ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਨੇ ਰਾਜਨ ਨੂੰ ਜ਼ਮਾਨਤ ਲਈ 1 ਲੱਖ ਰੁਪਏ ਦਾ ਮੁਚੱਲਕਾ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ।
ਬਾਂਬੇ ਹਾਈ ਕੋਰਟ ਨੇ 23 ਅਕਤੂਬਰ ਨੂੰ ਗੈਂਗਸਟਰ ਛੋਟਾ ਰਾਜਨ ਨੂੰ ਜ਼ਮਾਨਤ ਦੇ ਦਿੱਤੀ ਸੀ ਅਤੇ 2001 ਵਿੱਚ ਹੋਟਲ ਮਾਲਕ ਜਯਾ ਸ਼ੈੱਟੀ ਦੇ ਕਤਲ ਲਈ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਸੀ।
ਇਸ ਤੋਂ ਪਹਿਲਾਂ, 30 ਮਈ, 2024 ਨੂੰ, ਮੁੰਬਈ ਦੀ ਇੱਕ ਵਿਸ਼ੇਸ਼ ਮਹਾਰਾਸ਼ਟਰ ਕੰਟਰੋਲ ਆਫ਼ ਆਰਗੇਨਾਈਜ਼ਡ ਕ੍ਰਾਈਮ ਐਕਟ (ਮਕੋਕਾ) ਅਦਾਲਤ ਨੇ ਰਾਜਨ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਨੇ ਰਾਜਨ ਨੂੰ ਜ਼ਮਾਨਤ ਲਈ 1 ਲੱਖ ਰੁਪਏ ਦਾ ਮੁਚੱਲਕਾ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ। ਇਸ ਤੋਂ ਪਹਿਲਾਂ ਰਾਜਨ ਨੇ ਸਜ਼ਾ ਦੇ ਖਿਲਾਫ ਬਾਂਬੇ ਹਾਈ ਕੋਰਟ ‘ਚ ਅਪੀਲ ਦਾਇਰ ਕੀਤੀ ਸੀ। ਉਸ ਨੇ ਮੰਗ ਕੀਤੀ ਸੀ ਕਿ ਸਜ਼ਾ ਨੂੰ ਮੁਅੱਤਲ ਕੀਤਾ ਜਾਵੇ ਅਤੇ ਉਸ ਨੂੰ ਅੰਤਰਿਮ ਜ਼ਮਾਨਤ ਦਿੱਤੀ ਜਾਵੇ।