Monday, October 19, 2026
Google search engine
HomeCrimeਗੁਰੂ ਨਾਨਕ ਦੇਵ ਹਸਪਤਾਲ 'ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ...

ਗੁਰੂ ਨਾਨਕ ਦੇਵ ਹਸਪਤਾਲ ‘ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ

ਅੰਮ੍ਰਿਤਸਰ – ਗੁਰੂ ਨਾਨਕ ਦੇਵ ਹਸਪਤਾਲ ਵਿਚ ਲੇਟ-ਲਤੀਫੀ ਕਰਨ ਵਾਲੇ ਸਟਾਫ਼ ਖ਼ਿਲਾਫ਼ ਸਰਕਾਰੀ ਮੈਡੀਕਲ ਕਾਲਜ ਪ੍ਰਸ਼ਾਸਨ ਵੱਲੋਂ ਸ਼ਿਕੰਜਾ ਕੱਸ ਦਿੱਤਾ ਗਿਆ ਹੈ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾਕਟਰ ਰਾਜੀਵ ਦੇਵਗਨ ਵੱਲੋਂ ਕੀਤੀ ਅਚਨਚੇਤ ਚੈਕਿੰਗ ਦੌਰਾਨ 6 ਜੂਨੀਅਰ ਰੈਜੀਡੈਂਟ ਡਾਕਟਰ ਨਿਰਧਾਰਿਤ ਸਮੇਂ ਤੋਂ ਡਿਊਟੀ ’ਤੇ ਲੇਟ ਆਉਂਦੇ ਫੜੇ ਗਏ ਹਨ। ਡਾ. ਦੇਵਗਨ ਵੱਲੋਂ ਸੰਬੰਧਤ ਡਾਕਟਰਾਂ ਨੂੰ ਤਾੜਨਾ ਕਰਦਿਆਂ ਹੋਇਆਂ ਭਵਿੱਖ ਵਿਚ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਡਾਕਟਰਾਂ ਸਮੇਤ ਸਮੂਹ ਸਟਾਫ ਨੂੰ ਹਦਾਇਤ ਕੀਤੀ ਹੈ ਕਿ ਜੇਕਰ ਕੋਈ ਡਿਊਟੀ ਦੌਰਾਨ ਲੇਟ-ਲਤੀਫੀ ਜਾ ਗੈਰ ਹਾਜ਼ਰ ਪਾਇਆ ਗਿਆ ਤਾਂ ਉਸ ਦੇ ਖਿਲਾਫ ਬਣਦੀ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਡਾ. ਦੇਵਗਨ ਵੱਲੋਂ ਚੈਕਿੰਗ ਤੋਂ ਬਾਅਦ ਸਮੂਹ ਮੁਲਾਜ਼ਮਾਂ ਅਤੇ ਡਾਕਟਰਾਂ ਲਈ ਅਤੀ ਜ਼ਰੂਰੀ ਪੱਤਰ ਜਾਰੀ ਕਰਦਿਆਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਵੱਲੋਂ ਜਾਰੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਪੱਤਰ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਸਮੇਂ-ਸਮੇਂ ’ਤੇ ਇਸ ਸਬੰਧੀ ਪਹਿਲਾਂ ਵੀ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ ਅਤੇ ਵੱਖ-ਵੱਖ ਕਾਲਜ ਕਾਊਂਸਲ ਮੀਟਿੰਗਾਂ ਵਿਚ ਵੀ ਕਿਹਾ ਜਾਂਦਾ ਰਹਿੰਦਾ ਹੈ ਕਿ ਸਮੂਹ ਸਟਾਫ ਜਿਸ ਵਿਚ ਫੈਕਲਟੀ, ਸੀਨੀਅਰ ਰੈਜੀਡੈਂਟ, ਜੂਨੀਅਰ ਰੈਜੀਡੈਂਟ, ਪੈਰਾ ਮੈਡੀਕਲ/ਨਰਸਿੰਗ ਸਟਾਫ ਅਤੇ ਬਾਕੀ ਸਬੰਧਤ ਸਟਾਫ਼ ਆਪਣੀ ਆਪਣੀ ਡਿਊਟੀ ’ਤੇ ਸਮੇਂ ਸਿਰ ਹਾਜ਼ਰ ਹੋਵੇ ਅਤੇ ਡਿਊਟੀ ਸਮੇਂ ਦੌਰਾਨ ਆਪਣੀ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ।

ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਮਰੀਜ਼ਾਂ/ਲੋਕ ਹਿੱਤ ਨੂੰ ਹੋਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਸਬੰਧਤ ਸਟਾਫ ਦਾ ਆਪਣੀ-ਆਪਣੀ ਡਿਊਟੀ ’ਤੇ ਰਹਿਣਾ ਬਹੁਤ ਜ਼ਰੂਰੀ ਹੈ। ਇਸ ਲਈ ਮੁੜ ਤੋਂ ਹਦਾਇਤ ਕੀਤੀ ਜਾਂਦੀ ਹੈ ਕਿ ਓ. ਪੀ. ਡੀ. ਵਿਚ ਵਾਰਡਾਂ , ਆਪ੍ਰੇਸ਼ਨ ਥੀਏਟਰ ਵਿਚ, ਡਾਇਗਨੋਸਟਿਕ ਵਿੰਗ, ਲੈਬਾਰਟਰੀਆਂ, ਐਮਰਜੈਂਸੀ ਵਿਚ ਅਤੇ ਸਬੰਧਤ ਵਿਭਾਗਾਂ ਅਤੇ ਦਫਤਰਾਂ ਵਿਚ ਡਿਊਟੀ ਰੋਸਟਰ/ਡਿਊਟੀ  ਸਮੇਂ ਅਨੁਸਾਰ ਸਬੰਧਤ ਸਟਾਫ ਆਪਣੀ-ਆਪਣੀ ਡਿਊਟੀ ’ਤੇ ਸਮੇਂ ਸਿਰ ਹਾਜ਼ਰ ਹੋਣਾ ਅਤੇ ਆਪਣੀ ਡਿਊਟੀ ਸਮੇਂ ਦੌਰਾਨ ਹਾਜ਼ਰ ਰਹਿਣਾ ਯਕੀਨੀ ਬਣਾਵੇ। ਜੇਕਰ ਕੋਈ ਅਧਿਕਾਰੀ/ਕਰਮਚਾਰੀ ਡਿਊਟੀ ਸਮੇਂ ਦੌਰਾਨ ਆਪਣੀ ਡਿਊਟੀ ’ਤੇ ਨਹੀ ਪਾਇਆ ਜਾਂਦਾ ਤਾਂ ਇਸ ਸਬੰਧੀ ਸੂਚਨਾ ਪ੍ਰਾਪਤ ਹੋਣ ’ਤੇ ਨਿਯਮਾਂ ਅਨੁਸਾਰ ਬਣਦੀ ਕਾਰਵਾਈ ਅਰੰਭੀ ਜਾਵੇਗੀ। ਇਸ ਨੂੰ ਅਤਿ ਜ਼ਰੂਰੀ ਸਮਝਿਆ ਜਾਵੇ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments