Tuesday, April 28, 2026
Google search engine
HomeDeshਸਾਬਕਾ ਡੀਆਈਜੀ ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ, ਸੀਬੀਆਈ ਜਵਾਬ ਕਰੇਗੀ...

ਸਾਬਕਾ ਡੀਆਈਜੀ ਭੁੱਲਰ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸੁਣਵਾਈ, ਸੀਬੀਆਈ ਜਵਾਬ ਕਰੇਗੀ ਦਾਖਲ

 ਭੁੱਲਰ ਨੂੰ ਪਟੀਸ਼ਨ ਮਿਲੇਗੀ ਜਾਂ ਨਹੀਂ, ਇਸ ‘ਤੇ ਕੋਰਟ ‘ਚ ਸੁਣਵਾਈ ਹੋਵੇਗੀ।

ਭ੍ਰਿਸ਼ਟਾਚਾਰ ਮਾਮਲੇ ਚ ਗ੍ਰਿਫ਼ਤਾਰ ਸਸਪੈਂਡਡ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਤੇ ਅੱਜ ਸੁਣਵਾਈ ਹੋਣ ਜਾ ਰਹੀ ਹੈ। ਪਿਛਲੀ ਸੁਣਵਾਈ ਦੌਰਾਨ ਸੀਬੀਆਈ ਦੀ ਸਪੈਸ਼ਲ ਕੋਰਟ ਨੇ ਭੁੱਲਰ ਦੀ ਪਟੀਸ਼ਨ ਤੇ ਚੰਡੀਗੜ੍ਹ ਸੀਬੀਆਈ ਤੋਂ ਜਵਾਬ ਮੰਗਿਆ ਸੀ। ਇਸ ਤੇ ਸੀਬੀਆਈ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਜਵਾਬ ਦਾਖਲ ਕਰਨ ਲਈ ਸਮਾਂ ਚਾਹੀਦਾ ਹੈ। ਇਸ ਤੋਂ ਬਾਅਦ ਕੋਰਟ ਨੇ ਜਵਾਬ ਦਾਖਲ ਕਰਨ ਲਈ ਸਮਾਂ ਦਿੰਦੇ ਹੋਏ, ਸੁਣਵਾਈ ਦੀ ਤਰੀਕ 2 ਜਨਵਰੀ, 2026 ਰੱਖੀ ਸੀ।
ਭੁੱਲਰ ਨੂੰ ਪਟੀਸ਼ਨ ਮਿਲੇਗੀ ਜਾਂ ਨਹੀਂ, ਇਸ ਤੇ ਕੋਰਟ ਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਭੁੱਲਰ ਨੇ ਸੁਪਰੀਮ ਕੋਰਟ ਚ ਵੀ ਪਟੀਸ਼ਨ ਦਾਖਲ ਕੀਤੀ ਸੀ, ਲੇਕਿਨ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਸੁਪਰੀਮ ਕੋਰਟ ਨੇ 19 ਦਸੰਬਰ ਨੂੰ ਭੁੱਲਰ ਦੀ ਅੰਤਰਿਮ ਜ਼ਮਾਨਤ ਤੇ ਸੁਣਵਾਈ ਕਰਨ ਵਾਲੀ ਪਟੀਸ਼ਨ ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਭੁੱਲਰ ਨੇ ਪਟੀਸ਼ਨ ਵਾਪਸ ਲੈ ਲਈ ਸੀ।
ਭੁੱਲਰ ਨੇ ਇਸ ਤੋਂ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਚ ਵੀ ਅੰਤਰਿਮ ਜ਼ਮਾਨਤ ਪਟੀਸ਼ਨ ਲਗਾਈ ਸੀ, ਪਰ ਕੋਈ ਰਾਹਤ ਨਾ ਮਿਲਣ ਤੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਭੁੱਲਰ ਦੇ ਵਕੀਲ ਵਿਕਰਮ ਚੌਧਰੀ ਨੇ ਅੰਤਰਿਮ ਰਾਹਤ ਨੂੰ ਇਨਕਾਰ ਕਰਨ ਦੇ ਹਾਈ ਕੋਰਟ ਦੇ ਫੈਸਲੇ ਤੇ ਕਿਹਾ ਸੀ ਕਿ, ਹਾਈ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਹਾਈ ਕੋਰਟ ਨੇ ਇਹ ਕਿਹਾ ਕਿ ਅੰਤਰਿਮ ਰਾਹਤ ਫਾਈਨਲ ਰਾਹਤ ਦੇ ਸਮਾਨ ਹੈ।
ਉਨ੍ਹਾਂ ਨੇ ਕਿਹਾ ਕਿ ਹਾਈਕੋਰਟ ਨੇ ਹੁਕਮ ਚ ਕੋਈ ਕਾਰਨ ਵੀ ਨਹੀਂ ਦਿੱਤਾ। ਵਕੀਲ ਨੇ ਕਿਹਾ ਕਿ ਇਹ ਮਾਮਲਾ ਵਿਅਕਤੀ ਦੀ ਨਿੱਜੀ ਸੁਤੰਤਰਤਾ ਨਾਲ ਜੁੜਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਚ ਸੀਬੀਆਈ ਨੇ ਖੇਤਰ ਅਧਿਕਾਰ ਦਾ ਉਲੰਘਣ ਕੀਤਾ ਹੈ।

