜ ਕੀਤਾ ਗਿਆ।
ਹੁਸ਼ਿਆਰਪੁਰ ਦਾ ਘੱਟੋ-ਘੱਟ ਤਾਪਮਾਨ 9.1 ਡਿਗਰੀ, ਮਾਨਸਾ ਦਾ 7.9 ਡਿਗਰੀ, ਭਾਖੜਾ ਡੈਮ (ਰੂਪਨਗਰ) ਦਾ 11.2 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 12.3 ਡਿਗਰੀ ਤੇ ਸਮਰਾਲਾ (ਲੁਧਿਆਣਾ) ਦਾ 11.6 ਡਿਗਰੀ ਦਰਜ ਕੀਤਾ ਗਿਆ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments