Dr. Manmohan Singh ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ।
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਅੱਜ ਸਰਕਾਰੀ ਸਨਮਾਨਾਂ ਨਾਲ ਨਿਗਮ ਬੋਧ ਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ। Manmohan Singh ਦਾ ਵੀਰਵਾਰ ਰਾਤ ਨੂੰ ਦੇਹਾਂਤ ਹੋ ਗਿਆ ਸੀ। ਸਾਬਕਾ ਪ੍ਰਧਾਨ ਮੰਤਰੀ ਦੀ ਸਿਹਤ ਵਿਗੜਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਨ੍ਹਾਂ ਨੂੰ Delhi ਦੇ AIIMS ‘ਚ ਭਰਤੀ ਕਰਵਾਇਆ ਗਿਆ ਸੀ।
92 ਸਾਲਾ ਸਿੰਘ ਨੂੰ ਦਿਲ ਦੀ ਤਕਲੀਫ਼ ਕਾਰਨ ਹਸਪਤਾਲ ਦੇ Emergency Department ਵਿਚ ਲਿਆਂਦਾ ਗਿਆ ਸੀ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ ਪਰ ਬਾਅਦ ‘ਚ ਉਸ ਦੀ ਮੌਤ ਦੀ ਖਬਰ ਸਾਹਮਣੇ ਆਈ।
ਸਾਬਕਾ ਪ੍ਰਧਾਨ ਮੰਤਰੀ Manmohan Singh ਨੂੰ ਸਸਕਾਰ ਤੋਂ ਪਹਿਲਾਂ 21 ਤੋਪਾਂ ਦੀ ਸਲਾਮੀ ਦਿੱਤੀ ਗਈ।
Manmohan Singh ਦੀ ਯਾਦਗਾਰ ‘ਤੇ ਸਿਆਸਤ
ਇਸ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਦੀ ਯਾਦਗਾਰ ‘ਤੇ ਸਿਆਸਤ ਵੀ ਸ਼ੁਰੂ ਹੋ ਗਈ ਹੈ। ਭਾਜਪਾ ਦਾ ਦੋਸ਼ ਹੈ ਕਿ Congress ਵੀ ਇਸ ਮੁੱਦੇ ‘ਤੇ ਸਿਆਸਤ ਕਰ ਰਹੀ ਹੈ, ਜਦਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਆਪਣੀ ਤਰਫੋਂ ਡਾ. ਸਿੰਘ ਦੀ ਯਾਦਗਾਰ ਬਣਾਉਣ ਦਾ ਫੈਸਲਾ ਕਰਦਿਆਂ Congress Leadership ਦੇ ਨਾਲ-ਨਾਲ Dr. Singh ਦੇ ਪਰਿਵਾਰ ਨੂੰ ਵੀ ਜਾਣੂ ਕਰਵਾਇਆ ਹੈ। ਅਖਿਲੇਸ਼ ਯਾਦਵ ਨੇ ਵੀ ਇਸ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ।