ਪ੍ਰਦਰਸ਼ਨਕਾਰੀਆਂ ਨੇ ਇਹ ਵੀ ਜ਼ਿਕਰ ਕੀਤਾ ਕਿ ਗਿੱਪੀ ਗਰੇਵਾਲ ਆਪਣੇ ਗਾਣਿਆਂ ਤੇ ਕੁੜੀਆਂ ਨੂੰ ਪਰਫੋਰਮ ਕਰਵਾਉਂਦਾ ਹੈ ਅਤੇ ਇਸ ਦੇ ਨਾਲ ਹੀ ਉਸ ਵੱਲੋਂ ਹੁਣ ਆਪਣੀ ਸਿੱਖੀ ਬਾਣੇ ਵਿੱਚ ਕਿਰਦਾਰ ਨੂੰ ਨਿਭਾਇਆ ਗਿਆ ਹੈ ਉਹਨਾਂ ਕਿਹਾ ਕਿ ਇਹ ਕਦੇ ਵੀ ਬਰਦਾਸ਼ਤ ਨਹੀਂ ਹੋਵੇਗਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਇਸ ਫਿਲਮ ਨੂੰ ਸਿਨੇਮਾ ਘਰਾਂ ਵਿੱਚ ਨਹੀਂ ਲੱਗਣ ਦੇਣਗੇ।
ਜਦੋਂ ਪੁਲਿਸ ਨੂੰ ਇਸ ਰੋਸ ਪ੍ਰਦਰਸ਼ਨ ਦਾ ਪਤਾ ਲੱਗਿਆ ਤਾਂ ਮੌਕੇ ਤੇ ਪੁਲਿਸ ਅਧਿਕਾਰੀ ਪਹੁੰਚੇ। ਪੁਲਿਸ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਫਿਲਮ ਨਾਲ ਸੰਬੰਧਿਤ ਸਿਨੇਮਾ ਹਾਲ ਦੇ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਹਨਾਂ ਕਿਹਾ ਕਿ ਸਿੱਖ ਜਥੇਬੰਦੀਆਂ ਚ ਰੋਸ਼ ਹੈ ਉਹਨਾਂ ਦੇ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਹੈ।