Thursday, October 15, 2026
Google search engine
HomeDeshJalandhar ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ...

Jalandhar ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਸ ਘਟਨਾ ‘ਚ ਗੋਲੀ ਲੱਗਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਇੱਕ ਬੱਚੇ ਤੇ ਫੋਟੋਗ੍ਰਾਫਰ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਮ੍ਰਿਤਕ ਮਹਿਲਾ ਦੀ ਪਛਾਣ 42 ਸਾਲਾ ਅਮਨਦੀਪ ਕੌਰ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਪਾਰਟੀ ‘ਚ ਹਫੜਾ-ਦਫੜੀ ਮਚ ਗਈ।ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਪਤਾਰਾ ਦੀ ਪੁਲਿਸ ਮੌਕੇ ਤੇ ਪਹੁੰਚੀ ਤੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ। ਪੁਲਿਸ ਨੇ ਮਹਿਲਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।

ਜਰਮਨੀ ਤੋਂ ਪਿੰਡ ਪਰਤਿਆ ਸੀ ਪਰਿਵਾਰ

ਜਾਣਕਾਰੀ ਮੁਤਾਬਕ, ਪਿੰਡ ਢੱਡਾ ਦੇ ਰਹਿਣ ਵਾਲੇ ਮੋਤਾ ਸਿੰਘ ਦੀ ਧੀ ਜਰਮਨੀ ‘ਚ ਰਹਿੰਦੀ ਹੈ। ਉਸ ਦੇ ਘਰ ਪੁੱਤਰ ਨੇ ਜਨਮ ਲਿਆ ਸੀ, ਜਿਸ ਤੋਂ ਬਾਅਦ ਉਹ ਆਪਣੇ ਬੱਚੇ ਸਮੇਤ ਵਿਦੇਸ਼ ਤੋਂ ਪਿੰਡ ਢੱਡਾ ਪਰਤੀ ਸੀ। ਬੱਚੇ ਦੇ ਜਨਮਦਿਨ ਦੀ ਖ਼ੁਸ਼ੀ ‘ਚ ਮੋਤਾ ਸਿੰਘ ਵੱਲੋਂ ਪਿੰਡ ‘ਚ ਪਾਰਟੀ ਰੱਖੀ ਗਈ ਸੀ, ਜਿਸ ;ਚ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਸ਼ਿਰਕਤ ਕੀਤੀ।ਦੱਸਿਆ ਜਾ ਰਿਹਾ ਹੈ ਕਿ ਪਾਰਟੀ ‘ਚ ਮੋਤਾ ਸਿੰਘ ਦੇ ਜਵਾਈ ਦਾ ਮਾਮਾ ਵੀ ਪਹੁੰਚਿਆ ਹੋਇਆ ਸੀ। ਇਲਜ਼ਾਮ ਹੈ ਕਿ ਪਾਰਟੀ ਦੌਰਾਨ ਡਾਂਸ ਕਰਦੇ ਸਮੇਂ ਉਸ ਨੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਗੋਲੀ ਉੱਥੇ ਮੌਜੂਦ ਉਸ ਦੇ ਸਾਲੇ ਦੀ ਨੂੰਹ ਅਮਨਦੀਪ ਕੌਰ, ਇੱਕ ਬੱਚੇ ਤੇ ਫੋਟੋਗ੍ਰਾਫਰ ਨੂੰ ਲੱਗੀ।

ਮਹਿਲਾ ਦੀ ਮੌਕੇ ਤੇ ਮੌਤ

ਗੋਲੀ ਲੱਗਣ ਕਾਰਨ ਅਮਨਦੀਪ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਇੱਕ ਬੱਚਾ ਤੇ ਫੋਟੋਗ੍ਰਾਫਰ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ

ਮੌਕੇ ਤੇ ਪਹੁੰਚੇ ਥਾਣਾ ਪਤਾਰਾ ਦੇ ਐਸਐਚਓ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਢੱਡਾ ‘ਚ ਜਨਮਦਿਨ ਦੀ ਪਾਰਟੀ ਦੌਰਾਨ ਗੋਲੀ ਲੱਗਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਘਟਨਾ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਗਲੀ ਕਾਰਵਾਈ ਜਾਂਚ ਦੇ ਆਧਾਰ ਤੇ ਕੀਤੀ ਜਾਵੇਗੀ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments