Tuesday, June 30, 2026
Google search engine
HomeCrimeGurdaspur: ਪਿੰਡ ਚੋਰ ਸਿੱਧਵਾਂ ਦੇ ਸਰਪੰਚ ਦੇ ਘਰ ‘ਤੇ ਫਾਇਰਿੰਗ, ਰਾਤ...

Gurdaspur: ਪਿੰਡ ਚੋਰ ਸਿੱਧਵਾਂ ਦੇ ਸਰਪੰਚ ਦੇ ਘਰ ‘ਤੇ ਫਾਇਰਿੰਗ, ਰਾਤ ਡੇਢ ਵਜੇ ਬਦਮਾਸ਼ਾਂ ਨੇ ਫੈਲਾਈ ਦਹਿਸ਼ਤ

ਘਟਨਾ ਤੋਂ ਬਾਅਦ ਸਰਪੰਚ ਦੇ ਘਰ ਦੇ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ।

ਗੁਰਦਾਸਪੁਰ ‘ਚ ਦੇਰ ਰਾਤ ਇੱਕ ਸਨਸਨੀਖੇਜ਼ ਘਟਨਾ ਵਾਪਰੀ। ਸਦਰ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ‘ਚ ਆਉਣ ਵਾਲੇ ਪਿੰਡ ਚੋਰ ਸਿੱਧਵਾਂ ਪਿੰਡ ‘ਚ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਨੇ ਮੌਜੂਦਾ ਸਰਪੰਚ ਮਨਜਿੰਦਰ ਸਿੰਘ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ। ਦੋਵੇਂ ਬਦਮਾਸ਼ ਘਟਨਾ ਤੋਂ ਤੁਰੰਤ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ, ਦੇਰ ਰਾਤ ਦੋ ਨੌਜਵਾਨ ਮੋਟਰਸਾਈਕਲ ‘ਤੇ ਸਰਪੰਚ ਦੇ ਘਰ ਪਹੁੰਚੇ। ਉਨ੍ਹਾਂ ‘ਚੋਂ ਇੱਕ ਮੋਟਰਸਾਈਕਲ ਤੋਂ ਉਤਰਿਆ ਤੇ ਸਰਪੰਚ ਦੇ ਗੇਟ ਦੇ ਸਾਹਮਣੇ ਖੜ੍ਹਾ ਹੋ ਗਿਆ ਤੇ ਲਗਾਤਾਰ ਕਈ ਗੋਲੀਆਂ ਚਲਾਈਆਂ। ਗੋਲੀਬਾਰੀ ਤੋਂ ਬਾਅਦ ਦੋਵੇਂ ਬਦਮਾਸ਼ ਮੌਕੇ ਤੋਂ ਭੱਜ ਗਏ।

ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ

ਘਟਨਾ ਤੋਂ ਬਾਅਦ ਸਰਪੰਚ ਦੇ ਘਰ ਦੇ ਗੇਟ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ। ਪੁਲਿਸ ਨੇ ਘਟਨਾ ਸਥਾਨ ਤੋਂ ਚਾਰ ਕਾਰਤੂਸਾਂ ਦੇ ਖੋਲ ਵੀ ਬਰਾਮਦ ਕੀਤੇ ਹਨ, ਜਿਨ੍ਹਾਂ ਨੂੰ ਜਾਂਚ ਲਈ ਜ਼ਬਤ ਕਰ ਲਿਆ ਗਿਆ ਹੈ। ਸਰਪੰਚ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਹ ਰਾਤ 12 ਵਜੇ ਦੇ ਕਰੀਬ ਘਰ ਵਾਪਸ ਆਇਆ ਸੀ। ਉਸ ਨੇ ਲਗਭਗ 1:30 ਵਜੇ ਉਸ ਨੇ ਇੱਕ ਉੱਚੀ ਆਵਾਜ਼ ਸੁਣੀ, ਪਰ ਇਸ ਨੂੰ ਪਟਾਕਿਆਂ ਦੀ ਆਵਾਜ਼ ਸਮਝ ਕੇ ਨਜ਼ਰਅੰਦਾਜ਼ ਕਰ ਦਿੱਤਾ। ਸਵੇਰੇ ਉੱਠਣ ‘ਤੇ ਉਸ ਨੇ ਘਰ ਗੋਲੀਆਂ ਦੇ ਨਿਸ਼ਾਨ ਤੇ ਖੋਲ ਦੇਖੇ ਤੇ ਤੁਰੰਤ ਸਦਰ ਪੁਲਿਸ ਨੂੰ ਸੂਚਿਤ ਕੀਤਾ। ਉਸ ਨੇ ਕਿਹਾ ਕਿ ਉਸ ਨੂੰ ਕਦੇ ਵੀ ਕੋਈ ਫਿਰੌਤੀ ਦੀ ਕਾਲ ਨਹੀਂ ਆਈ ਨਾ ਹੀ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਹੈ।

ਡੀਐਸਪੀ ਸਮੇਤ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ

ਘਟਨਾ ਦੀ ਜਾਣਕਾਰੀ ਮਿਲਣ ‘ਤੇ, ਡੀਐਸਪੀ ਸ਼ਾਹਬਾਜ਼ ਸਿੰਘ ਤੇ ਸਦਰ ਗੁਰਦਾਸਪੁਰ ਤੋਂ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ ਤੇ ਮੁਲਜ਼ਮ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਕੇ ‘ਤੇ ਮਿਲੇ ਸਬੂਤਾਂ ਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮੁਲਜ਼ਮਾਂ ਦੀ ਪਛਾਣ ਕਰਕੇ, ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments