Saturday, October 17, 2026
Google search engine
Homelatest NewsJandiala Guru ‘ਚ ਕੱਲ੍ਹ ਰਾਤ ਮੁੜ ਗੋਲੀਆਂ ਦੀ ਗੂੰਜ, ਸ਼ੇਖੂਪੁਰਾ ਮੁਹੱਲੇ ਵਿੱਚ...

Jandiala Guru ‘ਚ ਕੱਲ੍ਹ ਰਾਤ ਮੁੜ ਗੋਲੀਆਂ ਦੀ ਗੂੰਜ, ਸ਼ੇਖੂਪੁਰਾ ਮੁਹੱਲੇ ਵਿੱਚ ਘਰ ਨੂੰ ਬਣਾਇਆ ਨਿਸ਼ਾਨਾ

Jandiala Guru ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।

ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਸ਼ੇਖੂਪੁਰਾ ਮੁਹੱਲੇ ਵਿੱਚ ਸਥਿਤ ਇੱਕ ਮਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਤਿੰਨ ਮੋਟਰਸਾਈਕਲਾਂ ‘ਤੇ ਸਵਾਰ ਕਰੀਬ ਨੌਂ ਹਮਲਾਵਰ ਮੌਕੇ ‘ਤੇ ਪਹੁੰਚੇ ਅਤੇ 15 ਤੋਂ ਵੱਧ ਫਾਇਰ ਕਰਕੇ ਫਰਾਰ ਹੋ ਗਏ। ਖੁਸ਼ਕਿਸਮਤੀ ਨਾਲ ਇਸ ਗੋਲੀਬਾਰੀ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ, ਪਰ ਘਟਨਾ ਤੋਂ ਬਾਅਦ ਇਲਾਕੇ ਦੇ ਲੋਕ ਸਹਿਮੇ ਹੋਏ ਹਨ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਜੰਡਿਆਲਾ ਗੁਰੂ ਪੁਲਿਸ ਮੌਕੇ ‘ਤੇ ਪਹੁੰਚ ਗਈ। ਐਸ.ਐਚ.ਓ. ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਨਾਲ ਪੁੱਛਗਿੱਛ ਕੀਤੀ ਗਈ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ।

ਦੋਸ਼ੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ

ਚਸ਼ਮਦੀਦ ਮਹਿਲਾ ਬਲਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘਰ ਦੇ ਅੰਦਰ ਬੈਠੇ ਹੋਏ ਸਨ। ਪਹਿਲਾਂ ਉਨ੍ਹਾਂ ਨੂੰ ਲੱਗਿਆ ਕਿ ਸ਼ਾਇਦ ਪਟਾਕਿਆਂ ਦੀ ਆਵਾਜ਼ ਹੈ, ਪਰ ਕੁਝ ਹੀ ਪਲਾਂ ਵਿੱਚ ਸਮਝ ਆ ਗਿਆ ਕਿ ਘਰ ‘ਤੇ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਚਾਨਕ ਅੱਠ ਤੋਂ ਨੌਂ ਵਿਅਕਤੀ ਤਿੰਨ ਮੋਟਰਸਾਈਕਲਾਂ ‘ਤੇ ਆਏ ਅਤੇ ਤਾਬੜਤੋੜ ਫਾਇਰਿੰਗ ਕਰਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਜੇ ਉਸ ਸਮੇਂ ਕੋਈ ਬੱਚਾ ਜਾਂ ਪਰਿਵਾਰ ਦਾ ਮੈਂਬਰ ਘਰ ਦੇ ਬਾਹਰ ਹੁੰਦਾ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਹਮਲੇ ਦੇ ਮਕਸਦ ਦਾ ਖੁਲਾਸਾ ਕੀਤਾ ਜਾਵੇ।

ਫਾਇਰਿੰਗ ਮਗਰੋਂ ਫਰਾਰ ਹੋਏ ਹਮਲਾਵਰ

ਇਸੇ ਦੌਰਾਨ ਰਣਜੀਤ ਕੌਰ ਨੇ ਵੀ ਦੱਸਿਆ ਕਿ ਗੋਲੀਬਾਰੀ ਵੇਲੇ ਪਰਿਵਾਰ ਦੇ ਸਾਰੇ ਮੈਂਬਰ ਘਰ ਅੰਦਰ ਮੌਜੂਦ ਸਨ। ਪਹਿਲਾਂ ਉਨ੍ਹਾਂ ਨੂੰ ਪਟਾਕਿਆਂ ਦੀ ਆਵਾਜ਼ ਲੱਗੀ, ਪਰ ਬਾਅਦ ਵਿੱਚ ਪਤਾ ਲੱਗਿਆ ਕਿ ਹਥਿਆਰਬੰਦ ਹਮਲਾਵਰ ਗੋਲੀਆਂ ਚਲਾ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਕੱਪੜਿਆਂ ਨਾਲ ਢੱਕੇ ਹੋਏ ਸਨ ਅਤੇ ਉਹ ਤੇਜ਼ੀ ਨਾਲ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦਾਅਵਾ ਕੀਤਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments