ਪੰਜਾਬ ਦੀਆਂ ਹੌਟ ਸੀਟਾਂ ਵਿੱਚੋਂ ਇੱਕ ਗਿੱਦੜਬਾਹਾ ਸੀਟ ਤੇ ਇਸ ਵਾਰ ਰੌਚਕ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ।
ਜ਼ਿਮਨੀ ਚੋਣਾਂ ਦੇ ਰੁਝਾਨ ਆਉਣੇ ਜਾਰੀ ਹਨ। ਜੇਕਰ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਰੁਝਾਨਾਂ ਵੱਲ ਝਾਤ ਮਾਰੀਏ ਤਾਂ ਐਥੇ ਲਗਾਤਾਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਲਗਾਤਾਰ ਅੱਗੇ ਚੱਲ ਰਹੇ ਹਨ। ਉਹਨਾਂ ਨੂੰ 16 ਹਜ਼ਾਰ 500 ਵੋਟਾਂ ਮਿਲੀਆਂ ਹਨ। ਜਦੋਂ ਕਿ ਅੰਮ੍ਰਿਤਾ ਵੜਿੰਗ ਨੂੰ 12 ਹਜ਼ਾਰ 600 ਵੋਟਾਂ ਮਿਲੀਆਂ ਹਨ।
ਚੋਣਾਂ ਤੋਂ ਪਹਿਲਾਂ ਬਦਲੀ ਪਾਰਟੀ
ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਸੀ। ਡਿੰਪੀ ਬਾਦਲ ਪਰਿਵਾਰ ਦੇ ਨੇੜੇ ਮੰਨੇ ਜਾਂਦੇ ਹਨ ਪਰ ਸੁਖਬੀਰ ਸਿੰਘ ਬਾਦਲ ਦੇ ਗਿੱਦੜਵਾਹਾ ਤੋਂ ਲੜਣ ਦੀਆਂ ਚਰਚਾਵਾਂ ਵਿਚਾਲੇ ਉਹਨਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ। ਉਹਨਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸੰਗਤਾਂ ਦਾ ਫੈਸਲਾ ਹੈ ਕਿ ਹੁਣ ਡਿੰਪੀ ਸਰਕਾਰ ਨਾਲ ਕੰਮ ਕਰੇ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਸੀ।
ਪਹਿਲੀ ਵਾਰ ਚੋਣ ਲੜ ਰਹੀ ਅੰਮ੍ਰਿਤਾ ਵੜਿੰਗ
ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਪਹਿਲੀ ਵਾਰ ਚੋਣ ਮੈਦਾਨ ਵਿੱਚ ਹਨ। ਹਾਲਾਂਕਿ ਉਹ ਰੁਝਾਨਾਂ ਵਿੱਚ ਪਿੱਛੇ ਚੱਲ ਰਹੇ ਹਨ। ਪਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਸਿਆਸਤ ਵਿੱਚ ਆਉਣਾ ਅੰਮ੍ਰਿਤਾ ਦਾ ਡ੍ਰੀਮ ਸੀ।