ਮੋਹਾਲੀ ਦਫਤਰ ਤੋਂ ਕੀਤਾ ਸੀ ਗ੍ਰਿਫ਼ਤਾਰ

ਸਾਬਕਾ ਡੀਆਈਜੀ ਨੂੰ ਸੀਬੀਆਈ ਨੇ 16 ਅਕਤੂਬਰ ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਹਿਲਾਂ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਤੇ ਫਿਰ ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ, ਉਨ੍ਹਾਂ ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਇਲਜ਼ਾਮ ਲਗਾਇਆ ਗਿਆ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ਤੇ ਛਾਪਾ ਮਾਰਿਆ ਗਿਆ। ਜਿੱਥੋਂ 7 ਕਰੋੜ 50 ਲੱਖ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਤੇ ਕਾਰ ਦੀਆਂ ਚਾਬੀਆਂ ਬਰਾਮਦ ਕੀਤੀਆਂ ਗਈਆਂ।

ਵਿਜੀਲੈਂਸ ਵੀ ਦਰਜ ਕਰ ਚੁੱਕੀ ਹੈ ਮਾਮਲਾ

ਭੁੱਲਰ ਮਾਮਲੇ ਚ, ਸੀਬੀਆਈ ਨੇ ਉਨ੍ਹਾਂ ਖਿਲਾਫ ਭ੍ਰਿਸ਼ਟਾਚਾਰ ਕਾਨੂੰਨ ਦੇ ਨਾਲ-ਨਾਲ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਦੌਰਾਨ, ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਉਨ੍ਹਾਂ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲਾਂਕਿ, ਪੰਜਾਬ ਵਿਜੀਲੈਂਸ ਬਿਊਰੋ ਨੇ ਅਜੇ ਤੱਕ ਮੁਲਜ਼ਮ ਦਾ ਰਿਮਾਂਡ ਪ੍ਰਾਪਤ ਨਹੀਂ ਕੀਤਾ ਹੈ। ਭੁੱਲਰ ਇਸ ਸਮੇਂ ਬੁੜੈਲ ਜੇਲ੍ਹ ਚ ਬੰਦ ਹਨ।
ਇਸ ਦੌਰਾਨ, ਉਨ੍ਹਾਂ ਨੇ ਕੁੱਝ ਸਮਾਂ ਪਹਿਲਾਂ ਚੰਡੀਗੜ੍ਹ ਦੀ ਅਦਾਲਤ ਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਚ ਗੱਦੇ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਪਿੱਠ ਚ ਦਰਦ ਹੋ ਰਿਹਾ ਹੈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਇਸ ਸਬੰਧੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਭੁੱਲਰ ਦੇ ਬੈਂਕ ਖਾਤੇ ਪਹਿਲਾਂ ਹੀ ਕੁਰਕ ਕੀਤੇ ਜਾ ਚੁੱਕੇ ਹਨ।
RELATED ARTICLES

LEAVE A REPLY

Please enter your comment!
Please enter your name here

- Advertisment -
Google search engine
spot_imgspot_imgspot_imgspot_img
spot_imgspot_imgspot_imgspot_img

Most Popular

Recent Comments