Wednesday, June 17, 2026
Google search engine
HomeDeshਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ Government ਨੇ ਜਾਰੀ ਕੀਤੇ...

ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ Government ਨੇ ਜਾਰੀ ਕੀਤੇ Helpline ਨੰਬਰ

ਅਮਰੀਕਾ ਅਤੇ ਇਜ਼ਰਾਈਲ ਵੱਲੋਂ ਈਰਾਨ ਉੱਤੇ ਕੀਤੇ ਗਏ ਸਾਂਝੇ ਹਮਲਿਆਂ ਨੇ ਮਿਡਲ ਈਸਟ ਵਿੱਚ ਹਾਲਾਤ ਬੇਹੱਦ ਨਾਜ਼ੁਕ ਬਣਾ ਦਿੱਤੇ ਹਨ।

ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਨੇ ਅਰਬ ਦੇਸ਼ਾਂ ਵਿੱਚ ਰਹਿੰਦੇ ਬਹੁਤ ਸਾਰੇ ਪੰਜਾਬੀ ਪਰਿਵਾਰਾਂ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਪੰਜਾਬ ਸਰਕਾਰ ਇਨ੍ਹਾਂ ਲੋਕਾਂ ਦੀ ਮਦਦ ਲਈ ਅੱਗੇ ਆਈ ਹੈ। ਸਰਕਾਰ ਨੇ ਆਪਣਾ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜਿਸ ਵਿੱਚ ਲੈਂਡਲਾਈਨ ਅਤੇ ਵਟਸਐਪ ਨੰਬਰ ਜਾਰੀ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਨ੍ਹਾਂ ਨੰਬਰਾਂ ਤੇ ਸੰਪਰਕ ਸਰਕਾਰ ਆਪਣੇ ਪਰਿਵਾਰਾਂ ਦੀ ਮਦਦ ਕਰ ਸਕੇਗੀ।
ਸੀਐਮ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਸ਼ੇਅਰ ਕੀਤੀ। ਜਿਸ ਵਿੱਚ ਉਨ੍ਹਾਂ ਨੇ ਹੈਲਪਲਾਈਨ ਨੰਬਰਾਂ ਬਾਰੇ ਜਾਣਕਾਰੀ ਦਿੱਤੀ ਹੈ। ਉੱਧਰ, ਸਰਕਾਰ ਇਸ ਗੱਲ ਦਾ ਡਾਟਾ ਵੀ ਇਕੱਠਾ ਕਰਨ ਲਈ ਕੰਮ ਕਰ ਰਹੀ ਹੈ ਕਿ ਉਨ੍ਹਾਂ ਦੇ ਕਿੰਨੇ ਲੋਕ ਉੱਥੇ ਫਸੇ ਹੋਏ ਹਨ।

ਵਿਦੇਸ਼ ਮੰਤਰਾਲੇ ਨਾਲ ਕੀਤਾ ਸੰਪਰਕ

ਮੁੱਖ ਮੰਤਰੀ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਅਰਬ ਦੇਸ਼ਾਂ ਵਿੱਚ ਚੱਲ ਰਹੇ ਟਕਰਾਅ ਕਾਰਨ ਉੱਥੇ ਰਹਿਣ ਵਾਲੇ ਬਹੁਤ ਸਾਰੇ ਪੰਜਾਬੀ ਪਰਿਵਾਰ ਮੁਸ਼ਕਲ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਇਸ ਦੇ ਜਵਾਬ ਵਿੱਚ, ਪੰਜਾਬ ਸਰਕਾਰ ਦੇ ਐਨਆਰਆਈ ਵਿੰਗ ਨੇ ਸਹਾਇਤਾ ਪ੍ਰਦਾਨ ਕਰਨ ਲਈ ਆਪਣਾ ਕੰਟਰੋਲ ਰੂਮ ਨੰਬਰ ਜਾਰੀ ਕੀਤਾ ਹੈ।
ਜੇਕਰ ਕੋਈ ਵੀ ਆਪਣੇ ਆਪ ਨੂੰ ਜਾਂ ਉਸਦਾ ਕੋਈ ਪਰਿਵਾਰਕ ਮੈਂਬਰ ਇਨ੍ਹਾਂ ਦੇਸ਼ਾਂ ਵਿੱਚ ਫਸਿਆ ਹੋਇਆ ਹੈ, ਤਾਂ ਉਹ ਤੁਰੰਤ ਸੰਪਰਕ ਕਰੇ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਵਿਦੇਸ਼ ਮੰਤਰਾਲੇ ਨਾਲ ਲਗਾਤਾਰ ਸੰਪਰਕ ਵਿੱਚ ਹਨ ਅਤੇ ਲੋੜਵੰਦਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਨ।

NRI ਵਿੰਗ ਪੰਜਾਬ – 24×7 ਕੰਟਰੋਲ ਰੂਮ

ਫ਼ੋਨ ਨੰਬਰ: 0172-2260042 ਫ਼ੋਨ ਨੰਬਰ: 0172-2260043 ਵਟਸਐਪ: +91 94787 79112

ਲੋੜ ਪੈਣ ‘ਤੇ ਤੁਰੰਤ ਸੰਪਰਕ ਕਰੋ।

ਏਅਰਪੋਰਟ ‘ਤੇ ਯਾਤਰੀਆਂ ਦੀ ਵਧੀ ਪਰੇਸ਼ਾਨੀ

ਦੁਬਈ, ਸ਼ਾਰਜਾਹ ਅਤੇ ਹੋਰ ਮਿਡਲ ਈਸਟ ਦੇਸ਼ਾਂ ਨੂੰ ਜਾਣ ਵਾਲੇ ਅਤੇ ਉੱਥੋਂ ਆਉਣ ਵਾਲੇ ਹਜਾਰਾਂ ਯਾਤਰੀ ਏਅਰਪੋਰਟਸ ਤੇ ਫਸੇ ਹੋਏ ਹਨ। ਉਡਾਣਾਂ ਅਚਾਨਕ ਰੱਦ ਹੋਣ ਅਤੇ ਅਗਲੇ ਸ਼ਡਿਊਲ ਬਾਰੇ ਕੋਈ ਸਪਸ਼ਟ ਜਾਣਕਾਰੀ ਨਾ ਮਿਲਣ ਕਾਰਨ ਯਾਤਰੀਆਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਵੱਖ-ਵੱਖ ਖਾੜੀ ਦੇਸ਼ਾਂ ਲਈ ਚੱਲਣ ਵਾਲੀਆਂ ਕਰੀਬ 10 ਅੰਤਰਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਤਾਂ ਖਾੜੀ ਦੇਸ਼ਾਂ ਨੇ ਫਿਲਹਾਲ ਆਪਣੀਆਂ ਸਾਰੀਆਂ ਫਲਾਈਟਸ ਰੱਦ ਕਰ ਦਿੱਤੀਆਂ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments